ਨੈਸ਼ਨਲ ਡੈਸਕ : ਦਿੱਲੀ ਵਿਚ ਸ਼ੁੱਕਰਵਾਰ ਨੂੰ ਹਲਕਾ ਮੀਂਹ ਅਤੇ ਠੰਡੀਆਂ ਤੇਜ਼ ਹਵਾਵਾਂ ਚੱਲਣ ਕਾਰਨ ਸਵੇਰ ਦਾ ਮੌਸਮ ਬਹੁਤ ਸੁਹਾਵਣਾ ਰਿਹਾ। ਇਸ ਦੌਰਾਨ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 0.5 ਡਿਗਰੀ ਤੋਂ ਘੱਟ ਸੀ। ਇਸ ਦੀ ਜਾਣਕਾਰੀ ਭਾਰਤੀ ਮੌਸਮ ਵਿਭਾਗ ਵਲੋਂ ਦਿੱਤੀ ਗਈ ਹੈ। ਮੀਂਹ ਅਤੇ ਹਵਾਵਾਂ ਚੱਲਣ 'ਤੇ ਮੌਸਮ ਵਿਭਾਗ ਨੇ ਸ਼ਹਿਰ ਵਿਚ ਯੈਲੋ ਅਲਰਟ ਜਾਰੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ - 3 ਮਿੰਟ 'ਚ ਮਿਲੇਗਾ ਭਰਿਆ ਸਿਲੰਡਰ, ਇਸ ਸੂਬੇ 'ਚ ਸ਼ੁਰੂ ਹਾਈ-ਟੈਕ ਸਰਵਿਸ
ਮੌਸਮ ਨੂੰ ਲੈ ਕੇ ਆਈਐਮਡੀ ਨੇ ਕਿਹਾ, "ਅਗਲੇ ਦੋ ਘੰਟਿਆਂ ਦੌਰਾਨ ਜ਼ਿਆਦਾਤਰ ਥਾਵਾਂ 'ਤੇ ਗਰਜ ਦੇ ਨਾਲ-ਨਾਲ ਬਹੁਤ ਹਲਕੀ ਬਾਰਿਸ਼/ਬੂੰਦਾਬਾਂਦੀ ਅਤੇ ਕਿਸੇ ਕਿਸੇ ਥਾਂ 'ਤੇ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ।" 'ਯੈਲੋ ਅਲਰਟ' ਦਾ ਅਰਥ ਹੈ ਕਿ ਲੋਕਾਂ ਨੂੰ ਚੌਕਸ ਰਹਿਣਾ ਚਾਹੀਦਾ ਹੈ ਅਤੇ ਦਰਮਿਆਨੀ ਤੋਂ ਗੰਭੀਰ ਮੌਸਮੀ ਸਥਿਤੀਆਂ ਲਈ ਤਿਆਰ ਰਹਿਣਾ ਚਾਹੀਦਾ ਹੈ ਜੋ ਸਮੱਸਿਆਵਾਂ ਪੈਦਾ ਕਰ ਸਕਦੀਆਂ ਹਨ। ਸਟੇਸ਼ਨ-ਵਾਰ ਅੰਕੜਿਆਂ ਅਨੁਸਾਰ ਪਾਲਮ ਵਿੱਚ ਘੱਟੋ-ਘੱਟ ਤਾਪਮਾਨ 14.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੀਜ਼ਨ ਦੇ ਔਸਤ ਤੋਂ 1.7 ਡਿਗਰੀ ਸੈਲਸੀਅਸ ਘੱਟ ਹੈ।
ਇਹ ਵੀ ਪੜ੍ਹੋ - ਕੇਂਦਰੀ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਅਲਰਟ 'ਤੇ ਸੁਰੱਖਿਆ ਏਜੰਸੀਆਂ
ਲੋਧੀ ਰੋਡ 'ਤੇ ਘੱਟੋ-ਘੱਟ ਤਾਪਮਾਨ 15.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 0.8 ਡਿਗਰੀ ਵੱਧ ਹੈ, ਜਦੋਂ ਕਿ ਰਿਜ 'ਚ ਘੱਟੋ-ਘੱਟ ਤਾਪਮਾਨ 15.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 2.6 ਡਿਗਰੀ ਘੱਟ ਹੈ। ਆਇਆਨਗਰ ਵਿੱਚ ਤਾਪਮਾਨ 16 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 0.2 ਡਿਗਰੀ ਘੱਟ ਹੈ। ਆਈਐਮਡੀ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਸਫਦਰਜੰਗ ਵਿੱਚ 6.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜਦੋਂ ਕਿ ਪਾਲਮ ਵਿੱਚ 5.4 ਮਿਲੀਮੀਟਰ, ਲੋਧੀ ਰੋਡ ਵਿੱਚ 6.3 ਮਿਲੀਮੀਟਰ, ਰਿਜ ਵਿੱਚ 7.4 ਮਿਲੀਮੀਟਰ ਅਤੇ ਅਯਾਨਗਰ ਵਿੱਚ 5.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ
ਮੌਸਮ ਵਿਭਾਗ ਨੇ ਕਿਹਾ ਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਪੱਛਮੀ ਗੜਬੜੀ ਦੇ ਨੇੜੇ ਆਉਣ ਕਾਰਨ ਮੌਸਮ ਵਿੱਚ ਇਹ ਤਬਦੀਲੀ ਆਈ ਹੈ। ਉਨ੍ਹਾਂ ਕਿਹਾ, "ਅਗਲੇ ਇੱਕ ਹਫ਼ਤੇ ਤੱਕ ਦਿਨ ਦਾ ਤਾਪਮਾਨ ਆਮ ਤੋਂ ਘੱਟ ਜਾਂ ਆਮ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ। ਗਰਮੀ ਦੀ ਲਹਿਰ ਦੀ ਸਥਿਤੀ ਦੀ ਕੋਈ ਸੰਭਾਵਨਾ ਨਹੀਂ ਹੈ।" ਸ਼ਹਿਰ ਦਾ ਹਵਾ ਗੁਣਵੱਤਾ ਸੂਚਕਾਂਕ (AQI) 123 ਦਰਜ ਕੀਤਾ ਗਿਆ, ਜੋ ਕਿ 'ਦਰਮਿਆਨੀ' ਸ਼੍ਰੇਣੀ ਵਿੱਚ ਆਉਂਦਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅੰਕੜਿਆਂ ਅਨੁਸਾਰ 27 ਨਿਗਰਾਨੀ ਸਟੇਸ਼ਨਾਂ 'ਤੇ ਹਵਾ ਦੀ ਗੁਣਵੱਤਾ 'ਦਰਮਿਆਨੀ' ਸ਼੍ਰੇਣੀ ਵਿੱਚ ਦਰਜ ਕੀਤੀ ਗਈ, 15 ਸਟੇਸ਼ਨਾਂ 'ਤੇ 'ਤਸੱਲੀਬਖਸ਼' ਜਦੋਂ ਕਿ 'ਬੁਰਾਰੀ ਕਰਾਸਿੰਗ' 'ਤੇ ਇਹ 'ਗੰਭੀਰ' ਸ਼੍ਰੇਣੀ ਵਿੱਚ ਸੀ।
ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
LPG ਕਿੱਲਤ ਦਰਮਿਆਨ ਕੇਂਦਰ ਦਾ ਵੱਡਾ ਕਦਮ: ਤੇਲ ਤੇ ਗੈਸ ਕੰਪਨੀਆਂ ਲਈ ਨਵੇਂ ਨਿਯਮ ਲਾਗੂ
NEXT STORY