ਮੁੰਬਈ - ਮੁੰਬਈ ਤੇ ਨੇੜੇ-ਤੇੜੇ ਦੇ ਇਲਾਕਿਆਂ ’ਚ ਸੋਮਵਾਰ ਸਵੇਰ ਤੋਂ ਹੀ ਭਾਰੀ ਮੀਂਹ ਜਾਰੀ ਹੈ। ਕਈ ਇਲਾਕਿਆਂ ’ਚ ਪਾਣੀ ਭਰ ਗਿਆ ਹੈ। ਇਸਦੇ ਕਾਰਨ ਸੜਕਾਂ ’ਤੇ ਲੰਬਾ ਜਾਮ ਲੱਗਾ ਹੋਇਆ ਹੈ। ਮੁੰਬਈ ਨਗਰ ਨਿਗਮ ਨੇ ਸਾਰੇ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਦੋਂ ਤੱਕ ਬਹੁਤ ਜ਼ਰੂਰੀ ਨਾ ਹੋਵੇ ਉਹ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ।
ਮੁੰਬਈ ਵਿਚ ਮੌਸਮ ਵਿਭਾਗ ਨੇ ਅਗਲੇ ਕੁਝ ਘੰਟਿਆਂ ਦੌਰਾਨ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੀਂਹ ਕਾਰਨ ਮੁੰਬਈ ਹਵਾਈ ਅੱਡੇ ਤੋਂ ਕਈ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਮੁੰਬਈ ਹਵਾਈ ਅੱਡੇ ਤੋਂ ਉਡਾਣਾਂ ਔਸਤਨ 54 ਮਿੰਟ ਦੇਰੀ ਨਾਲ ਉਡਾਣ ਭਰ ਰਹੀਆਂ ਹਨ। ਲੋਕਲ ਟਰੇਨਾਂ ਵੀ 15 ਤੋਂ 20 ਮਿੰਟ ਦੇਰੀ ਨਾਲ ਚੱਲ ਰਹੀਆਂ ਹਨ।
ਦੂਜੇ ਪਾਸੇ, ਪਿਛਲੇ ਕਈ ਦਿਨਾਂ ਤੋਂ ਉੱਤਰਾਖੰਡ, ਹਿਮਾਚਲ ਅਤੇ ਜੰਮੂ-ਕਸ਼ਮੀਰ ਵਿਚ ਮੀਂਹ ਪੈ ਰਿਹਾ ਹੈ। ਪਿਛਲੇ 3 ਦਿਨਾਂ ਤੋਂ ਹਿਮਾਚਲ ਵਿਚ ਪੈ ਰਹੇ ਮੌਹਲੇਧਾਰ ਮੀਂਹ ਨੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੋਇਆ ਹੈ। ਚੰਡੀਗੜ੍ਹ-ਮਨਾਲੀ ਚਾਰ-ਮਾਰਗੀ ਸਮੇਤ ਤਿੰਨ ਰਾਸ਼ਟਰੀ ਰਾਜਮਾਰਗ ਅਤੇ ਸੂਬੇ ਦੀਆਂ 400 ਸੜਕਾਂ ਬੰਦ ਹਨ। ਉੱਤਰਾਖੰਡ ਵਿਚ ਗੰਗੋਤਰੀ ਅਤੇ ਯਮੁਨੋਤਰੀ ਰਾਜਮਾਰਗ ਕਈ ਥਾਵਾਂ ’ਤੇ ਹੜ੍ਹ ਦੀ ਲਪੇਟ ਵਿਚ ਆਉਣ ਅਤੇ ਟੁੱਟਣ ਕਾਰਨ ਬੰਦ ਹੈ।
ਮੁੱਖ ਮੰਤਰੀ ਦਾ ਵੱਡਾ ਐਲਾਨ, ਰੁਜ਼ਗਾਰ ਮਿਲਣ ਤੱਕ 5,000 ਪ੍ਰਤੀ ਮਹੀਨਾ ਦੇਵੇਗੀ ਸਰਕਾਰ
NEXT STORY