ਨੈਸ਼ਨਲ ਡੈਸਕ : ਬਹੁਤ ਸਾਰੇ ਰਾਜਾਂ ਵਿਚ ਇਸ ਸਮੇਂ ਮੌਸਮ ਬਦਲਿਆ ਹੋਇਆ ਹੈ। ਕਈ ਥਾਵਾਂ 'ਤੇ ਹਲਕਾ ਮੀਂਹ ਪੈ ਰਿਹਾ ਅਤੇ ਕਈ ਥਾਵਾਂ 'ਤੇ ਭਾਰੀ ਬਰਸਾਤ ਹੋ ਰਹੀ ਹੈ। ਇਸ ਦੇ ਤਹਿਤ ਮੌਸਮ ਵਿਭਾਗ ਨੇ ਅਗਲੇ 7 ਦਿਨਾਂ ਲਈ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਹੈ। ਖ਼ਾਸ ਕਰਕੇ ਉੱਤਰ-ਪੂਰਬੀ ਭਾਰਤ ਅਤੇ ਪੂਰਬੀ ਭਾਰਤ ਦੇ ਕਈ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਮੱਧ ਅਤੇ ਦੱਖਣੀ ਪ੍ਰਾਇਦੀਪ ਭਾਰਤ ਵਿੱਚ ਤੇਜ਼ ਸਤਹੀ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਉਮੀਦ ਹੈ। 3 ਤੋਂ 6 ਅਗਸਤ ਦੇ ਵਿਚਕਾਰ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਦਾ ਪ੍ਰਭਾਵ ਸਭ ਤੋਂ ਵੱਧ ਰਹੇਗਾ।
ਪੜ੍ਹੋ ਇਹ ਵੀ - ਸ਼ਰਾਬ ਦੇ ਸ਼ੌਕੀਨਾਂ ਲਈ ਜ਼ਰੂਰੀ ਖ਼ਬਰ! ਟਰੇਨ 'ਚ ਸਫ਼ਰ ਦੌਰਾਨ ਕਦੇ ਨਾ ਕਰਿਓ ਇਹ ਗਲਤੀ
ਉੱਤਰ-ਪੂਰਬੀ ਭਾਰਤ 'ਚ ਭਾਰੀ ਬਾਰਿਸ਼
2 ਤੋਂ 6 ਅਗਸਤ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 3 ਤੋਂ 6 ਅਗਸਤ ਦੇ ਵਿਚਕਾਰ ਖਾਸ ਕਰਕੇ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਬਹੁਤ ਜ਼ਿਆਦਾ ਭਾਰੀ ਬਾਰਿਸ਼ ਹੋਣ ਦਾ ਖ਼ਤਰਾ ਹੈ। ਇਸ ਨਾਲ ਇਨ੍ਹਾਂ ਖੇਤਰਾਂ ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਸੰਭਾਵਨਾ ਵੱਧ ਜਾਂਦੀ ਹੈ। ਸਥਾਨਕ ਪ੍ਰਸ਼ਾਸਨ ਨੇ ਜਨਤਕ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ।
ਪੜ੍ਹੋ ਇਹ ਵੀ - 2, 3, 4, 5, 6, 7 ਨੂੰ ਪਵੇਗਾ ਭਾਰੀ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ, IMD ਦਾ ਅਲਰਟ ਜਾਰੀ
ਬਿਹਾਰ, ਝਾਰਖੰਡ ਤੇ ਬੰਗਾਲ 'ਚ ਭਾਰੀ ਮੀਂਹ ਦੀ ਭਵਿੱਖਬਾਣੀ
ਗੰਗਾ ਪੱਛਮੀ ਬੰਗਾਲ ਅਤੇ ਝਾਰਖੰਡ ਵਿਚ 2 ਅਗਸਤ ਨੂੰ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 3 ਅਤੇ 5 ਅਗਸਤ ਦਰਮਿਆਨ ਬਿਹਾਰ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਸਬ-ਹਿਮਾਲਿਆਇਨ ਪੱਛਮੀ ਬੰਗਾਲ ਅਤੇ ਸਿੱਕਮ 1 ਤੋਂ 7 ਅਗਸਤ ਦੌਰਾਨ ਬਹੁਤ ਸਾਰੀਆਂ ਥਾਵਾਂ ਤੇ ਬਹੁਤ ਭਾਰੀ ਬਾਰਸ਼ ਹੋਣ ਦੀ ਉਮੀਦ ਹੈ। ਇਸ ਦੌਰਾਨ ਇੱਥੇ ਗਰਜ ਅਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਵੀ ਵਾਪਰ ਸਕਦੀਆਂ ਨੇ, ਜੋ ਜਨਜੀਵਨ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ।
