ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ 'ਚ ਮੋਹਲੇਧਾਰ ਮੀਂਹ ਕਾਰਨ ਪੈਦਾ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਹਾਲਾਤ ਨਾਲ ਨਜਿੱਠਣ ਲਈ ਕੇਂਦਰ ਵਲੋਂ ਹਰ ਸੰਭਵ ਮਦਦ ਵੀ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਸੋਮਵਾਰ ਨੂੰ ਇਕ ਟਵੀਟ ਸੰਦੇਸ਼ 'ਚ ਕਿਹਾ,''ਮੋਹਲੇਧਾਰ ਮੀਂਹ ਕਾਰਨ ਹਿਮਾਚਲ ਪ੍ਰਦੇਸ਼ 'ਚ ਪੈਦਾ ਸਥਿਤੀ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਅਧਿਕਾਰੀ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੇ ਹਨ। ਸਾਰੀ ਸੰਭਵ ਮਦਦ ਵੀ ਪਹੁੰਚੀ ਜਾ ਰਹੀ ਹੈ। ਮੈਂ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ।''
ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ 'ਚ ਕਾਂਗੜਾ ਜ਼ਿਲ੍ਹੇ ਦੇ ਧਰਮਸ਼ਾਲਾ ਅਤੇ ਉੱਪਰੀ ਖੇਤਰਾਂ 'ਚ ਬੱਦਲ ਫਟਣ ਨਾਲ ਮਾਂਝੀ ਖੱਡ 'ਚ ਆਏ ਭਿਆਨਕ ਹੜ੍ਹ ਕਾਰਨ ਭਾਗਸੂ ਨਾਗ ਸਮੇਤ ਖੇਤਰ ਦੇ ਹੇਠਲੇ ਖੇਤਰਾਂ 'ਚ ਭਾਰੀ ਤਬਾਹੀ ਹੋਈ ਹੈ। ਹੜ੍ਹ ਕਾਰਨ ਖੱਡ ਅਤੇ ਨਾਲੇ ਪਾਣੀ ਨਾਲ ਭਰ ਗਏ ਹਨ ਅਤੇ ਇਨ੍ਹਾਂ ਦੇ ਕਿਨਾਰੇ ਕਈ ਮਕਾਨ, ਝੁੱਗੀ-ਝੋਂਪੜੀਆਂ ਅਤੇ ਸੜਕਾਂ 'ਤੇ ਖੜ੍ਹੀਆਂ ਗੱਡੀਆਂ ਰੁੜ੍ਹ ਗਈਆਂ। ਹੜ੍ਹ ਕਾਰਨ ਕਈ ਪੁਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ, ਉੱਥੇ ਹੀ ਸੜਕਾਂ 'ਤੇ ਕਈ ਜਗ੍ਹਾ ਜ਼ਮੀਨ ਖਿੱਸਕਣ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ।
ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਫਟਿਆ ਬੱਦਲ, ਪਾਣੀ 'ਚ ਰੁੜ੍ਹੀਆਂ ਕਾਰਾਂ, ਵੇਖੋ 'ਜਲ ਤ੍ਰਾਸਦੀ' ਦੀ ਡਰਾਵਣੀ ਵੀਡੀਓ
ਮਹਿਬੂਬਾ ਮੁਫ਼ਤੀ ਬੋਲੀ- ਧਾਰਾ 370 ਨੂੰ ਰੱਦ ਕਰਨ ਦਾ ਮਕਸਦ ਸਿਰਫ਼ ਜੰਮੂ ਨੂੰ ਲੁੱਟਣਾ ਸੀ
NEXT STORY