ਨੈਸ਼ਨਲ ਡੈਸਕ : ਮੌਸਮ ਵਿਭਾਗ ਨੇ ਅਗਲੇ 72 ਘੰਟਿਆਂ ਲਈ ਦੇਸ਼ ਦੇ 9 ਸੂਬਿਆਂ 'ਚ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਹੈ। ਜਦਕਿ ਦੂਜੇ ਪਾਸੇ ਰਾਜਧਾਨੀ ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ 'ਚ ਭਿਆਨਕ ਗਰਮੀ ਅਤੇ ਲੂ ਦਾ ਕਹਿਰ ਵਧਣ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ 23 ਅਪ੍ਰੈਲ ਤੱਕ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਮੌਸਮ ਵਿਭਾਗ ਅਨੁਸਾਰ ਪੂਰਬ-ਉੱਤਰ ਭਾਰਤ ਦੇ ਰਾਜਾਂ ਜਿਵੇਂ ਅਸਾਮ, ਅਰੁਣਾਚਲ ਪ੍ਰਦੇਸ਼, ਮੇਘਾਲਿਆ ਤੇ ਨਾਗਾਲੈਂਡ 'ਚ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਨ੍ਹਾਂ ਇਲਾਕਿਆਂ 'ਚ ਮੂਸਲਾਧਾਰ ਬਾਰਿਸ਼ ਦੇ ਨਾਲ-ਨਾਲ ਆਕਾਸ਼ੀ ਬਿਜਲੀ ਡਿੱਗਣ ਤੇ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਹੈ, ਜਿਸ ਨਾਲ ਫਸਲਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ।
ਉੱਤਰ ਭਾਰਤ 'ਚ ਤਪੇਗਾ ਸੂਰਜ, 40 ਡਿਗਰੀ ਤੋਂ ਪਾਰ ਜਾਵੇਗਾ ਪਾਰਾ
ਦਿੱਲੀ, ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਵਿੱਚ ਇਸ ਹਫ਼ਤੇ ਭਿਆਨਕ ਗਰਮੀ ਲੋਕਾਂ ਦੇ ਵੱਟ ਕੱਢੇਗੀ। ਦਿੱਲੀ 'ਚ ਤਾਪਮਾਨ 40 ਡਿਗਰੀ ਸੈਲਸੀਅਸ ਦੇ ਪਾਰ ਪਹੁੰਚਣ ਦਾ ਅਨੁਮਾਨ ਹੈ। ਫਿਲਹਾਲ ਇਨ੍ਹਾਂ ਇਲਾਕਿਆਂ 'ਚ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਦੁਪਹਿਰ ਦੇ ਸਮੇਂ ਬਾਹਰ ਨਿਕਲਣਾ ਜੋਖਮ ਭਰਿਆ ਹੋ ਸਕਦਾ ਹੈ।
ਪਹਾੜਾਂ 'ਚ ਬਰਫ਼ਬਾਰੀ ਤੇ ਮੈਦਾਨਾਂ 'ਚ ਹਨੇਰੀ
24 ਅਪ੍ਰੈਲ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਦੇ ਮੌਸਮ ਵਿੱਚ ਬਦਲਾਅ ਆਵੇਗਾ। ਉਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਤੇ ਤੇਜ਼ ਬਾਰਿਸ਼ ਹੋਣ ਦੀ ਉਮੀਦ ਹੈ, ਜਦਕਿ ਉੱਤਰਾਖੰਡ ਦੇ ਕੁਝ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਜਰਾਤ ਤੇ ਮਹਾਰਾਸ਼ਟਰ ਵਿੱਚ ਅਗਲੇ ਦੋ ਦਿਨਾਂ ਤੱਕ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ।
ਮਾਨਸੂਨ ਦੀ ਅਪਡੇਟ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਜੂਨ ਦੇ ਮਹੀਨੇ ਵਿੱਚ ਮਾਨਸੂਨ ਦੀ ਐਂਟਰੀ ਹੋ ਸਕਦੀ ਹੈ, ਪਰ ਇਸ ਦੀ ਸ਼ੁਰੂਆਤੀ ਰਫ਼ਤਾਰ ਥੋੜ੍ਹੀ ਹੌਲੀ ਰਹਿਣ ਦੇ ਆਸਾਰ ਹਨ। ਜੂਨ ਵਿੱਚ ਉੱਤਰ-ਪੱਛਮੀ ਭਾਰਤ ਵਿੱਚ ਭਿਆਨਕ ਲੂ ਚੱਲਣ ਦੀ ਸੰਭਾਵਨਾ ਹੈ, ਜਦਕਿ ਬਿਹਾਰ ਅਤੇ ਪੂਰਬ-ਉੱਤਰ ਭਾਰਤ 'ਚ ਚੰਗੀ ਬਾਰਿਸ਼ ਹੋਣ ਦੀ ਉਮੀਦ ਜਤਾਈ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਲਖਨਊ 'ਚ ਰੂਹ ਕੰਬਾਊ ਵਾਰਦਾਤ: ਕਲਯੁਗੀ ਪਿਓ ਨੇ ਆਪਣੀ ਹੀ ਨਾਬਾਲਗ ਧੀ ਦਾ ਗਲਾ ਘੁੱਟ ਕੇ ਕੀਤਾ ਕਤਲ
NEXT STORY