ਨੈਸ਼ਨਲ ਡੈਸਕ : ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਇਸ ਸਮੇਂ ਕਹਿਰ ਦੀ ਗਰਮੀ ਪੈ ਰਹੀ ਹੈ, ਜਦਕਿ ਕਈ ਸੂਬਿਆਂ ਵਿਚ ਮੌਸਮ ਦੇ ਮਿਜਾਜ਼ ਨੇ ਅਚਾਨਕ ਕਰਵਟ ਲੈ ਲਈ ਹੈ। ਮੌਸਮ ਦੇ ਇਸ ਬਦਲਾਅ ਦੌਰਾਨ IMD ਨੇ ਅੱਜ ਦਿੱਲੀ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਦੇਸ਼ ਦੇ 19 ਰਾਜਾਂ ਵਿੱਚ ਧੂੜ ਭਰੀ ਹਨ੍ਹੇਰੀ-ਝਖੜ, ਗਰਜ ਅਤੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਉੱਤਰੀ ਭਾਰਤ ਤੋਂ ਦੱਖਣੀ ਭਾਰਤ ਤੱਕ ਮੌਸਮ ਦਾ ਮਿਜਾਜ਼ ਖ਼ਰਾਬ ਰਹਿਣ ਵਾਲਾ ਹੈ, ਜਿਸ ਨਾਲ ਹੇਠ ਦੱਸੇ ਸੂਬੇ ਪ੍ਰਭਾਵਿਤ ਹੋ ਸਕਦੇ ਹਨ, ਜਿਵੇਂ...
ਇਹ ਵੀ ਪੜ੍ਹੋ - 993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ
ਉੱਤਰੀ ਅਤੇ ਮੱਧ ਭਾਰਤ: ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਉਤਰਾਖੰਡ।
ਪੂਰਬੀ ਅਤੇ ਪਹਾੜੀ ਖੇਤਰ: ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਓਡੀਸ਼ਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਅਤੇ ਕਸ਼ਮੀਰ।
ਦੱਖਣ ਅਤੇ ਉੱਤਰ-ਪੂਰਬ: ਕਰਨਾਟਕ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਅਸਾਮ ਅਤੇ ਮੇਘਾਲਿਆ।
ਇਹ ਵੀ ਪੜ੍ਹੋ - 'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ, ਮਾਪਿਆਂ ਤੇ ਭਰਾ ਖ਼ਿਲਾਫ਼...
ਉਤਰਾਖੰਡ ਵਿੱਚ ਆਰੇਂਜ ਅਲਰਟ ਜਾਰੀ
ਉਤਰਾਖੰਡ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਭਾਰਤੀ ਮੌਸਮ ਵਿਭਾਗ ਨੇ ਸੋਮਵਾਰ ਨੂੰ ਰਾਜ ਦੇ ਸੱਤ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕਰਦੇ ਤੇਜ਼ ਹਨ੍ਹੇਰੀ-ਤੂਫ਼ਾਨ, ਗਰਜ, ਭਾਰੀ ਮੀਂਹ, ਬਿਜਲੀ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ। ਮੌਸਮ ਵਿਭਾਗ ਦੇ ਅਨੁਸਾਰ, ਦੇਹਰਾਦੂਨ, ਟਿਹਰੀ, ਹਰਿਦੁਆਰ ਅਤੇ ਪੌੜੀ ਸਮੇਤ ਹੋਰ ਜ਼ਿਲ੍ਹਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਕਈ ਖੇਤਰਾਂ ਵਿੱਚ ਗਰਜ-ਤੂਫ਼ਾਨ ਦੇ ਨਾਲ ਭਾਰੀ ਮੀਂਹ ਅਤੇ ਗੜੇਮਾਰੀ ਵੀ ਸੰਭਵ ਹੈ, ਜਿਸ ਨਾਲ ਆਮ ਜੀਵਨ ਵਿੱਚ ਵਿਘਨ ਪੈ ਸਕਦਾ ਹੈ।
IMD ਨੇ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ
