ਨਵੀਂ ਦਿੱਲੀ- ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਵਿਚ ਇਨ੍ਹੀਂ ਦਿਨੀਂ ਮੋਹਲੇਧਾਰ ਮੀਂਹ ਪੈ ਰਿਹਾ ਹੈ। ਦੇਸ਼ ਦੇ ਕੁਝ ਹਿੱਸਿਆਂ ਜਿਵੇਂ ਕਿ ਉੱਤਰ ਪ੍ਰਦੇਸ਼, ਦਿੱਲੀ, ਤ੍ਰਿਪੁਰਾ ਸਮੇਤ ਉੱਤਰ ਅਤੇ ਦੱਖਣੀ ਭਾਰਤ ਦੇ ਸੂਬਿਆਂ ਵਿਚ ਮਾਨਸੂਨ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਮੋਹਲੇਧਾਰ ਮੀਂਹ ਪੈਣ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਤੇਜ਼ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ- ਨਾਬਾਲਗ ਨਾਲ ਸਮੂਹਿਕ ਜਬਰ-ਜ਼ਨਾਹ, ਵਿਰੋਧ ’ਚ ਸੜਕਾਂ ’ਤੇ ਉਤਰੇ ਲੋਕ
ਮੋਹਲੇਧਾਰ ਮੀਂਹ ਕਾਰਨ ਥਾਂ-ਥਾਂ ਜ਼ਮੀਨ ਖਿਸਕਣ ਕਾਰਨ ਬਦਰੀਨਾਥ, ਕੇਦਾਰਨਾਥ ਅਤੇ ਯਮੁਨੋਤਰੀ ਨੈਸ਼ਨਲ ਹਾਈਵੇਅ ਆਵਾਜਾਈ ਲਈ ਠੱਪ ਹੋ ਗਿਆ। ਕੇਰਲ ਵਿਚ ਵੀ ਅੱਜ ਮੋਹਲੇਧਾਰ ਮੀਂਹ ਪੈ ਸਕਦਾ ਹੈ। ਉੱਥੇ ਹੀ 25 ਤੋਂ 26 ਅਗਸਤ ਦਰਮਿਆਨ ਮਹਾਰਾਸ਼ਟਰ, 24 ਤੋਂ 25 ਅਗਸਤ ਨੂੰ ਮੱਧ ਪ੍ਰਦੇਸ਼, 24 ਤੋਂ 26 ਅਗਸਤ ਤੱਕ ਗੁਜਰਾਤ, 24-25 ਅਗਸਤ ਨੂੰ ਛੱਤੀਸਗੜ੍ਹ ਵਿਚ, 24 ਤੋਂ 26 ਤੱਕ ਗੋਆ ਵਿਚ ਵੀ ਮੋਹਲੇਧਾਰ ਮੀਂਹ ਦਾ ਅਨੁਮਾਨ ਮੌਸਮ ਵਿਭਾਗ ਵਲੋਂ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਬੱਚੀਆਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ 300 ਪ੍ਰਦਰਸ਼ਨਕਾਰੀਆਂ ਖਿਲਾਫ਼ FIR
ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਸ਼ੁੱਕਰਵਾਰ ਦੀ ਦੁਪਹਿਰ ਨੂੰ ਬੱਦਲ ਛਾਏ ਰਹੇ ਅਤੇ ਕਈ ਹਿੱਸਿਆਂ ਵਿਚ ਮੀਂਹ ਪਿਆ। ਮੌਸਮ ਵਿਭਾਗ ਨੇ ਸ਼ਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 24 ਅਤੇ 25 ਅਗਸਤ ਨੂੰ ਤੂਫ਼ਾਨ ਨਾਲ ਤੇਜ਼ ਮੀਂਹ ਦਾ ਸਾਹਮਣਾ ਦਿੱਲੀ ਵਾਲਿਆਂ ਨੂੰ ਕਰਨਾ ਪੈ ਸਕਦਾ ਹੈ। ਤ੍ਰਿਪੁਰਾ ਵਿਚ ਪਿਛਲੇ ਕੁਝ ਦਿਨਾਂ ਵਿਚ ਮੋਹਲੇਧਾਰ ਮੀਂਹ ਕਾਰਨ 22 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਲਾਪਤਾ ਦੱਸੇ ਜਾ ਰਹੇ ਹਨ। ਸੂਬੇ ਵਿਚ 65,400 ਲੋਕਾਂ ਨੇ 450 ਰਾਹਤ ਕੈਂਪਾਂ ਵਿਚ ਸ਼ਰਨ ਲਈ ਹੋਈ ਹੈ, ਕਿਉਂਕਿ ਮੀਂਹ ਕਾਰਨ ਉਨ੍ਹਾਂ ਦੇ ਘਰ ਨੁਕਸਾਨੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਾਇਬ ਹੋ ਗਏ ਸਕੂਲ ਗਏ ਬੱਚੇ, ਪ੍ਰਸ਼ਾਸਨ ਅਤੇ ਮਾਪਿਆਂ 'ਚ ਪਈ ਭਾਜੜ
NEXT STORY