ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਰੂਪ ਨਗਰ ਪੁਲਸ ਥਾਣੇ ਦੇ ਐੱਸ.ਐੱਚ.ਓ. ਦੇ ਵਿਦਾਈ ਸਮਾਰੋਹ 'ਚ ਨੱਚਦੇ ਸਮੇਂ ਇਕ ਹੈੱਡ ਕਾਂਸਟੇਬਲ ਦੀ ਦਿਲ ਦਾ ਦੌਰਾ ਪੈਣ ਨਾਲ ਅਚਾਨਕ ਮੌਤ ਹੋ ਗਈ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ, ਹੈੱਡ ਕਾਂਸਟੇਬਲ ਰਵੀ ਕੁਮਾਰ ਮੂਲ ਰੂਪ ਨਾਲ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਰਹਿਣ ਵਾਲੇ ਸਨ ਅਤੇ 2010 'ਚ ਦਿੱਲੀ ਪੁਲਸ 'ਚ ਭਰਤੀ ਹੋਏ ਸਨ।
ਰੂਪ ਨਗਰ ਥਾਣਾ ਇੰਚਾਰਜ ਦਾ ਹਾਲ 'ਚ ਟਰਾਂਸਫਰ ਹੋਇਆ ਸੀ ਅਤੇ ਬੁੱਧਵਾਰ ਨੂੰ ਉਨ੍ਹਾਂ ਦੇ ਸਨਮਾਨ 'ਚ ਵਿਦਾਈ ਸਮਾਰੋਹ ਆਯੋਜਿਤ ਕੀਤਾ ਗਿਆ ਸੀ। ਪਾਰਟੀ 'ਚ ਨੱਚਦੇ ਸਮੇਂ ਕੁਮਾਰ ਨੂੰ ਛਾਤੀ 'ਚ ਦਰਦ ਦੀ ਸ਼ਿਕਾਇਤ ਹੋਈ ਅਤੇ ਉਹ ਅਚਾਨਕ ਡਿੱਗ ਗਏ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਕੁਮਾਰ ਦੀ ਕਰੀਬ 45 ਦਿਨ ਪਹਿਲੇ 'ਐਂਜੀਓਗ੍ਰਾਫ਼ੀ' ਹੋਈ ਸੀ। ਉਨ੍ਹਾਂ ਦੇ ਪਰਿਵਾਰ 'ਚ ਪਤਨੀ ਅਤੇ 2 ਬੱਚੇ ਹਨ। ਘਟਨਾ ਤੋਂ ਕੁਝ ਮਿੰਟ ਪਹਿਲੇ ਦਾ ਪਾਰਟੀ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਕੀਤਾ ਗਿਆ ਹੈ, ਜਿਸ 'ਚ ਕੁਮਾਰ ਨੱਚਦੇ ਦਿਖਾਈ ਦੇ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਅਤੇ ਮੰਤਰੀ 2 ਮਹੀਨੇ ਤੱਕ ਨਹੀਂ ਲੈਣਗੇ ਤਨਖਾਹ, ਜਾਣੋ ਵਜ੍ਹਾ
NEXT STORY