ਰਾਏਪੁਰ : ਹੁਣੇ-ਹੁਣੇ ਰਾਏਪੁਰ ਦੇ ਹਵਾਈ ਅੱਡੇ 'ਤੇ ਸਰਕਾਰੀ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਸਵਾਮੀ ਵਿਵੇਕਾਨੰਦ ਹਵਾਈ ਅੱਡੇ 'ਤੇ ਹੈਲੀਕਾਪਟਰ ਕ੍ਰੈਸ਼ ਹੋ ਗਿਆ ਹੈ। ਜਾਣਕਾਰੀ ਮੁਤਾਬਕ ਇਕ ਟ੍ਰੇਨਿੰਗ ਹੈਲੀਕਾਪਟਰ ਕ੍ਰੈਸ਼ ਹੋਇਆ ਹੈ। ਅਭਿਆਸ ਦੌਰਾਨ ਪਾਇਲਟ ਵਾਪਸ ਲੈਂਡ ਕਰ ਰਹੇ ਸਨ ਕਿ ਇਸ ਦੌਰਾਨ ਅੱਗ ਲੱਗਣ ਕਾਰਨ ਇਹ ਹਾਦਸਾ ਵਾਪਰ ਗਿਆ। ਜ਼ਖਮੀਆਂ ਨੂੰ ਰਾਮਕ੍ਰਿਸ਼ਨ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਇਙ ਵੀ ਪੜ੍ਹੋ : ਚੰਡੀਗੜ੍ਹ : ਫਰਜ਼ੀ ਛਾਪੇਮਾਰੀ ਦੇ ਦੋਸ਼ 'ਚ CBI ਦੇ 4 ਅਧਿਕਾਰੀ ਗ੍ਰਿਫ਼ਤਾਰ, ਬਰਖਾਸਤ
ਦੂਜੇ ਪਾਸੇ ਸੂਬੇ ਦੇ ਸੀ. ਐੱਮ. ਭੁਪੇਸ਼ ਬਘੇਲ ਨੇ ਟਵੀਟ ਕਰਕੇ ਦੱਸਿਆ ਕਿ ਹਾਦਸੇ 'ਚ ਦੋਵੇਂ ਪਾਇਲਟ ਕੈਪਟਨ ਪਾਂਡਾ ਅਤੇ ਕੈਪਟਨ ਸ਼੍ਰੀਵਾਸਤਵ ਦੀ ਮੌਤ ਹੋ ਗਈ ਹੈ। ਉਹ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਨ। ਪ੍ਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ ਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਇਹ ਵੀ ਪੜ੍ਹੋ : ਰਾਜ ਸਭਾ ਚੋਣਾਂ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਤੋਂ ਰਾਜ ਸਭਾ ਦੀਆਂ ਚੋਣਾਂ ਲਈ ਸ਼ਡਿਊਲ ਦਾ ਐਲਾਨ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਚੰਡੀਗੜ੍ਹ : ਫਰਜ਼ੀ ਛਾਪੇਮਾਰੀ ਦੇ ਦੋਸ਼ 'ਚ CBI ਦੇ 4 ਅਧਿਕਾਰੀ ਗ੍ਰਿਫ਼ਤਾਰ, ਬਰਖਾਸਤ
NEXT STORY