ਰੁਦਰਪ੍ਰਯਾਗ- ਉੱਤਰਾਖੰਡ 'ਚ ਸ਼ਰਧਾਲੂਆਂ ਨੂੰ ਕੇਦਾਰਨਾਥ ਲਿਜਾ ਰਹੇ ਇਕ ਹੈਲੀਕਾਪਟਰ 'ਚ ਤਕਨੀਕੀ ਖ਼ਰਾਬੀ ਆਉਣ ਕਾਰਨ ਪਾਇਲਟ ਨੂੰ ਉਸ ਨੂੰ ਐਮਰਜੈਂਸੀ ਸਥਿਤੀ 'ਚ ਪਹਾੜੀ ਖੇਤਰ 'ਚ ਸੜਕ 'ਤੇ ਉਤਾਰਨਾ ਪਿਆ। ਇਸ ਨਾਲ ਹੈਲੀਕਾਪਟਰ ਦਾ ਪਿਛਲਾ ਹਿੱਸਾ ਨੁਕਸਾਨਿਆ ਗਿਆ ਅਤੇ ਪਾਇਲਟ ਨੂੰ ਮਾਮੂਲੀ ਸੱਟ ਲੱਗੀ ਹੈ। ਹੈਲੀਕਾਪਟਰ 'ਚ ਸਵਾਰ ਸਾਰੇ ਸ਼ਰਧਾਲੂ ਸੁਰੱਖਿਅਤ ਹਨ। ਰੁਦਰਪ੍ਰਯਾਗ ਦੇ ਜ਼ਿਲ੍ਹਾ ਸੈਰ-ਸਪਾਟਾ ਵਿਕਾਸ ਅਧਿਕਾਰੀ ਅਤੇ ਹੈਲੀ ਸੇਵਾ ਦੇ ਨੋਡਲ ਅਧਿਕਾਰੀ ਰਾਹੁਲ ਚੌਬੇ ਨੇ ਸ਼ਨੀਵਾਰ ਨੂੰ ਦੱਸਿਆ ਕਿ ਕ੍ਰੈਸਟੇਲ ਏਵੀਏਸ਼ਨ ਪ੍ਰਾਈਵੇਟ ਲਿਮਟਿਡ ਦੇ ਇਸ ਹੈਲੀਕਾਪਟਰ ਨੇ ਬਡਾਸੂ ਸਥਿਤ ਬੇਸ ਤੋਂ ਸ਼੍ਰੀ ਕੇਦਾਰਨਾਥ ਧਾਮ ਲਈ 5 ਯਾਤਰੀਆਂ ਨਾਲ ਉਡਾਣ ਭਰੀ। ਉਡਾਣ ਭਰਨ ਦੇ ਕੁਝ ਹੀ ਸਮੇਂ ਬਾਅਦ ਹੈਲੀਕਾਪਟਰ 'ਚ ਕੁਝ ਤਕਨੀਕੀ ਖ਼ਰਾਬੀ ਆ ਗਈ।
ਪਾਇਲਟ ਨੇ ਸਮੇਂ ਰਹਿੰਦੇ ਖ਼ਰਾਬੀ ਮਹਿਸੂਸ ਕਰਦੇ ਹੋਏ ਇਕ ਸੜਕ 'ਤੇ ਐਮਰਜੈਂਸੀ ਸਥਿਤੀ 'ਚ ਹੈਲੀਕਾਪਟਰ ਨੂੰ ਉਤਾਰਿਆ ਪਰ ਹੈਲੀਕਾਪਟਰ ਦਾ ਪਿਛਲਾ ਹਿੱਸਾ ਉੱਥੇ ਖੜ੍ਹੀ ਇਕ ਕਾਰ ਨਾਲ ਟਕਰਾ ਗਿਆ। ਇਸ ਨਾਲ ਹੈਲੀਕਾਪਟਰ ਦਾ ਪਿਛਲਾ ਹਿੱਸਾ ਅਤੇ ਕਾਰ ਨੁਕਸਾਨੀ ਗਈ। ਉਨ੍ਹਾਂ ਦੱਸਿਆ ਕਿ ਹੈਲੀਕਾਪਟਰ 'ਚ ਸਵਾਰ ਸਾਰੇ 5 ਯਾਤਰੀ ਸੁਰੱਖਿਅਤ ਹਨ, ਜਦੋਂ ਕਿ ਪਾਇਲਟ ਨੂੰ ਮਾਮੂਲੀ ਸੱਟ ਲੱਗੀ ਹੈ। ਜ਼ਖ਼ਮੀ ਪਾਇਲਟ ਨੂੰ ਨਜ਼ਦੀਕੀ ਦੇ ਹਸਪਤਾਲ 'ਚ ਲਿਜਾਇਆ ਗਿਆ। ਇਸ ਘਟਨਾ ਨਾਲ ਹੈਲੀ ਸ਼ਟਲ ਸੇਵਾ 'ਤੇ ਕੋਈ ਅਸਰ ਨਹੀਂ ਪਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਟੋ ਰਿਕਸ਼ਾ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਦੋ ਲੋਕਾਂ ਦੀ ਮੌਤ, 10 ਜ਼ਖ਼ਮੀ
NEXT STORY