ਮੁੰਬਈ- ਦੇਸ਼ 'ਚ ਇਕ ਵਾਰ ਫਿਰ ਮੌਸਮ ਨੇ ਕਰਵਟ ਲਈ ਹੈ। ਕੁਝ ਥਾਵਾਂ 'ਤੇ ਚੱਕਰਵਾਤ ਦੀ ਹਲਚਲ ਹੈ ਅਤੇ ਕੁਝ ਥਾਵਾਂ ‘ਤੇ ਪੱਛਮੀ ਗੜਬੜੀ ਸਰਗਰਮ ਹੈ, ਜਿਸ ਕਾਰਨ ਕਈ ਸੂਬਿਆਂ ‘ਚ ਆਸਮਾਨ ‘ਤੇ ਕਾਲੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਵੀ ਹੋਵੇਗਾ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲਣਗੀਆਂ। ਭਾਰਤੀ ਮੌਸਮ ਵਿਭਾਗ (IMD) ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।IMD ਦੇ ਅਨੁਸਾਰ, ਬਿਹਾਰ, ਪੱਛਮੀ ਬੰਗਾਲ, ਉੜੀਸਾ, ਪੂਰਬੀ ਮੱਧ ਪ੍ਰਦੇਸ਼, ਝਾਰਖੰਡ, ਛੱਤੀਸਗੜ੍ਹ, ਉੱਤਰਾਖੰਡ ਅਤੇ ਉੱਤਰੀ ਤੇਲੰਗਾਨਾ 'ਚ ਪਿਛਲੇ 24 ਘੰਟਿਆਂ 'ਚ ਦਿਨ ਦੇ ਤਾਪਮਾਨ 'ਚ 1-3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜਦਕਿ ਪੂਰਬੀ ਰਾਜਸਥਾਨ, ਗੁਜਰਾਤ ਅਤੇ ਆਂਧਰਾ ਪ੍ਰਦੇਸ਼ 'ਚ ਤਾਪਮਾਨ 1-3 ਡਿਗਰੀ ਸੈਲਸੀਅਸ ਡਿੱਗਿਆ ਹੈ।
ਇਹ ਵੀ ਪੜ੍ਹੋ- ਮਸ਼ਹੂਰ ਗਾਇਕਾ ਸ਼ਕੀਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਭਰਤੀ
ਮੌਸਮ ਵਿਭਾਗ ਨੇ ਕਿਹਾ ਕਿ ਪਹਾੜਾਂ 'ਤੇ ਇਕ ਨਵੀਂ ਪੱਛਮੀ ਗੜਬੜੀ ਪੈਦਾ ਹੋ ਰਹੀ ਹੈ। ਇਸ ਦੇ ਪ੍ਰਭਾਵ ਕਾਰਨ 19-20 ਫਰਵਰੀ ਨੂੰ ਉੱਤਰਾਖੰਡ 'ਚ ਵੀ ਹਲਕਾ ਮੀਂਹ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ 'ਚ 19 ਤੋਂ 20 ਫਰਵਰੀ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਕਿਹਾ ਕਿ ਸਮੁੰਦਰੀ ਤਲ ਤੋਂ 1.5 ਕਿਲੋਮੀਟਰ ਦੀ ਉਚਾਈ ‘ਤੇ ਨਾਗਾਲੈਂਡ ਅਤੇ ਆਲੇ-ਦੁਆਲੇ ਦੇ ਖੇਤਰਾਂ ‘ਚ ਚੱਕਰਵਾਤ ਬਣ ਰਿਹਾ ਹੈ, ਜਿਸ ਕਾਰਨ 21 ਫਰਵਰੀ ਤੱਕ ਉੱਤਰ-ਪੂਰਬੀ ਭਾਰਤ ‘ਚ ਭਾਰੀ ਤੋਂ ਬਹੁਤ ਜ਼ਿਆਦਾ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। 19 ਫਰਵਰੀ ਨੂੰ ਉੱਤਰ ਪੂਰਬ ਦੇ ਕਈ ਸੂਬਿਆਂ 'ਚ ਤੂਫ਼ਾਨ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਆਸਾਮ ਅਤੇ ਮੇਘਾਲਿਆ 'ਚ 19 ਫਰਵਰੀ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 7 ਦਿਨਾਂ ਤੱਕ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਹਲਕੀ ਤੋਂ ਦਰਮਿਆਨੀ ਮੀਂਹ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- 24 ਸਾਲਾ ਮਸ਼ਹੂਰ ਅਦਾਕਾਰਾ ਦਾ ਦਿਹਾਂਤ, ਘਰ 'ਚੋਂ ਮਿਲੀ ਲਾਸ਼
ਉੱਤਰੀ ਭਾਰਤ ਦੇ ਕੁਝ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਨੇ ਕਿਹਾ ਕਿ ਪਹਾੜਾਂ 'ਤੇ ਇਕ ਨਵੀਂ ਪੱਛਮੀ ਗੜਬੜੀ ਪੈਦਾ ਹੋ ਰਹੀ ਹੈ। ਇਸ ਦੇ ਪ੍ਰਭਾਵ ਕਾਰਨ 19-20 ਫਰਵਰੀ ਨੂੰ ਉੱਤਰਾਖੰਡ 'ਚ ਵੀ ਹਲਕਾ ਮੀਂਹ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਰਾਜਸਥਾਨ 'ਚ 19 ਫਰਵਰੀ ਤੱਕ ਅਤੇ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਮੀਂਹ 19 ਤੋਂ 20 ਫਰਵਰੀ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੰਕੀ ਰੂਟ ਦੇ ਉਹ 'ਗੰਦੇ ਰਾਹ', ਜਿਨ੍ਹਾਂ ਰਾਹੀਂ ਗ਼ੈਰ-ਕਾਨੂੰਨੀ ਪ੍ਰਵਾਸੀ ਅਮਰੀਕੀ ਧਰਤੀ 'ਤੇ ਪੁੱਜੇ ਸਨ
NEXT STORY