ਨਵੀਂ ਦਿੱਲੀ (ਭਾਸ਼ਾ)- ਰਾਸ਼ਟਰੀ ਰਾਜਧਾਨੀ ਦਿੱਲੀ 'ਚ ਸੋਮਵਾਰ ਨੂੰ ਭਿਆਨਕ ਗਰਮੀ ਦਾ ਕਹਿਰ ਦੇਖਣ ਨੂੰ ਮਿਲੇਗਾ। ਅੱਜ ਤੇਜ਼ ਗਰਮ ਹਵਾਵਾਂ ਚੱਲਣ ਦੇ ਨਾਲ ਹੀ ਭਿਆਨਕ ਲੂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦਿੱਲੀ 'ਚ ਜ਼ਿਆਦਾਤਰ ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਰਹਿਣ ਦਾ ਅਨੁਮਾਨ ਜਤਾਇਆ ਹੈ।
ਮੌਸਮ ਵਿਭਾਗ ਅਨੁਸਾਰ, ਦਿੱਲੀ 'ਚ ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ 29.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦੇ ਆਮ ਤਾਪਮਾਨ ਤੋਂ 2.6 ਡਿਗਰੀ ਵੱਧ ਹੈ। ਮੌਸਮ ਵਿਭਾਗ ਨੇ ਦਿੱਲੀ 'ਚ ਅੱਜ ਆਸਮਾਨ ਸਾਫ਼ ਰਹਿਣ ਅਤੇ ਤੇਜ਼ ਹਵਾਵਾਂ ਨਾਲ ਲੂ ਤੋਂ ਲੈ ਕੇ ਭਿਆਨਕ ਲੂ ਚੱਲਣ ਦੀ ਸੰਭਾਵਨਾ ਜਤਾਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
BharatPe, PhonePe ਨੇ 'ਪੇ' ’ਤੇ ਲੰਬੇ ਸਮੇਂ ਤੋਂ ਚੱਲ ਰਹੇ ਸਾਰੇ ਟ੍ਰੇਡਮਾਰਕ ਵਿਵਾਦਾਂ ਦਾ ਨਿਪਟਾਰਾ
NEXT STORY