ਨੈਸ਼ਨਲ ਡੈਸਕ : ਕਰਨਾਟਕ ਦੇ ਕੋਪਲ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ 6 ਲੋਕਾਂ ਦੀ ਮੌਤ ਹੋ ਗਈ ਅਤੇ 9 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਇਹ ਹਾਦਸਾ ਮੁਨੀਰਾਬਾਦ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਤੁੰਗਭੱਦਰਾ ਪੁਲ 'ਤੇ ਵਾਪਰਿਆ। ਪੁਲਸ ਸੂਤਰਾਂ ਅਨੁਸਾਰ, ਇੱਕ ਟਰੈਕਟਰ-ਟਰਾਲੀ ਵਿੱਚ ਸਵਾਰ ਹੋ ਕੇ ਲਗਭਗ 15 ਸ਼ਰਧਾਲੂ ਹੁਲੀਗੇ ਮੰਦਰ ਦੇ ਦਰਸ਼ਨਾਂ ਲਈ ਜਾ ਰਹੇ ਸਨ। ਇਸੇ ਦੌਰਾਨ ਪੁਲ ਦੇ ਨੇੜੇ ਇੱਕ ਤੇਜ਼ ਰਫ਼ਤਾਰ ਲਾਰੀ (ਟਰੱਕ) ਨੇ ਟਰੈਕਟਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਟਰੈਕਟਰ ਸੰਤੁਲਨ ਗੁਆ ਕੇ ਪੁਲ ਤੋਂ ਹੇਠਾਂ ਜਾ ਡਿੱਗਿਆ।
ਇਹ ਵੀ ਪੜ੍ਹੋ : ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਕੋਪਲ ਦੇ ਪੁਲਸ ਸੁਪਰਡੈਂਟ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਲਾਰੀ ਦੀ ਟੱਕਰ ਕਾਰਨ ਵਾਪਰਿਆ ਹੈ। ਇਸ ਦਰਦਨਾਕ ਹਾਦਸੇ ਵਿੱਚ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 9 ਹੋਰ ਲੋਕ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੌਤ ਨੂੰ ਮਾਤ ਦੇ ਕੇ ਪਰਤੀਆਂ 4 ਜਿੰਦਗੀਆਂ: ਚਲਦੀ ਟਰੇਨ ਦੇ ਹੇਠਾਂ ਫਸੀਆਂ ਔਰਤਾਂ
NEXT STORY