ਨਵੀਂ ਦਿੱਲੀ : ਅਪ੍ਰੈਲ ਮਹੀਨੇ ਸ਼ੁਰੂ ਹੁੰਦੇ ਸਾਰ ਹੀ ਦੇਸ਼ ਦੇ ਮੌਸਮ ਨੇ ਮੁੜ ਤੋਂ ਅਚਾਨਕ ਕਰਵਟ ਲੈ ਲਈ ਹੈ। ਮੌਸਮ ਬਦਲਣ ਨਾਲ ਮਾਨਸੂਨ ਸੀਜ਼ਨ ਦੀ ਸ਼ੁਰੂਆਤ ਵੀ ਹੋ ਗਈ। ਪਿਛਲੇ ਸਾਲ ਦੀ ਰਿਕਾਰਡ ਤੋੜ ਬਾਰਿਸ਼ ਤੋਂ ਬਾਅਦ ਭਾਰਤ ਮੌਸਮ ਵਿਭਾਗ (IMD) ਦੀ ਭਵਿੱਖਬਾਣੀ ਇਸ ਸਾਲ ਵੀ ਸੱਚ ਹੁੰਦੀ ਦਿਖਾਈ ਦੇ ਰਹੀ ਹੈ। ਤਾਜ਼ਾ ਅਪਡੇਟ ਦੇ ਅਨੁਸਾਰ 10, 11 ਅਤੇ 12 ਅਪ੍ਰੈਲ ਨੂੰ ਉੱਤਰ ਤੋਂ ਦੱਖਣ ਤੱਕ ਕਈ ਰਾਜਾਂ ਵਿੱਚ ਭਾਰੀ ਮੀਂਹ, ਬਿਜਲੀ ਡਿੱਗਣ ਅਤੇ ਧੂੜ ਭਰੀ ਹਨ੍ਹੇਰੀ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ - ਸਕੂਲਾਂ 'ਚ Reels ਤੇ ਸ਼ਾਰਟ ਵੀਡੀਓਜ਼ ਬਣਾਉਣ 'ਤੇ ਲੱਗੀ ਪਾਬੰਦੀ! ਦਿੱਲੀ ਸਰਕਾਰ ਵਲੋਂ ਜਾਰੀ ਸਖ਼ਤ ਹੁਕਮ
ਉੱਤਰੀ ਭਾਰਤ: ਪਹਾੜਾਂ 'ਚ ਵਿਗੜੇਗਾ ਮੌਸਮ ਦਾ ਮਿਜਾਜ਼
ਪੱਛਮੀ ਗੜਬੜੀ ਕਾਰਨ ਉੱਤਰ-ਪੱਛਮੀ ਭਾਰਤ ਦੇ ਪਹਾੜੀ ਖੇਤਰਾਂ ਵਿੱਚ ਮੌਸਮ ਵਿੱਚ ਬਦਲਾਅ ਆਉਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਗਰਜ-ਤੂਫ਼ਾਨ ਦੇ ਨਾਲ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਸੈਰ-ਸਪਾਟੇ 'ਤੇ ਜਾਣ ਵਾਲੇ ਸੈਲਾਨੀਆਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਉੱਤਰ-ਪੂਰਬੀ ਭਾਰਤ: ਤੇਜ਼ ਹਵਾਵਾਂ ਨਾਲ ਮੀਂਹ
ਉੱਤਰ-ਪੂਰਬੀ ਰਾਜ ਕੁਦਰਤ ਦੇ ਕਠੋਰ ਪ੍ਰਭਾਵਾਂ ਦਾ ਸਾਹਮਣਾ ਕਰ ਸਕਦੇ ਹਨ। ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਸਿੱਕਮ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਨਾਗਾਲੈਂਡ ਵਿੱਚ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਬਿਜਲੀ ਡਿੱਗਣ ਅਤੇ ਭਾਰੀ ਮੀਂਹ ਦੇ ਪੈਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਸਕਦਾ ਹੈ।
ਇਹ ਵੀ ਪੜ੍ਹੋ - ਅੱਜ ਤੋਂ ਟੋਲ ਪਲਾਜ਼ਾ 'ਤੇ ਨਹੀਂ ਹੋਵੇਗਾ ਨਕਦ ਭੁਗਤਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਦੱਖਣੀ ਭਾਰਤ: ਭਾਰੀ ਬਾਰਿਸ਼ ਦੀ ਉਮੀਦ
ਦੱਖਣੀ ਪ੍ਰਾਇਦੀਪੀ ਰਾਜਾਂ ਵਿੱਚ ਵੀ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਕੇਰਲ, ਤਾਮਿਲਨਾਡੂ, ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ, ਪੁਡੂਚੇਰੀ ਅਤੇ ਰਾਇਲਸੀਮਾ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਗਰਜ ਅਤੇ ਧੂੜ ਭਰੀਆਂ ਹਨੇਰੀਆਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਪੱਛਮੀ, ਮੱਧ ਤੇ ਪੂਰਬੀ ਭਾਰਤ: ਛਾਏ ਰਹਿਣਗੇ ਬੱਦਲ
ਅਗਲੇ ਤਿੰਨ ਦਿਨਾਂ ਤੱਕ ਮਹਾਰਾਸ਼ਟਰ ਅਤੇ ਗੋਆ ਵਿੱਚ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਪੱਛਮੀ ਬੰਗਾਲ, ਸਿੱਕਮ, ਛੱਤੀਸਗੜ੍ਹ ਅਤੇ ਵਿਦਰਭ ਵਿੱਚ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਸਾਨਾਂ ਅਤੇ ਨਾਗਰਿਕਾਂ ਨੂੰ ਬਿਜਲੀ ਡਿੱਗਣ ਦੌਰਾਨ ਦਰੱਖਤਾਂ ਹੇਠ ਖੜ੍ਹੇ ਹੋਣ ਤੋਂ ਬਚਣ ਅਤੇ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਸਲਾਹ ਦਿੱਤੀ ਹੈ। ਤੇਜ਼ ਹਵਾਵਾਂ ਕਾਰਨ ਕੱਚੇ ਘਰਾਂ ਅਤੇ ਫਸਲਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਲਿਆਈ ਪੁਲਸ, ਕਮਲ ਕੌਰ ਭਾਬੀ ਦੇ ਮਾਮਲੇ 'ਚ ਦੁਬਈ ਤੋਂ ਕੀਤਾ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
900 ਕਰੋੜ ਦੇ ਜਲ ਜੀਵਨ ਮਿਸ਼ਨ ਘਪਲੇ 'ਚ ਸਾਬਕਾ IAS ਅਧਿਕਾਰੀ ਗ੍ਰਿਫ਼ਤਾਰ
NEXT STORY