ਨਵੀਂ ਦਿੱਲੀ : ਬੰਗਾਲ ਦੀ ਖਾੜੀ 'ਤੇ ਬਣੇ ਡੂੰਘੇ ਦਬਾਅ ਕਾਰਨ ਦੇਸ਼ ਦਾ ਮੌਸਮ ਅਚਾਨਕ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਪੂਰਬੀ, ਮੱਧ ਅਤੇ ਉੱਤਰ-ਪੱਛਮੀ ਭਾਰਤ ਦੇ 12 ਤੋਂ ਵੱਧ ਰਾਜਾਂ ਲਈ ਭਾਰੀ ਮੀਂਹ, ਗਰਜ, ਹਨ੍ਹੇਰੀ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਗੰਭੀਰ ਚੇਤਾਵਨੀ ਜਾਰੀ ਕੀਤੀ ਹੈ। ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਪਹਾੜੀ ਇਲਾਕਿਆਂ ਵਿੱਚ 29 ਸਤੰਬਰ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਤੱਟਵਰਤੀ ਇਲਾਕਿਆਂ ਵਿੱਚ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ : ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ ਇਕੱਠੇ ਗਾਉਣਗੇ ਵੰਦੇ ਮਾਤਰਮ, ਬਣੇਗਾ ਨਵਾਂ ਰਿਕਾਰਡ
ਰਾਸ਼ਟਰੀ ਰਾਜਧਾਨੀ ਦਿੱਲੀ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਦਿੱਲੀ-ਐਨਸੀਆਰ ਵਿੱਚ 29 ਸਤੰਬਰ ਤੱਕ ਬੱਦਲ ਛਾਏ ਰਹਿਣਗੇ ਅਤੇ ਰੁਕ-ਰੁਕ ਕੇ ਮੀਂਹ, ਗਰਜ, ਹਨ੍ਹੇਰੀ-ਝੱਖੜ ਚੱਲਣ ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਹਾਰਾਸ਼ਟਰ ਦੇ ਵਿਦਰਭ ਖੇਤਰ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਹੈ। ਛੱਤੀਸਗੜ੍ਹ ਵਿੱਚ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ। ਮਰਾਠਵਾੜਾ ਅਤੇ ਵਿਦਰਭ ਦੇ ਭੰਡਾਰਾ, ਚੰਦਰਪੁਰ, ਗੜ੍ਹਚਿਰੌਲੀ ਅਤੇ ਗੋਂਡੀਆ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਘੋਸ਼ਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ ਪੁੱਤ ਨੇ ਚੁੱਕਿਆ ਅਜਿਹਾ ਕਦਮ, ਪਿਆ ਚੀਕ ਚਿਹਾੜਾ
ਬੰਗਾਲ ਦੀ ਖਾੜੀ ਵਿਚ ਸਿਸਟਮ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਪੂਰਬੀ ਉੱਤਰ ਪ੍ਰਦੇਸ਼ ਵਿਚ ਦਿਖਾਈ ਦੇ ਰਿਹਾ ਹੈ। 25 ਅਤੇ 26 ਸਤੰਬਰ ਨੂੰ ਪੂਰਵਾਂਚਲ ਦੇ 27 ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵਾਰਾਣਸੀ, ਗੋਰਖਪੁਰ, ਪ੍ਰਯਾਗਰਾਜ, ਅਯੁੱਧਿਆ, ਜੌਨਪੁਰ, ਆਜ਼ਮਗੜ੍ਹ, ਮਿਰਜ਼ਾਪੁਰ, ਗਾਜ਼ੀਪੁਰ, ਮਊ, ਬਲੀਆ, ਸੁਲਤਾਨਪੁਰ, ਅਮੇਠੀ, ਪ੍ਰਤਾਪਗੜ੍ਹ, ਚੰਦੌਲੀ, ਭਦੋਹੀ, ਸੋਨਭੱਦਰ, ਦੇਵਰੀਆ, ਕੁਸ਼ੀਨਗਰ, ਮਹਾਰਾਜਗੰਜ, ਬਸਤੀ, ਸੰਤ ਕਬੀਰ ਨਗਰ, ਸਿਧਾਰਥਨਗਰ, ਗੋਂਡਾ, ਬਹਿਰਾਇਚ, ਸ਼ਰਾਵਸਤੀ, ਬਲਰਾਮਪੁਰ ਅਤੇ ਅੰਬੇਡਕਰ ਨਗਰ ਸ਼ਾਮਲ ਹਨ। 25 ਸਤੰਬਰ ਨੂੰ ਬਿਹਾਰ ਵਿੱਚ ਗਰਜ, ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ ਦੀ ਇਨਪੁੱਟ ਸਬਸਿਡੀ, ਕਰਨਾਟਕ ਸਰਕਾਰ ਦਾ ਵੱਡਾ ਐਲਾਨ
ਇਸ ਦੌਰਾਨ ਝਾਰਖੰਡ ਵਿੱਚ ਅਗਲੇ 24 ਘੰਟੇ ਬਹੁਤ ਸੰਵੇਦਨਸ਼ੀਲ ਹਨ। ਰਾਂਚੀ, ਖੁੰਟੀ, ਗੁਮਲਾ, ਸਿਮਡੇਗਾ ਅਤੇ ਪੱਛਮੀ ਸਿੰਘਭੂਮ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਬਾਕੀ 11 ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਪੂਰਬੀ ਰਾਜਸਥਾਨ ਦੇ 15 ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਜੈਪੁਰ, ਅਲਵਰ, ਕੋਟਾ, ਬੂੰਦੀ, ਸੀਕਰ ਅਤੇ ਭਰਤਪੁਰ ਸ਼ਾਮਲ ਹਨ, ਵਿੱਚ 27 ਸਤੰਬਰ ਤੱਕ ਮੀਂਹ ਜਾਰੀ ਰਹੇਗਾ। ਪੱਛਮੀ ਰਾਜਸਥਾਨ (ਜੋਧਪੁਰ, ਜੈਸਲਮੇਰ, ਬਾੜਮੇਰ ਆਦਿ) ਵਿੱਚ ਵੀ ਕਿਤੇ-ਕਿਤੇ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤੱਟਵਰਤੀ ਓਡੀਸ਼ਾ ਅਤੇ ਪੱਛਮੀ ਬੰਗਾਲ ਵਿੱਚ ਸ਼ਨੀਵਾਰ ਤੱਕ ਭਾਰੀ ਬਾਰਿਸ਼ ਹੋਵੇਗੀ। 55-65 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ ਕਾਰਨ ਮਛੇਰਿਆਂ ਨੂੰ ਸ਼ੁੱਕਰਵਾਰ ਤੱਕ ਸਮੁੰਦਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ ਬੋਤਲਾਂ ਖ਼ਰੀਦੇਗੀ ਸਰਕਾਰ, CM ਵਿਜੇ ਨੇ ਕੀਤਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਾਸ਼ੀ 'ਚ ਏਅਰ ਸ਼ੋਅ ਨੂੰ ਲੈ ਕੇ ਤਿਆਰੀਆਂ ਤੇਜ਼, PM ਮੋਦੀ ਹੋ ਸਕਦੇ ਹਨ ਸ਼ਾਮਲ
NEXT STORY