ਵੈੱਬ ਡੈਸਕ : ਮੌਸਮ ਵਿਭਾਗ (IMD) ਅਨੁਸਾਰ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਵਿੱਚ ਮੰਗਲਵਾਰ ਸਵੇਰ ਤੱਕ ਹਲਕੀ ਬਾਰਿਸ਼ ਤੇ ਬਰਫ਼ਬਾਰੀ ਹੋਣ ਦਾ ਅਨੁਮਾਨ ਜਤਾਇਆ ਗਿਆ ਹੈ। ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਇੱਕ ਕਮਜ਼ੋਰ ਪੱਛਮੀ ਗੜਬੜੀ (Western Disturbance) ਕਸ਼ਮੀਰ ਘਾਟੀ ਅਤੇ ਜੰਮੂ ਦੇ ਜ਼ਿਆਦਾਤਰ ਹਿੱਸਿਆਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਹਾਲਾਂਕਿ, ਹਾਲ ਦੇ ਦਿਨਾਂ ਵਿੱਚ ਤਾਪਮਾਨ ਮੁਕਾਬਲਤਨ ਉੱਚਾ ਰਹਿਣ ਕਾਰਨ ਮੈਦਾਨੀ ਇਲਾਕਿਆਂ ਵਿੱਚ ਅਜੇ ਤੱਕ ਬਰਫ਼ਬਾਰੀ ਦਰਜ ਨਹੀਂ ਕੀਤੀ ਗਈ ਹੈ।
ਮੈਦਾਨੀ ਇਲਾਕਿਆਂ 'ਚ ਬਰਫ਼ਬਾਰੀ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ ਸੋਮਵਾਰ ਦੁਪਹਿਰ ਤੋਂ ਮੰਗਲਵਾਰ ਸਵੇਰ ਤੱਕ ਉੱਤਰੀ ਕਸ਼ਮੀਰ ਦੇ ਉੱਚਾਈ ਵਾਲੇ ਖੇਤਰਾਂ ਸਮੇਤ ਕੁਝ ਇਲਾਕਿਆਂ 'ਚ ਹਲਕੀ ਮੌਸਮੀ ਗਤੀਵਿਧੀ ਦੇਖੀ ਜਾ ਸਕਦੀ ਹੈ। ਵਿਭਾਗ ਨੇ ਦੱਸਿਆ ਕਿ ਜੇਕਰ ਰਾਤ ਸਮੇਂ ਬਾਰਿਸ਼ ਹੁੰਦੀ ਹੈ ਤਾਂ ਤਾਪਮਾਨ 'ਚ ਗਿਰਾਵਟ ਆਉਣ ਕਾਰਨ ਮੈਦਾਨੀ ਇਲਾਕਿਆਂ 'ਚ ਵੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਚਾਈ ਵਾਲੇ ਇਲਾਕਿਆਂ ਵਿੱਚ ਹਲਕੀ ਬਰਫ਼ਬਾਰੀ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਸੈਲਾਨੀਆਂ ਤੇ ਯਾਤਰੀਆਂ ਲਈ ਵਿਸ਼ੇਸ਼ ਸਲਾਹ ਹਾਲਾਂਕਿ ਕਿਸੇ ਵੱਡੀ ਜਾਂ ਗੰਭੀਰ ਮੌਸਮੀ ਗਤੀਵਿਧੀ ਦਾ ਕੋਈ ਸੰਕੇਤ ਨਹੀਂ ਮਿਲ ਰਿਹਾ, ਪਰ ਪਿਛਲੀ ਪੱਛਮੀ ਗੜਬੜੀ ਕਾਰਨ ਹਵਾ ਵਿੱਚ ਨਮੀ ਹੋਣ ਕਰਕੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਜਾਂ ਬਰਫ਼ਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਆਮ ਜਨਤਾ, ਸੈਲਾਨੀਆਂ ਤੇ ਯਾਤਰੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਖਾਸ ਕਰਕੇ ਪਹਾੜੀ ਤੇ ਉੱਚਾਈ ਵਾਲੇ ਇਲਾਕਿਆਂ ਦੀ ਯਾਤਰਾ ਕਰਨ ਤੋਂ ਪਹਿਲਾਂ ਮੌਸਮ ਦੀ ਤਾਜ਼ਾ ਸਥਿਤੀ 'ਤੇ ਨਜ਼ਰ ਰੱਖਣ ਅਤੇ ਲੋੜ ਪੈਣ 'ਤੇ ਸਬੰਧਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ।
ਰਾਜਸਥਾਨ 'ਚ ਅਰਾਵਲੀ ਨੂੰ ਬਚਾਉਣ ਲਈ ਛਿੜੀ ਜੰਗ ! ਕਾਂਗਰਸੀ ਵਰਕਰਾਂ ਤੇ ਪੁਲਸ ਵਿਚਾਲੇ ਹੋਈ ਝੜਪ
NEXT STORY