ਨਵੀਂ ਦਿੱਲੀ– ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਚਿੱਠੀ ਲਿਖੀ ਹੈ। ਇਸ ਵਿਚ ਸੂਬਿਆਂ ਨੂੰ ਹਾਲਾਤ ’ਤੇ ਤਿੱਖੀ ਨਜ਼ਰ ਬਣਾਈ ਰੱਖਣ ਲਈ ਕਿਹਾ ਗਿਆ ਹੈ। ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਲਿਖੀ ਗਈ ਚਿੱਠੀ ’ਚ ਕੇਂਦਰੀ ਸਿਹਤ ਸਕੱਤਰ ਰਜੇਸ਼ ਭੂਸ਼ਣ ਨੇ ਕਿਹਾ ਕਿ ਮੌਜੂਦਾ ਸਥਿਤੀ ’ਚ ਕੋਰੋਨਾ ਦੇ ਮਾਮਲਿਆਂ ’ਚ ਆਏ ਉਛਾਲ ਵਿਚਕਾਰ 5 ਤੋਂ 10 ਫੀਸਦੀ ਸਰਗਰਮ ਮਾਮਲਿਆਂ ਨੂੰ ਹੀ ਹਸਪਤਾਲ ’ਚ ਦਾਖਲ ਹੋਣ ਦੀ ਲੋੜ ਹੈ। ਹਾਲਾਤ ਤੇਜੀ ਨਾਲ ਬਦਲ ਰਹੇ ਹਨ ਅਤੇ ਰੋਜ਼ਾਨਾ ਮਾਮਲਿਆਂ ਦੀ ਰਫ਼ਤਾਰ ਵੀ ਤੇਜ ਹੋ ਰਹੀ ਹੈ। ਅਜਿਹੇ ’ਚ ਹਸਪਤਾਲ ’ਚ ਦਾਖਲ ਹੋਣ ਵਾਲਿਆਂ ਦੀ ਗਿਣਤੀ ਵੀ ਤੇਜੀ ਨਾਲ ਵਧ ਸਕਦੀ ਹੈ। ਸਾਨੂੰ ਇਸ ਲਈ ਤਿਆਰ ਰਹਿਣਾ ਹੋਵੇਗਾ। ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੁੱਲ ਮਾਮਲਿਆਂ ਦੀ ਗਿਣਤੀ ਅਤੇ ਸਰਗਰਮ ਮਾਮਲਿਆਂ ਦੀ ਗਿਣਤੀ ’ਚ ਨਜ਼ਰ ਰੱਖਣ।
ਇਹ ਵੀ ਪੜ੍ਹੋ– ਬ੍ਰਹਮਦੇਵ ਮੰਡਲ ਨੂੰ 12 ਵਾਰ ਕੋਰੋਨਾ ਵੈਕਸੀਨ ਲਗਵਾਉਣੀ ਪਈ ਮਹਿੰਗੀ, ਫਸਿਆ ਮੁਸੀਬਤ 'ਚ
ਇਹ ਵੀ ਪੜ੍ਹੋ– ਭਾਰਤੀ ਮੂਲ ਦੀ ਅਮਰੀਕੀ ਪ੍ਰੋਫੈਸਰ ਭ੍ਰਮਰ ਮੁਖਰਜੀ ਦਾ ਦਾਅਵਾ, ਭਾਰਤ 'ਚ ਆ ਚੁੱਕੀ ਹੈ ਕੋਰੋਨਾ ਦੀ ਤੀਜੀ ਲਹਿਰ
ਜ਼ਿਕਰਯੋਗ ਹੈ ਕਿ ਦੇਸ਼ ’ਚ ਬੀਤੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ 1,79,723 ਨਵੇਂ ਮਾਮਲੇ ਆਉਣ ਨਾਲ ਕੁੱਲ ਪੀੜਤਾਂ ਦੀ ਗਿਣਤੀ 3,57,07,727 ’ਤੇ ਪਹੁੰਚ ਗਈ ਹੈ, ਜਿਨ੍ਹਾਂ ’ਚੋਂ ਹੁਣ ਤੱਕ 27 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਆਏ ਓਮੀਕ੍ਰੋਨ ਵੇਰੀਐਂਟ ਦੇ 4,033 ਮਾਮਲੇ ਵੀ ਸ਼ਾਮਲ ਹਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 7,23,619 ਹੋ ਗਈ ਹੈ, ਜੋ ਕਰੀਬ 204 ਦਿਨਾਂ ’ਚ ਸਭ ਤੋਂ ਵੱਧ ਹੈ, ਜਦੋਂ ਕਿ 146 ਮਰੀਜ਼ਾਂ ਦੇ ਜਾਨ ਗੁਆਉਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,83,936 ਹੋ ਗਈ ਹੈ। ਅੰਕੜਿਆਂ ਅਨੁਸਾਰ, ਓਮੀਕ੍ਰੋਨ ਦੇ 4,033 ਮਰੀਜ਼ਾਂ ’ਚੋਂ 1,552 ਸਿਹਤਮੰਦ ਹੋ ਗਏ ਹਨ ਜਾਂ ਦੇਸ਼ ਛੱਡ ਕੇ ਚਲੇ ਗਏ ਹਨ। ਦੇਸ਼ ’ਚ ਇਕ ਦਿਨ ’ਚ ਸੰਕਰਮਣ ਦੇ ਕੁੱਲ 1,79,723 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ 227 ਦਿਨਾਂ ’ਚ ਸਭ ਤੋਂ ਵੱਧ ਹਨ।
ਇਹ ਵੀ ਪੜ੍ਹੋ– ਤੇਜੀ ਨਾਲ ਵਧ ਰਹੇ ਓਮੀਕਰੋਨ ਦੇ ਮਾਮਲੇ, ਘਰ ’ਚ ਜ਼ਰੂਰ ਰੱਖੋ ਇਹ ਸਸਤੇ ਮੈਡੀਕਲ ਗੈਜੇਟਸ
ਰਾਜਨਾਥ ਸਿੰਘ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ
NEXT STORY