ਨੈਸ਼ਨਲ ਡੈਸਕ- ਉੱਤਰੀ ਭਾਰਤ ਸਣੇ ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਬਾਰਿਸ਼ ਮਗਰੋਂ ਹੜ੍ਹ ਵਾਲੀ ਸਥਿਤੀ ਬਣੀ ਹੋਈ ਹੈ। ਇਸੇ ਦੌਰਾਨ ਰਾਜਸਥਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਰਾਜਸਮੰਦ ਇਲਾਕੇ 'ਚ ਭਾਰੀ ਬਾਰਿਸ਼ ਕਾਰਨ ਵਿਦਿਆਰਥੀਆਂ ਨਾਲ ਭਰੀ ਇਕ ਸਕੂਲ ਵੈਨ ਪਾਣੀ 'ਚ ਫਸ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਐੱਨ.ਡੀ.ਆਰ.ਐੱਫ਼. ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ ਤੇ ਕਾਫ਼ੀ ਮਿਹਨਤ ਮੁਸ਼ੱਕਤ ਮਗਰੋਂ 2 ਘੰਟਿਆਂ ਬਾਅਦ ਇਨ੍ਹਾਂ ਬੱਚਿਆਂ ਨੂੰ ਬਚਾਇਆ ਗਿਆ।
ਜਾਣਕਾਰੀ ਅਨੁਸਾਰ ਇਹ ਘਟਨਾ ਲੇਕ ਐੱਲ.ਜੀ. ਹੋਟਲ ਨੇੜੇ ਵਾਪਰੀ, ਜਿੱਥੇ ਅਚਾਨਕ ਪਾਣੀ ਦਾ ਪੱਧਰ ਵਧਣ ਕਾਰਨ ਉਕਤ ਵੈਨ ਪਾਣੀ 'ਚ ਫਸ ਗਈ ਤੇ ਕਈ ਬੱਚੇ ਇਸੇ ਪਾਣੀ 'ਚ ਫਸ ਗਏ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਨ੍ਹਾਂ 'ਚ ਆਪਣੀ ਜਾਨ ਬਚਾਉਣ ਲਈ ਬੱਚੇ ਦਰੱਖਤਾਂ 'ਤੇ ਚੜ੍ਹੇ ਦਿਖਾਈ ਦੇ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੀ ਕਰਨਾ ਪੈਸਾ ! ਬਜ਼ੁਰਗ ਦੇ ਹੱਥ-ਪੈਰ ਬੰਨ੍ਹ ਗੱਡੀ 'ਚ ਸੁੱਟ ਕੇ ਤਾਜ ਮਹਿਲ ਦੇਖਣ ਚਲਾ ਗਿਆ ਪਰਿਵਾਰ, ਦੇਖੋ ਵੀਡੀਓ
NEXT STORY