ਤਿਰੂਵਨੰਤਪੁਰਮ : ਕੇਰਲ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਿਸ਼ ਜਾਰੀ ਰਹਿਣ ਕਾਰਨ ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਲਈ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ਵੀਰਵਾਰ ਨੂੰ 'ਔਰੇਂਜ ਅਲਰਟ' ਜਾਰੀ ਕੀਤਾ ਹੈ। IMD ਨੇ 24 ਤੋਂ 26 ਮਈ ਤੱਕ ਕੰਨੂਰ ਅਤੇ ਕਾਸਰਗੋਡ, 25 ਅਤੇ 26 ਮਈ ਨੂੰ ਕੋਝੀਕੋਡ ਅਤੇ ਵਾਇਨਾਡ ਅਤੇ 26 ਮਈ ਨੂੰ ਤ੍ਰਿਸੂਰ, ਪਲੱਕੜ ਅਤੇ ਮਲੱਪੁਰਮ ਜ਼ਿਲ੍ਹਿਆਂ ਲਈ 'ਔਰੇਂਜ ਅਲਰਟ' ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ 23 ਮਈ ਨੂੰ 12 ਜ਼ਿਲ੍ਹਿਆਂ, 24 ਮਈ ਨੂੰ ਨੌਂ ਜ਼ਿਲ੍ਹਿਆਂ, 25 ਮਈ ਨੂੰ 10 ਜ਼ਿਲ੍ਹਿਆਂ ਅਤੇ 26 ਮਈ ਨੂੰ ਸੱਤ ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : Cobra Viral Video : ਬਾਬਾ ਨਹੀਂ ਡਰਦਾ! ਕੋਬਰਾ ਸੱਪ ਅੱਗੇ ਖੜ੍ਹ ਗਿਆ ਡਟ ਕੇ ਤੇ ਫਿਰ...
'ਔਰੇਂਜ ਅਲਰਟ' ਉਦੋਂ ਜਾਰੀ ਕੀਤਾ ਜਾਂਦਾ ਹੈ, ਜਦੋਂ 11 ਤੋਂ 20 ਸੈਂਟੀਮੀਟਰ ਦੇ ਵਿਚਕਾਰ 'ਭਾਰੀ ਬਾਰਿਸ਼' ਦੀ ਭਵਿੱਖਬਾਣੀ ਕੀਤੀ ਜਾਂਦੀ ਹੈ। ਜਦੋਂ ਕਿ 'ਯੈਲੋ ਅਲਰਟ' ਉਦੋਂ ਜਾਰੀ ਕੀਤਾ ਜਾਂਦਾ ਹੈ, ਜਦੋਂ ਛੇ ਤੋਂ 11 ਸੈਂਟੀਮੀਟਰ ਦੇ ਵਿਚਕਾਰ 'ਬਾਰਿਸ਼' ਦੀ ਭਵਿੱਖਬਾਣੀ ਕੀਤੀ ਜਾਂਦੀ ਹੈ। ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ ਕੋਟਾਯਮ ਅਤੇ ਇਡੁੱਕੀ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਵੀਰਵਾਰ ਨੂੰ ਅਲਾਪੁਝਾ, ਏਰਨਾਕੁਲਮ, ਤ੍ਰਿਸ਼ੂਰ, ਪਲੱਕੜ, ਮਲੱਪੁਰਮ, ਕੋਝੀਕੋਡ, ਵਾਇਨਾਡ, ਕੰਨੂਰ ਅਤੇ ਕਾਸਰਗੋਡ ਜ਼ਿਲ੍ਹਿਆਂ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : Covid Alert: ਲੱਗ ਸਕਦੈ ਲਾਕਡਾਊਨ! ਪਹਿਲਾਂ ਨਾਲੋਂ ਵੀ ਖ਼ਤਰਨਾਕ ਹੈ ਕੋਰੋਨਾ ਦਾ JN.1 ਵੇਰੀਐਂਟ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਭਾਰਤ-ਪਾਕਿਸਤਾਨ 'ਚ ਟਕਰਾਅ ਖਤਮ ਕਰਨ 'ਤੇ ਬਣੀ ਸਹਿਮਤੀ: ਜੈਸ਼ੰਕਰ
NEXT STORY