ਨੈਸ਼ਨਲ ਡੈਸਕ : ਭਾਰਤੀ ਮੌਸਮ ਵਿਭਾਗ ਨੇ 9 ਅਕਤੂਬਰ ਲਈ ਦੇਸ਼ ਦੇ 15 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਮੀਂਹ ਅਤੇ ਖਰਾਬ ਮੌਸਮ ਦੀ ਚfਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਉੱਤਰਾਖੰਡ ਸਮੇਤ ਕਈ ਪਹਾੜੀ ਇਲਾਕਿਆਂ ਵਿੱਚ ਭਾਰੀ ਬਾਰਿਸ਼ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮਾਨਸੂਨ ਖ਼ਤਮ ਹੋਣ ਤੋਂ ਬਾਅਦ ਦਿੱਲੀ-ਐੱਨ.ਸੀ.ਆਰ. ਵਿੱਚ ਮੌਸਮ ਦਾ ਮਿਜ਼ਾਜ ਬਦਲਣਾ ਸ਼ੁਰੂ ਹੋ ਗਿਆ ਹੈ। 9 ਅਕਤੂਬਰ ਨੂੰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅਸਮਾਨ ਵਿੱਚ ਬਾਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਜਾਂ ਬੂੰਦਾ-ਬਾਂਦੀ ਹੋਣ ਦੇ ਆਸਾਰ ਹਨ। ਇਸ ਦੌਰਾਨ 20 ਤੋਂ 25 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ, ਜਿਸ ਨਾਲ ਸਵੇਰੇ ਅਤੇ ਸ਼ਾਮ ਦੇ ਸਮੇਂ ਠੰਢ ਦਾ ਅਹਿਸਾਸ ਵਧੇਗਾ।
ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਦੀ ਗੱਲ ਕਰੀਏ ਤਾਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਧਰ, ਬਿਹਾਰ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਗਰਜ-ਚਮਕ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਝੱਖੜ ਚੱਲਣ ਦੀ ਆਸ਼ੰਕਾ ਹੈ।
ਇਨ੍ਹਾਂ 15 ਸੂਬਿਆਂ 'ਚ ਜਾਰੀ ਹੋਇਆ ਅਲਰਟ
IMD ਮੁਤਾਬਕ ਉੱਤਰਾਖੰਡ, ਜੰਮੂ-ਕਸ਼ਮੀਰ, ਲੱਦਾਖ, ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਸਿੱਕਮ, ਓਡੀਸ਼ਾ, ਕੇਰਲ, ਤਾਮਿਲਨਾਡੂ, ਦੱਖਣੀ ਕਰਨਾਟਕ, ਅੰਡੇਮਾਨ-ਨਿਕੋਬਾਰ ਅਤੇ ਲਕਸ਼ਦੀਪ ਸਮੇਤ ਕੁੱਲ 15 ਰਾਜਾਂ ਵਿੱਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਬ੍ਰੇਕਅੱਪ ਤੇ ਵਿਆਹ ਤੋਂ ਇਨਕਾਰ ਖੁਦਕੁਸ਼ੀ ਲਈ ਉਕਸਾਉਣਾ ਨਹੀਂ', ਸੁਪਰੀਮ ਕੋਰਟ ਦੀ ਵੱਡੀ ਟਿੱਪਣੀ
NEXT STORY