ਬਦਾਯੂੰ (ਉੱਤਰ ਪ੍ਰਦੇਸ਼) : ਜ਼ਿਲ੍ਹੇ ਦੀ ਇਕ ਅਦਾਲਤ ਵਿਚ ਸ਼ਨੀਵਾਰ ਨੂੰ ਜਾਮਾ ਮਸਜਿਦ ਨੂੰ ਨੀਲਕੰਠ ਮਹਾਦੇਵ ਮੰਦਰ ਬਣਾਏ ਜਾਣ ਦੇ ਮਾਮਲੇ ਦੀ ਸੁਣਵਾਈ ਹੋਈ ਅਤੇ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 3 ਦਸੰਬਰ ਤੈਅ ਕੀਤੀ ਹੈ। ਸਿਵਲ ਜੱਜ (ਸੀਨੀਅਰ ਡਿਵੀਜ਼ਨ) ਅਮਿਤ ਕੁਮਾਰ ਦੀ ਅਦਾਲਤ ਨੇ ਇਸ ਮਾਮਲੇ ਵਿਚ ਮਸਜਿਦ ਇੰਤਜਾਮੀਆ ਕਮੇਟੀ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੇਸ ਦੀ ਅਗਲੀ ਸੁਣਵਾਈ ਦੀ ਤਰੀਖ਼ ਤੈਅ ਕੀਤੀ ਹੈ।
ਇਹ ਵੀ ਪੜ੍ਹੋ - ਵੱਡਾ ਝਟਕਾ : ਅੱਜ ਤੋਂ ਮਹਿੰਗਾ ਹੋਇਆ LPG Gas Cylinder, ਜਾਣੋ ਨਵੀਆਂ ਕੀਮਤਾਂ
ਇਹ ਮਾਮਲਾ 2022 ’ਚ ਉਦੋਂ ਸ਼ੁਰੂ ਹੋਇਆ, ਜਦੋਂ ਅਖਿਲ ਭਾਰਤ ਹਿੰਦੂ ਮਹਾਸਭਾ ਦੇ ਸੂਬਾ ਕਨਵੀਨਰ ਮੁਕੇਸ਼ ਪਟੇਲ ਨੇ ਦਾਅਵਾ ਕੀਤਾ ਕਿ ਪਹਿਲਾਂ ਜਾਮਾ ਮਸਜਿਦ ਦੀ ਥਾਂ ’ਤੇ ਨੀਲਕੰਠ ਮਹਾਦੇਵ ਮੰਦਰ ਹੁੰਦਾ ਸੀ। ਉਨ੍ਹਾਂ ਇੱਥੇ ਪੂਜਾ ਕਰਨ ਦੀ ਇਜਾਜ਼ਤ ਲਈ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ’ਚ ਪੇਸ਼ ਕੀਤੀ ਪੁਰਾਤੱਤਵ ਵਿਭਾਗ ਦੀ ਰਿਪੋਰਟ ਦੇ ਆਧਾਰ ’ਤੇ ਇਸ ਮਾਮਲੇ ’ਚ ਸਰਕਾਰ ਦੀਆਂ ਦਲੀਲਾਂ ਪੂਰੀਆਂ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ - 8 ਸੂਬਿਆਂ ਦੇ ਕਿਸਾਨਾਂ ਦਾ ਵੱਡਾ ਐਲਾਨ: 6 ਦਸੰਬਰ ਤੋਂ ਜਥਿਆਂ ਦੇ ਰੂਪ 'ਚ ਜਾਣਗੇ ਦਿੱਲੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਨ੍ਹਾਂ ਸੈੱਲਾਂ ’ਚ ਲੁਕਿਆ ਹੈ 100 ਸਾਲ ਜਿਊਣ ਦਾ ਰਾਜ਼
NEXT STORY