ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਉਹ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੀ ਉਸ ਪਟੀਸ਼ਨ 'ਤੇ ਮੰਗਲਵਾਰ ਯਾਨੀ ਭਲਕੇ ਸੁਣਵਾਈ ਕਰੇਗਾ। ਜਿਸ 'ਚ ਮਨੀ ਲਾਂਡਰਿੰਗ ਮਾਮਲੇ ਨੂੰ ਦੂਜੀ ਅਦਾਲਤ 'ਚ ਟਰਾਂਸਫਰ ਕਰਨ ਦੇ ਹੇਠਲੀ ਅਦਾਲਤ ਦੇ ਆਦੇਸ਼ ਖ਼ਿਲਾਫ਼ ਜੈਨ ਦੀ ਅਰਜ਼ੀ ਖ਼ਾਰਜ ਕਰਨ ਦੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਜੈਨ ਮਨੀ ਲਾਂਡਰਿੰਗ ਮਾਮਲੇ 'ਚ ਨਿਆਇਕ ਹਿਰਾਸਤ 'ਚ ਹਨ। ਚੀਫ਼ ਜਸਟਿਸ ਯੂ.ਯੂ. ਲਲਿਤ ਅਤੇ ਜਸਟਿਸ ਐੱਸ.ਆਰ. ਭੱਟ ਦੀ ਬੈਂਚ ਸਾਹਮਣੇ ਮਾਮਲੇ ਨੂੰ ਤੁਰੰਤ ਸੂਚੀਬੱਧ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਨੇ ਕਿਹਾ ਕਿ ਇਸ 'ਤੇ ਸੁਣਵਾਈ ਭਲਕੇ ਹੋਵੇਗੀ।
ਇਹ ਵੀ ਪੜ੍ਹੋ : ਗਾਂ ਨੂੰ ਰਾਸ਼ਟਰੀ ਪਸ਼ੂ ਐਲਾਨਣ ਵਾਲੀ ਪਟੀਸ਼ਨ ਖਾਰਜ, ਪਟੀਸ਼ਨਕਰਤਾ ਨੂੰ ਸੁਪਰੀਮ ਕੋਰਟ ਦਾ ਵੱਡਾ ਸਵਾਲ
ਹਾਈ ਕੋਰਟ ਨੇ ਇਕ ਅਕਤੂਬਰ ਨੂੰ ਜੈਨ ਦੀ ਪਟੀਸ਼ਨ ਨੂੰ ਇਹ ਕਹਿੰਦੇ ਹੋਏ ਖਾਰਜ ਕਰ ਦਿੱਤਾ ਸੀ ਕਿ ਮਾਮਲੇ ਨੂੰ ਦੂਜੀ ਅਦਾਲਤ 'ਚ ਟਰਾਂਸਫਰ ਕਰਦੇ ਸਮੇਂ ਪ੍ਰਧਾਨ ਜ਼ਿਲ੍ਹਾ ਅਤ ਸੈਸ਼ਨ ਅਦਾਲਤ ਨੇ ਸਾਰੇ ਤੱਥਾਂ 'ਤੇ ਵਿਚਾਰ ਕੀਤਾ ਸੀ। ਇਸ ਮਾਮਲੇ ਦੀ ਜਾਂਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਈ.ਡੀ. ਨੇ ਭ੍ਰਿਸ਼ਟਾਚਾਰ ਰੋਕਥਾਮ ਐਕਟ ਦੇ ਅਧੀਨ 2017 'ਚ 'ਆਪ' ਖ਼ਿਲਾਫ਼ ਦਰਜ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਦੀ ਇਕ ਐੱਫ.ਆਈ.ਆਰ. ਦੇ ਆਧਾਰ 'ਤੇ ਜੈਨ ਅਤੇ ਹੋਰ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਜੈਨ 'ਤੇ ਉਨ੍ਹਾਂ ਨਾਲ ਸੰਬੰਧਤ ਚਾਰ ਕੰਪਨੀਆਂ ਰਾਹੀਂ ਮਨੀ ਲਾਂਡਰਿੰਗ ਦਾ ਦੋਸ਼ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਇਰਾਦੇ ਫ਼ੌਲਾਦੀ; ਜਿਸ ਦਾ ਜਲਵਾ ਕਾਇਮ, ਉਸ ਦਾ ਨਾਂ ‘ਮੁਲਾਇਮ’
NEXT STORY