ਨੈਸ਼ਨਲ ਡੈਸਕ : ਦੇਸ਼ ਭਰ 'ਚ ਸਰਗਰਮ ਮਾਨਸੂਨ ਦੇ ਵਿਚਕਾਰ, ਭਾਰਤੀ ਮੌਸਮ ਵਿਭਾਗ ਨੇ ਐਤਵਾਰ, 16 ਅਗਸਤ ਨੂੰ ਕਈ ਸੂਬਿਆਂ 'ਚ ਭਾਰੀ ਬਾਰਿਸ਼, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਹੈ। ਦਿੱਲੀ, ਪੰਜਾਬ, ਉੱਤਰ ਪ੍ਰਦੇਸ਼, ਬਿਹਾਰ ਅਤੇ ਪਹਾੜੀ ਸੂਬਿਆਂ 'ਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਕੁਝ ਇਲਾਕਿਆਂ 'ਚ ਹਵਾ ਦੀ ਰਫ਼ਤਾਰ 80 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ, ਜਿਨ੍ਹਾਂ 'ਚ ਪਠਾਨਕੋਟ, ਲੁਧਿਆਣਾ, ਫਰੀਦਕੋਟ, ਅੰਮ੍ਰਿਤਸਰ, ਬਠਿੰਡਾ ਅਤੇ ਚੰਡੀਗੜ੍ਹ ਸ਼ਾਮਲ ਹਨ, ਵਿੱਚ 16 ਤੇ 17 ਅਗਸਤ ਨੂੰ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਦੂਜੇ ਪਾਸੇ ਰਾਜਧਾਨੀ ਦਿੱਲੀ 'ਚ ਭਾਰੀ ਬਾਰਿਸ਼ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਹੈ। ਦਿੱਲੀ 'ਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟੋ-ਘੱਟ 28 ਡਿਗਰੀ ਰਹਿ ਸਕਦਾ ਹੈ।
ਪਹਾੜੀ ਇਲਾਕਿਆਂ ਦੀ ਗੱਲ ਕਰੀਏ ਤਾਂ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵਰਗੇ ਪਹਾੜੀ ਸੂਬਿਆਂ 'ਚ ਭਾਰੀ ਬਾਰਿਸ਼ ਕਾਰਨ ਭੂਸਖਲਨ ਦੀ ਸ਼ੰਕਾ ਜਤਾਈ ਗਈ ਹੈ। ਹਿਮਾਚਲ ਦੇ ਕੁੱਲੂ, ਕਾਂਗੜਾ ਤੇ ਊਨਾ ਸਮੇਤ ਕਈ ਜ਼ਿਲ੍ਹਿਆਂ 'ਚ 16-17 ਅਗਸਤ ਨੂੰ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਹੋਰ ਸੂਬੇ ਉੱਤਰ ਪ੍ਰਦੇਸ਼ ਤੇ ਬਿਹਾਰ ਦੇ ਮੇਰਠ, ਆਗਰਾ, ਕਾਨਪੁਰ, ਪਟਨਾ ਤੇ ਗਿਆ ਸਮੇਤ ਕਈ ਜ਼ਿਲ੍ਹਿਆਂ 'ਚ ਭਾਰੀ ਬਾਰਿਸ਼ ਤੇ ਹਨੇਰੀ ਦੀ ਚਿਤਾਵਨੀ ਹੈ। ਇਸਦੇ ਨਾਲ ਹੀ ਮੱਧ ਪ੍ਰਦੇਸ਼ ਦੇ ਭੋਪਾਲ ਤੇ ਇੰਦੌਰ ਵਰਗੇ ਸ਼ਹਿਰਾਂ 'ਚ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਖਰਾਬ ਮੌਸਮ ਦੌਰਾਨ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ਰਾਜਸਥਾਨ ਦੇ ਅਲਵਰ, ਕੋਟਾ ਤੇ ਅਜਮੇਰ ਸਮੇਤ ਕਈ ਇਲਾਕਿਆਂ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਿਆਨਕ ਸੜਕ ਹਾਦਸੇ 'ਚ 3 ਸਕੂਲੀ ਵਿਦਿਆਰਥਣਾਂ ਦੀ ਮੌਤ, ਬੱਸ ਡਰਾਈਵਰ ਕਾਬੂ
NEXT STORY