ਮੁੰਬਈ : ਮੁੰਬਈ ਦੇ ਵਿਖਰੋਲੀ ਵਿੱਚ ਭਾਰੀ ਮੀਂਹ ਕਾਰਨ ਤਬਾਹੀ ਮੱਚ ਗਈ। ਇਸ ਦੌਰਾਨ ਜ਼ਮੀਨ ਖਿਸਕਣ ਕਾਰਨ ਦੋ ਲੋਕਾਂ ਦੀ ਮੌਤ ਹੋ ਜਾਣ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਸਥਾਨਕ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਵਿਖਰੋਲੀ ਪਾਰਕਸਾਈਟ ਦੇ ਵਰਸ਼ਾ ਨਗਰ ਵਿੱਚ ਸਵੇਰੇ 2.39 ਵਜੇ ਦੇ ਕਰੀਬ ਵਾਪਰੀ ਹੈ। ਬ੍ਰਿਹਨਮੁੰਬਈ ਨਗਰ ਨਿਗਮ (BMC) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਨੇੜਲੀ ਪਹਾੜੀ ਤੋਂ ਮਿੱਟੀ ਅਤੇ ਪੱਥਰ ਇੱਕ ਝੌਂਪੜੀ 'ਤੇ ਡਿੱਗ ਪਏ, ਜਿਸ ਨਾਲ ਇੱਕ ਪਰਿਵਾਰ ਦੇ ਚਾਰ ਮੈਂਬਰ ਜ਼ਖ਼ਮੀ ਹੋ ਗਏ।
ਪੜ੍ਹੋ ਇਹ ਵੀ - ਕੈਨੇਡਾ ਜਹਾਜ਼ ਹੋਇਆ ਕ੍ਰੈਸ਼, ਮੱਚ ਗਏ ਭਾਂਬੜ
ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਨਗਰ ਨਿਗਮ ਦੁਆਰਾ ਸੰਚਾਲਿਤ ਰਾਜਾਵਾੜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਵਿੱਚੋਂ ਦੋ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਘਟਨਾ ਵਾਲੀ ਥਾਂ 'ਤੇ ਫਾਇਰ ਬ੍ਰਿਗੇਡ, ਸਥਾਨਕ ਪੁਲਸ ਅਤੇ ਨਗਰ ਨਿਗਮ ਦੇ ਸਟਾਫ਼ ਸਮੇਤ ਐਮਰਜੈਂਸੀ ਪ੍ਰਤੀਕਿਰਿਆ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਹਨ। ਮ੍ਰਿਤਕਾਂ ਦੀ ਪਛਾਣ ਸ਼ਾਲੂ ਮਿਸ਼ਰਾ (19) ਅਤੇ ਸੁਰੇਸ਼ ਮਿਸ਼ਰਾ (50) ਵਜੋਂ ਹੋਈ ਹੈ ਅਤੇ ਜ਼ਖਮੀਆਂ ਵਿੱਚ ਆਰਤੀ ਮਿਸ਼ਰਾ (45) ਅਤੇ ਰਿਤੁਰਾਜ ਮਿਸ਼ਰਾ (20) ਸ਼ਾਮਲ ਹਨ, ਜਿਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਦੇ ਹੋਰ ਵਸਨੀਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ।
ਪੜ੍ਹੋ ਇਹ ਵੀ - ਹੁਣ ਘਰ ਬੈਠੇ ਮੰਗਵਾਓ ਸ਼ਰਾਬ ਦੀ ਬੋਤਲ! ਨਹੀਂ ਕੱਢਣੇ ਪੈਣੇ ਠੇਕਿਆਂ ਦੇ ਗੇੜੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਰਾਜਪਾਲ ਦੇ ਦਿਹਾਂਤ ਮਗਰੋਂ ਸੂਬੇ 'ਚ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ
NEXT STORY