ਨਵੀਂ ਦਿੱਲੀ (ਭਾਸ਼ਾ) - ਸ਼ੁੱਕਰਵਾਰ ਨੂੰ ਦਿੱਲੀ ਦੇ ਕੁਝ ਹਿੱਸਿਆਂ 'ਚ ਮੀਂਹ ਕਾਰਨ ਸੜਕਾਂ 'ਤੇ ਪਾਣੀ ਭਰ ਗਿਆ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ। ਪੁਲਸ ਨੇ ਦੱਸਿਆ ਕਿ ਹੁਣ ਤੱਕ ਉਨ੍ਹਾਂ ਨੂੰ ਟ੍ਰੈਫਿਕ ਨਾਲ ਸਬੰਧਤ 15 ਸ਼ਿਕਾਇਤਾਂ ਅਤੇ ਪਾਣੀ ਭਰਨ ਦੀਆਂ 12 ਸ਼ਿਕਾਇਤਾਂ ਮਿਲੀਆਂ ਹਨ। ਦਿੱਲੀ ਪੁਲਸ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਅਪਡੇਟ ਕੀਤੀ ਜਾਣਕਾਰੀ ਦਿੰਦੇ ਕਿਹਾ ਕਿ ਜੀਟੀਕੇ ਡਿਪੂ ਨੇੜੇ ਪਾਣੀ ਭਰ ਜਾਣ ਕਾਰਨ ਜੀਟੀਕੇ ਰੋਡ 'ਤੇ ਆਵਾਜਾਈ ਪ੍ਰਭਾਵਿਤ ਹੋਈ। ਆਵਾਜਾਈ ਨੂੰ ਵਜ਼ੀਰਾਬਾਦ ਵੱਲ ਮੋੜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ : ਪੈਨਸ਼ਨ ਲੈਣ ਗਏ ਵਿਅਕਤੀ ਦੀ ਝਾੜੀਆਂ 'ਚੋਂ ਬਿਨਾਂ ਲੱਤਾਂ ਦੇ ਮਿਲੀ ਲਾਸ਼
ਇਸ ਵਿਚ ਕਿਹਾ ਗਿਆ ਹੈ ਕਿ ਯਾਤਰੀ NPL ਤੱਕ ਪਹੁੰਚਣ ਲਈ ਸੜਕ ਨੰਬਰ 51 ਦਾ ਇਸਤੇਮਾਲ ਕਰ ਸਕਦੇ ਹਨ।" ਪੁਲਸ ਨੇ ਦੱਸਿਆ ਕਿ ਮੋਤੀ ਬਾਗ ਚੌਕ ਨੇੜੇ ਪਾਣੀ ਭਰ ਜਾਣ ਕਾਰਨ ਮੋਤੀ ਬਾਗ ਚੌਕ ਤੋਂ ਆਰ ਕੇ ਪੁਰਮ ਸੈਕਟਰ-8 ਵੱਲ ਜਾਣ ਵਾਲੇ ਰਸਤੇ ’ਤੇ ਆਰਟੀਆਰ ’ਤੇ ਆਵਾਜਾਈ ਪ੍ਰਭਾਵਿਤ ਹੋਈ। ਐਕਸ' 'ਤੇ ਦਿੱਲੀ ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸੇ ਤਰ੍ਹਾਂ ਧੌਲਾ ਕੁਆਂ ਫਲਾਈਓਵਰ ਦੇ ਹੇਠਾਂ ਭਾਰੀ ਪਾਣੀ ਭਰ ਜਾਣ ਕਾਰਨ ਰਿੰਗ ਰੋਡ, ਵੰਦੇ ਮਾਤਰਮ ਮਾਰਗ ਅਤੇ ਜੀਜੀਆਰ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਦਿੱਲੀ ਪੁਲਸ ਨੇ ਦੱਸਿਆ ਕਿ ਸੱਤਿਆ ਨਿਕੇਤਨ ਬੱਸ ਸਟੈਂਡ ਨੇੜੇ ਪਾਣੀ ਭਰ ਜਾਣ ਕਾਰਨ ਸਫ਼ਦਰਜੰਗ ਤੋਂ ਧੌਲਾ ਕੂਆਂ ਵੱਲ ਜਾਣ ਵਾਲੀ ਰਿੰਗ ਰੋਡ 'ਤੇ ਦੋਵੇਂ ਪਾਸੇ ਆਵਾਜਾਈ ਪ੍ਰਭਾਵਿਤ ਹੋਈ। ਪੁਲਸ ਨੇ ਯਾਤਰੀਆਂ ਨੂੰ ਇਨ੍ਹਾਂ ਸੜਕਾਂ ਤੋਂ ਬਚਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ - 500-500 ਰੁਪਏ ਦੇ ਨੋਟਾਂ ਦੇ ਬੰਡਲ 'ਤੇ ਸੌਂਦਾ ਸੀ ਇੰਸਪੈਕਟਰ, ਛਾਪਾ ਪੈਣ 'ਤੇ ਕੰਧ ਟੱਪ ਭਜਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਰਾਸ਼ਟਰ 'ਚ ਕੁੜੀਆਂ ਤੇ ਔਰਤਾਂ 'ਤੇ ਹੋ ਰਹੇ ਅੱਤਿਆਚਾਰ ਦੀਆਂ ਘਟਨਾਵਾਂ 'ਚ ਵਾਧਾ: ਸ਼ਰਦ ਪਵਾਰ
NEXT STORY