ਨਵੀਂ ਦਿੱਲੀ- ਉੱਤਰੀ ਭਾਰਤ ਵਿਚ ਗਰਮੀ ਦਾ ਕਹਿਰ ਇਕ ਵਾਰ ਫਿਰ ਸ਼ੁਰੂ ਹੋ ਗਿਆ ਹੈ। ਕੁਝ ਦਿਨਾਂ ਤੱਕ ਤੂਫਾਨ ਅਤੇ ਮੀਂਹ ਕਾਰਨ ਤਾਪਮਾਨ ’ਚ ਕਮੀ ਆਈ ਸੀ ਪਰ ਹੁਣ ਫਿਰ ਤੋਂ ਗਰਮੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਮੱਧ ਭਾਰਤ ਤੇ ਉੱਤਰ ਪੱਛਮੀ ਭਾਰਤ ਵਿਚ 29 ਅਪ੍ਰੈਲ ਤੇ ਪੂਰਬੀ ਭਾਰਤ ਵਿਚ 26 ਅਪ੍ਰੈਲ ਤੱਕ ਹੀਟਵੇਵ ਦੀ ਸਥਿਤੀ ਰਹਿਣ ਵਾਲੀ ਹੈ। ਹਾਲਾਂਕਿ ਇਸ ਦੌਰਾਨ ਉੱਤਰ-ਪੂਰਬੀ ਭਾਰਤ ਦੇ ਸੂਬਿਆਂ ’ਚ 27 ਅਪ੍ਰੈਲ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਤੂਫਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸਿਰਫ਼ ਪੁਰਸ਼ ਹੀ ਕਿਉਂ? ਪਹਿਲਗਾਮ ਹਮਲੇ 'ਚ ਔਰਤਾਂ ਨੂੰ ਬਖਸ਼ਿਆ! ਦੇਖੋ 26 ਮ੍ਰਿਤਕਾਂ ਦੀ ਪੂਰੀ Detail
ਮੌਸਮ ਵਿਭਾਗ ਅਨੁਸਾਰ ਆਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਵਿਚ 27 ਅਪ੍ਰੈਲ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ ’ਚ 26-27 ਅਪ੍ਰੈਲ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਦੱਖਣੀ ਭਾਰਤ ਦੀ ਗੱਲ ਕਰੀਏ ਤਾਂ ਕਰਨਾਟਕ, ਸਮੁੰਦਰੀ ਕੰਢੇ ਵਾਲੇ ਆਂਧਰਾ ਪ੍ਰਦੇਸ਼, ਯਨਮ, ਰਾਇਲਸੀਮਾ, ਕੇਰਲ, ਮਾਹੇ, ਤਾਮਿਲਨਾਡੂ, ਪੁੱਡੂਚੇਰੀ ’ਚ ਅਗਲੇ 7 ਦਿਨਾਂ ਤੱਕ ਹਲਕੇ ਤੋਂ ਦਰਮਿਆਨਾ ਮੀਂਹ ਪਵੇਗਾ। ਹਨੇਰੀ, ਤੂਫਾਨ ਤੇ ਬਿਜਲੀ ਕੜਕਣ ਦੀ ਵੀ ਚਿਤਾਵਨੀ ਜਾਰੀ ਕੀਤੀ ਗਈ ਹੈ। ਝਾਰਖੰਡ ’ਚ 27 ਅਪ੍ਰੈਲ ਨੂੰ ਗੜੇ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਹਿਲਗਾਮ ਹਮਲੇ 'ਤੇ ਇਹ ਕੀ ਬੋਲ ਗਏ ਰਾਬਰਟ ਵਾਡਰਾ ; ''ਹਮਲਾ ਇਸ ਲਈ ਹੋਇਆ, ਕਿਉਂਕਿ...''
NEXT STORY