ਪੜ੍ਹੋ ਇਹ ਵੀ - ਵੱਡੀ ਖ਼ਬਰ : 9 ਸਤੰਬਰ ਨੂੰ ਹੋਵੇਗੀ ਉੱਪ-ਰਾਸ਼ਟਰਪਤੀ ਦੀ ਚੋਣ
ਮੱਧ ਤੇ ਦੱਖਣੀ ਭਾਰਤ ਵਿੱਚ ਮੀਂਹ ਤੇ ਤੇਜ਼ ਹਵਾਵਾਂ
4 ਤੋਂ 6 ਅਗਸਤ ਦੌਰਾਨ ਮੱਧ ਪ੍ਰਦੇਸ਼ ਵਿੱਚ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। 3 ਤੋਂ 6 ਅਗਸਤ ਦੇ ਵਿਚਕਾਰ ਦੱਖਣੀ ਭਾਰਤ ਵਿੱਚ ਤਾਮਿਲਨਾਡੂ, ਕੇਰਲ ਅਤੇ ਮਾਹੇ ਵਿੱਚ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਦੱਖਣੀ ਪ੍ਰਾਇਦੀਪ ਭਾਰਤ ਵਿੱਚ ਤੇਜ਼ ਸਤਹੀ ਹਵਾਵਾਂ ਦਾ ਪ੍ਰਭਾਵ ਦੇਖਿਆ ਜਾਵੇਗਾ, ਜਿਸਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਹੋ ਸਕਦੀ ਹੈ। ਅਗਲੇ 7 ਦਿਨਾਂ ਦੌਰਾਨ ਕੇਰਲ, ਮਾਹੇ, ਲਕਸ਼ਦੀਪ, ਕਰਨਾਟਕ, ਰਾਇਲਸੀਮਾ, ਤੱਟਵਰਤੀ ਆਂਧਰਾ ਪ੍ਰਦੇਸ਼, ਯਾਨਮ ਅਤੇ ਤੇਲੰਗਾਨਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹੇਗੀ।
ਪੜ੍ਹੋ ਇਹ ਵੀ - ਤੰਦੂਰੀ ਰੋਟੀਆਂ ਖਾਣ ਦੇ ਸ਼ੌਕੀਨ ਲੋਕ ਦੇਖ ਲੈਣ ਇਹ 'ਵੀਡੀਓ', ਆਉਣਗੀਆਂ ਉਲਟੀਆਂ
ਹਵਾਵਾਂ ਦੀ ਰਫ਼ਤਾਰ ਅਤੇ ਜਨਤਕ ਸੁਰੱਖਿਆ
ਮੌਸਮ ਵਿਭਾਗ ਨੇ ਕਿਹਾ ਹੈ ਕਿ 3 ਤੋਂ 6 ਅਗਸਤ ਦੇ ਵਿਚਕਾਰ ਦੱਖਣੀ ਭਾਰਤ ਵਿੱਚ ਤੇਜ਼ ਹਵਾਵਾਂ ਚੱਲਣਗੀਆਂ, ਜਿਨ੍ਹਾਂ ਦੀ ਰਫ਼ਤਾਰ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਅਜਿਹੀ ਸਥਿਤੀ ਵਿੱਚ, ਬਾਹਰੀ ਗਤੀਵਿਧੀਆਂ ਨੂੰ ਘਟਾਉਣ ਅਤੇ ਸੁਚੇਤ ਰਹਿਣ ਦੀ ਲੋੜ ਹੈ। ਬਿਜਲੀ ਡਿੱਗਣ ਅਤੇ ਭਾਰੀ ਬਾਰਸ਼ ਕਾਰਨ ਦਰੱਖਤ ਡਿੱਗਣ, ਬਿਜਲੀ ਸਪਲਾਈ ਵਿੱਚ ਵਿਘਨ ਅਤੇ ਹੋਰ ਆਫ਼ਤਾਂ ਦਾ ਖ਼ਤਰਾ ਰਹੇਗਾ। ਸਾਰੇ ਸਬੰਧਤ ਵਿਭਾਗਾਂ ਨੂੰ ਅਲਰਟ ਰਹਿਣ ਅਤੇ ਜ਼ਰੂਰੀ ਸੁਰੱਖਿਆ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
ਪੜ੍ਹੋ ਇਹ ਵੀ - 170 ਘੰਟੇ ਭਰਤਨਾਟਿਅਮ ਕਰਕੇ ਕੁੜੀ ਨੇ ਕਰ 'ਤਾ ਕਮਾਲ, ਬਣ ਗਿਆ ਵਿਸ਼ਵ ਰਿਕਾਰਡ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
'ਨਿਸਾਰ' ਦਾ ਲਾਂਚ ਦੁਨੀਆ ਦੇ ਸਭ ਤੋਂ ਸਟੀਕ ਲਾਂਚਾਂ 'ਚੋਂ ਇਕ ਹੈ : ISRO ਮੁਖੀ
NEXT STORY