ਜੈਪੁਰ - ਰਾਜਸਥਾਨ 'ਚ ਪਿਛਲੇ 24 ਘੰਟਿਆਂ ਦੌਰਾਨ ਉਦੈਪੁਰ, ਡੂੰਗਰਪੁਰ ਅਤੇ ਬਾਂਸਵਾੜਾ ਜ਼ਿਲ੍ਹਿਆਂ 'ਚ ਕਈ ਥਾਵਾਂ 'ਤੇ ਭਾਰੀ ਮੀਂਹ ਦਰਜ ਕੀਤਾ ਗਿਆ। ਮੌਸਮ ਕੇਂਦਰ ਮੁਤਾਬਕ ਇਸ ਹਫ਼ਤੇ ਸੂਬੇ ਵਿੱਚ ਮਾਨਸੂਨ ਦੇ ਸਰਗਰਮ ਰਹਿਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਨੇ ਦੱਸਿਆ ਕਿ ਮੰਗਲਵਾਰ ਸਵੇਰੇ 8.30 ਵਜੇ ਤੱਕ ਪਿਛਲੇ 24 ਘੰਟਿਆਂ 'ਚ ਪੱਛਮੀ ਰਾਜਸਥਾਨ 'ਚ ਕੁਝ ਥਾਵਾਂ 'ਤੇ ਅਤੇ ਪੂਰਬੀ ਰਾਜਸਥਾਨ 'ਚ ਕਈ ਥਾਵਾਂ 'ਤੇ ਬਾਰਿਸ਼ ਹੋਈ।
ਇਹ ਵੀ ਪੜ੍ਹੋ - ਮੋਬਾਇਲ 'ਤੇ ਗੇਮ ਖੇਡ ਰਹੇ ਬੱਚੇ ਤੋਂ ਮਾਂ ਨੇ ਖੋਹਿਆ ਫੋਨ, ਗੁੱਸੇ 'ਚ ਆ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ
ਇਸ ਦੌਰਾਨ ਉਦੈਪੁਰ, ਡੂੰਗਰਪੁਰ ਅਤੇ ਬਾਂਸਵਾੜਾ ਜ਼ਿਲਿਆਂ 'ਚ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਦਰਜ ਕੀਤੀ ਗਈ। ਭੂੰਗੜਾ, ਬਾਂਸਵਾੜਾ ਵਿੱਚ ਸਭ ਤੋਂ ਵੱਧ 115 ਮਿਲੀਮੀਟਰ ਮੀਂਹ ਪਿਆ। ਇਸ ਤੋਂ ਇਲਾਵਾ ਬਾਂਸਵਾੜਾ ਦੇ ਸਾਜਨਗੜ੍ਹ ਵਿੱਚ 101 ਮਿਲੀਮੀਟਰ, ਕੇਸਰਪੁਰਾ ਵਿੱਚ 70 ਮਿਲੀਮੀਟਰ, ਡੂੰਗਰ ਦੇ ਦੇਵਲ ਵਿੱਚ 101 ਮਿਲੀਮੀਟਰ, ਗਣੇਸ਼ਪੁਰ ਵਿੱਚ 74 ਮਿਲੀਮੀਟਰ ਅਤੇ ਉਦੈਪੁਰ ਦੇ ਰਿਸ਼ਭਦੇਵ ਵਿੱਚ 102 ਮਿਲੀਮੀਟਰ ਮੀਂਹ ਪਿਆ। ਇਸ ਦੌਰਾਨ ਗੰਗਾਨਗਰ, ਸਿਰੋਹੀ, ਸੀਕਰ ਰਾਜਸਮੰਦ, ਜਾਲੋਰ, ਝਾਲਾਵਾੜ ਅਤੇ ਨਾਗੌਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਮੌਸਮ ਕੇਂਦਰ ਮੁਤਾਬਕ ਸੂਬੇ ਦੇ ਕਈ ਇਲਾਕਿਆਂ ਵਿੱਚ ਬਰਸਾਤ ਦਾ ਦੌਰ ਕੁਝ ਦਿਨ ਹੋਰ ਜਾਰੀ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ - ਨੌਕਰਾਣੀ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ, ਡਸਟਬਿਨ 'ਚੋਂ ਮਿਲੀ ਪ੍ਰੈਗਨੈਂਸੀ ਟੈਸਟ ਸਟ੍ਰਿਪ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਢ ਕਰੋੜ ਦੇ ਗਹਿਣਿਆਂ ਦੀ ਲੁੱਟ, ਮੁਕਾਬਲੇ ਤੋਂ ਬਾਅਦ ਤਿੰਨ ਬਦਮਾਸ਼ ਗ੍ਰਿਫ਼ਤਾਰ
NEXT STORY