ਨੈਸ਼ਨਲ ਡੈਸਕ: ਭਾਰਤੀ ਮੌਸਮ ਵਿਭਾਗ ਨੇ ਅਗਲੇ ਤਿੰਨ ਤੋਂ ਚਾਰ ਦਿਨਾਂ ਦੌਰਾਨ ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ 26,27,28 ਤੇ 29 ਜੂਨ ਨੂੰ ਰਾਜਧਾਨੀ ਦਿੱਲੀ ਸਮੇਤ ਲਗਭਗ 17 ਸੂਬਿਆਂ 'ਚ ਮੀਂਹ, ਗਰਜ ਤੇ ਤੇਜ਼ ਹਵਾਵਾਂ ਲਈ ਓਰੇੇਂਜ਼ ਅਤੇ ਯੈਲੋ ਅਲਰਟ ਜਾਰੀ ਕੀਤੇ ਗਏ ਹਨ। ਕੁਝ ਖੇਤਰਾਂ 'ਚ ਹਵਾ ਦੀ ਗਤੀ 80 ਤੋਂ 85KM ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
ਮੌਸਮ ਵਿਭਾਗ ਦੇ ਅਨੁਸਾਰ ਉੱਤਰ ਪ੍ਰਦੇਸ਼, ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਤੇ ਲੱਦਾਖ ਵਿੱਚ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਜਾਰੀ ਹਨ। ਭਾਰਤੀ ਮੌਸਮ ਪਹਾੜੀ ਸੂਬਿਆਂ 'ਚ ਜ਼ਮੀਨ ਖਿਸਕਣ ਤੇ ਪੂਰਬੀ ਭਾਰਤ 'ਚ ਬਿਜਲੀ ਡਿੱਗਣ ਦਾ ਵੀ ਖ਼ਤਰਾ ਹੈ। ਇਸ ਲਈ ਲੋਕਾਂ ਤੇ ਸੈਲਾਨੀਆਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਇਨ੍ਹਾਂ ਸੂਬਿਆਂ 'ਚ ਭਾਰੀ ਬਾਰਿਸ਼ ਦੀ ਉਮੀਦ
ਅੱਜ ਦਿੱਲੀ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੂਰਬੀ ਰਾਜਸਥਾਨ, ਮਹਾਰਾਸ਼ਟਰ, ਮੱਧ ਪ੍ਰਦੇਸ਼, ਛੱਤੀਸਗੜ੍ਹ, ਗੁਜਰਾਤ, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਓਡੀਸ਼ਾ, ਅਸਾਮ, ਮੇਘਾਲਿਆ, ਕੇਰਲ, ਕਰਨਾਟਕ ਦੇ ਤੱਟਵਰਤੀ ਖੇਤਰਾਂ ਅਤੇ ਗੋਆ 'ਚ ਭਾਰੀ ਬਾਰਿਸ਼ ਦੀ ਉਮੀਦ ਹੈ।
ਮਹਾਰਾਸ਼ਟਰ ਦੇ 7 ਸ਼ਹਿਰਾਂ 'ਚ ਰੈੱਡ ਅਲਰਟ
ਆਈਐਮਡੀ ਨੇ ਮਹਾਰਾਸ਼ਟਰ ਦੇ ਮੁੰਬਈ, ਪਾਲਘਰ, ਨਾਗਪੁਰ, ਚੰਦਰਪੁਰ, ਗੜਚਿਰੌਲੀ, ਅਕੋਲਾ ਅਤੇ ਵਰਧਾ 'ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੁੰਬਈ ਤੇ ਪਾਲਘਰ ਵਿੱਚ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਨਾਲ ਹੀ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਪਾਣੀ ਭਰਨ, ਟ੍ਰੈਫਿਕ ਜਾਮ ਅਤੇ ਉੱਚੀਆਂ ਲਹਿਰਾਂ ਦੀ ਸੰਭਾਵਨਾ ਦਾ ਹਵਾਲਾ ਦਿੰਦੇ ਹੋਏ ਸਮੁੰਦਰੀ ਕੰਢਿਆਂ ਤੋਂ ਦੂਰ ਰਹਿਣ ਅਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਦਿੱਲੀ-ਐਨਸੀਆਰ 'ਚ ਬਦਲੇਗਾ ਮੌਸਮ