ਅਗਲੇ 24 ਘੰਟਿਆਂ ਵਿੱਚ ਹਵਾ ਦੀ ਗਤੀ 60 ਤੋਂ 80 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਆਈਐਮਡੀ ਨੇ ਲੋਕਾਂ ਨੂੰ ਤੇਜ਼ ਹਵਾਵਾਂ ਦੇ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਦਾ ਹਵਾਲਾ ਦਿੰਦੇ ਹੋਏ ਸੁਰੱਖਿਅਤ ਥਾਵਾਂ 'ਤੇ ਰਹਿਣ ਅਤੇ ਦਰੱਖਤਾਂ ਜਾਂ ਖੰਡਰ ਇਮਾਰਤਾਂ ਹੇਠ ਪਨਾਹ ਨਾ ਲੈਣ ਦੀ ਚੇਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ - ਅੱਜ ਤੋਂ ਮਹਿੰਗਾ ਹੋਇਆ ਈ-ਰਿਕਸ਼ੇ ਦਾ ਸਫ਼ਰ, ਇਨ੍ਹਾਂ ਲੋਕਾਂ ਨੂੰ ਦੇਣਾ ਪਵੇਗਾ ਦੁੱਗਣਾ ਕਿਰਾਇਆ
ਦਿੱਲੀ-NCR 'ਚ ਅਗਲੇ 3 ਦਿਨ ਰਾਹਤ
ਐਤਵਾਰ ਰਾਤ ਤੋਂ ਹੀ ਦਿੱਲੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਇਹ ਰੁਝਾਨ ਸੋਮਵਾਰ ਤੋਂ ਬੁੱਧਵਾਰ ਤੱਕ ਜਾਰੀ ਰਹਿਣ ਦੀ ਉਮੀਦ ਹੈ। ਦਿੱਲੀ ਵਿੱਚ ਅੱਜ ਆਮ ਤੌਰ 'ਤੇ ਆਸਮਾਨ ਵਿਚ ਬੱਦਲ ਛਾਏ ਰਹਿਣਗੇ। ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।
ਪਹਾੜੀ ਰਾਜਾਂ 'ਚ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਦਾ ਖ਼ਤਰਾ
ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਰਗੇ ਪਹਾੜੀ ਰਾਜਾਂ ਵਿੱਚ ਭਾਰੀ ਬਾਰਿਸ਼ ਨੇ ਜ਼ਮੀਨ ਖਿਸਕਣ ਦਾ ਖ਼ਤਰਾ ਵਧਾ ਦਿੱਤਾ ਹੈ। ਯਾਤਰੀਆਂ ਨੂੰ ਉੱਚਾਈ ਵਾਲੇ ਇਲਾਕਿਆਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਇਸ ਦੌਰਾਨ ਰਾਜਸਥਾਨ ਦੇ ਜੈਪੁਰ ਅਤੇ ਕੋਟਾ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਮੱਧ ਪ੍ਰਦੇਸ਼ ਵਿੱਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਨੇ ਇਥੇ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਸ ਗੰਭੀਰ ਮੌਸਮ ਦਾ ਖੇਤੀਬਾੜੀ 'ਤੇ ਸਭ ਤੋਂ ਵੱਧ ਪ੍ਰਭਾਵ ਪੈ ਸਕਦਾ ਹੈ। ਆਈਐਮਡੀ ਨੇ ਕਿਸਾਨਾਂ ਅਤੇ ਮਛੇਰਿਆਂ ਨੂੰ ਖਾਸ ਸਲਾਹ ਜਾਰੀ ਕੀਤੀ ਹੈ। ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀਆਂ ਕੱਟੀਆਂ ਹੋਈਆਂ ਫਸਲਾਂ ਨੂੰ ਸੁਰੱਖਿਅਤ ਥਾਵਾਂ 'ਤੇ ਸਟੋਰ ਕਰਨ ਅਤੇ ਮਛੇਰਿਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਸਮੁੰਦਰ ਜਾਂ ਦਰਿਆਵਾਂ ਵਿੱਚ ਨਾ ਜਾਣ।
ਇਹ ਵੀ ਪੜ੍ਹੋ - ਰੂਹ ਕੰਬਾਊ ਹਾਦਸਾ: ਮਦਦ ਕਰ ਰਹੇ ਲੋਕਾਂ 'ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ, 8 ਦੀ ਮੌਤ, ਮਚਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK
NEXT STORY