ਦਿੱਲੀ-ਐਨਸੀਆਰ 'ਚ ਅਗਲੇ 48 ਘੰਟਿਆਂ 'ਚ ਮੌਸਮ 'ਚ ਮਹੱਤਵਪੂਰਨ ਤਬਦੀਲੀਆਂ ਆ ਸਕਦੀਆਂ ਹਨ। ਮੌਸਮ ਵਿਭਾਗ ਦੇ ਅਨੁਸਾਰ ਤੇਜ਼ ਹਵਾਵਾਂ, ਗਰਜ ਅਤੇ ਮੀਂਹ ਪੈਣ ਦੀ ਉਮੀਦ ਹੈ। ਹਵਾ ਦੀ ਗਤੀ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਹਾਲਾਂਕਿ ਦਿਨ ਵੇਲੇ ਗਰਮੀ ਅਤੇ ਨਮੀ ਬਣੀ ਰਹਿ ਸਕਦੀ ਹੈ, ਪਰ ਸਵੇਰੇ ਅਤੇ ਸ਼ਾਮ ਨੂੰ ਮੀਂਹ ਪੈਣ ਨਾਲ ਰਾਹਤ ਮਿਲਣ ਦੀ ਉਮੀਦ ਹੈ।
ਗਰਮੀ ਦੀ ਲਹਿਰ ਕਈ ਸੂਬਿਆਂ ਨੂੰ ਕਰ ਰਹੀ ਪ੍ਰਭਾਵਿਤ
ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ ਤੇ ਬਿਹਾਰ ਦੇ ਕਈ ਖੇਤਰਾਂ ਵਿੱਚ ਅਜੇ ਵੀ ਭਿਆਨਕ ਗਰਮੀ ਪੈ ਰਹੀ ਹੈ। ਹਾਲ ਹੀ 'ਚ ਉੱਤਰ ਪ੍ਰਦੇਸ਼ ਦੇ ਬਾਂਦਾ ਵਿੱਚ ਵੱਧ ਤੋਂ ਵੱਧ ਤਾਪਮਾਨ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਨਾਗਪੁਰ-ਅਮਰਾਵਤੀ ਖੇਤਰ ਲਈ ਗਰਮੀ ਦੀ ਚਿਤਾਵਨੀ ਜਾਰੀ ਕੀਤੀ ਹੈ। ਅਗਲੇ ਕੁਝ ਦਿਨਾਂ ਲਈ ਪੂਰਬੀ ਉੱਤਰ ਪ੍ਰਦੇਸ਼ ਵਿੱਚ ਗਰਮੀ ਦੀ ਸਥਿਤੀ ਰਹਿਣ ਦੀ ਉਮੀਦ ਹੈ।
ਅਗਲੇ ਦੋ ਦਿਨਾਂ ਲਈ ਮੌਸਮ
26 ਜੂਨ ਨੂੰ ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਸਿੱਕਮ, ਕੋਂਕਣ, ਗੋਆ, ਤੇਲੰਗਾਨਾ, ਕਰਨਾਟਕ, ਆਂਧਰਾ ਪ੍ਰਦੇਸ਼, ਮਰਾਠਵਾੜਾ, ਝਾਰਖੰਡ ਅਤੇ ਓਡੀਸ਼ਾ 'ਚ ਭਾਰੀ ਮੀਂਹ ਪੈਣ ਦੀ ਉਮੀਦ ਹੈ। 27 ਜੂਨ ਨੂੰ, ਅਸਾਮ, ਮੇਘਾਲਿਆ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਭਾਰੀ ਮੀਂਹ ਪੈਣ ਦੀ ਉਮੀਦ ਹੈ। ਕੋਂਕਣ, ਗੋਆ, ਤੇਲੰਗਾਨਾ ਤੇ ਕਰਨਾਟਕ ਦੇ ਤੱਟਵਰਤੀ ਖੇਤਰਾਂ ਲਈ ਮੀਂਹ ਅਤੇ ਤੇਜ਼ ਹਵਾਵਾਂ ਲਈ ਓਰੇਂਜ਼ ਚਿਤਾਵਨੀ ਜਾਰੀ ਕੀਤੀ ਗਈ ਹੈ। ਆਂਧਰਾ ਪ੍ਰਦੇਸ਼, ਝਾਰਖੰਡ ਅਤੇ ਓਡੀਸ਼ਾ ਲਈ ਵੀ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਐਕਸ਼ਨ, ਪੁਲਸ ਨੇ ਦਰਜ ਕੀਤੀ FIR
NEXT STORY