ਨਵੀਂ ਦਿੱਲੀ : ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੰਗਲਵਾਰ ਨੂੰ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਕੇਂਦਰ ਸਰਕਾਰ ਦੀਆਂ ਕਿਸਾਨ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਦੀ ਅਪੀਲ ਕਰਦੇ ਕਿਹਾ ਕਿ ਜੇਕਰ ਇਸ ਨਾਲ ਦਿੱਲੀ ਦੇ ਕਿਸਾਨ ਭਾਈਚਾਰੇ ਨੂੰ ਫ਼ਾਇਦਾ ਹੁੰਦਾ ਹੈ ਤਾਂ ਉਹ ਨਿੱਜੀ ਹਮਲਿਆਂ ਦਾ ਸਾਹਮਣਾ ਕਰਨ ਲਈ ਤਿਆਰ ਹਨ। ਚੌਹਾਨ ਨੇ ਦਿੱਲੀ ਦੇ ਕਿਸਾਨਾਂ ਦੇ ਇਕ ਸਮੂਹ ਨਾਲ ਬੈਠਕ ਕਰਦੇ ਕਿਹਾ, 'ਮੈਨੂੰ ਗਾਲ੍ਹਾਂ ਕੱਢ ਦਿਓ ਜਾਂ ਦਾਊਦ ਕਹੋ, ਮੈਨੂੰ ਕੋਈ ਫ਼ਰਕ ਨਹੀਂ ਪੈਂਦਾ ਪਰ ਭਾਰਤ ਸਰਕਾਰ ਦੀਆਂ ਕਿਸਾਨ ਭਲਾਈ ਸਕੀਮਾਂ ਨੂੰ ਦਿੱਲੀ ਦੇ ਕਿਸਾਨਾਂ ਲਈ ਲਾਗੂ ਕਰੋ, ਉਨ੍ਹਾਂ ਨੂੰ ਸਕੀਮਾਂ ਦਾ ਲਾਭ ਦਿਓ।'
ਇਹ ਵੀ ਪੜ੍ਹੋ - ਬੱਚਿਆਂ ਦੀਆਂ ਲੱਗੀਆਂ ਮੌਜਾਂ : ਠੰਡ ਕਾਰਨ ਸਕੂਲਾਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ
ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਨੂੰ ਤੁਰੰਤ ਪ੍ਰਸਤਾਵ ਪੇਸ਼ ਕਰਨ ਅਤੇ ਕੇਂਦਰੀ ਸਕੀਮਾਂ ਨੂੰ ਲਾਗੂ ਕਰਨ ਲਈ ਕੇਂਦਰ ਤੋਂ ਫੰਡ ਲੈਣ ਦੀ ਅਪੀਲ ਕੀਤੀ। ਚੌਹਾਨ ਨੇ ਆਮ ਆਦਮੀ ਪਾਰਟੀ (ਆਪ) ਲੀਡਰਸ਼ਿਪ ਦੁਆਰਾ ਪਹਿਲਾਂ ਕੀਤੀ ਗਈ ਆਲੋਚਨਾ ਦੇ ਜਵਾਬ ਵਿੱਚ ਬਦਨਾਮ ਗੈਂਗਸਟਰ ਦਾਊਦ ਇਬਰਾਹਿਮ ਦਾ ਹਵਾਲਾ ਦਿੱਤਾ ਜਾਪਦਾ ਹੈ। ਉਹਨਾਂ ਕਿਹਾ, "ਤੁਸੀਂ ਮੈਨੂੰ ਗਾਲ੍ਹਾਂ ਕੱਢੋ ਤਾਂ ਮੈਨੂੰ ਕੋਈ ਇਤਰਾਜ਼ ਨਹੀਂ ਪਰ ਸਕੀਮਾਂ ਦਾ ਲਾਭ ਕਿਸਾਨਾਂ ਨੂੰ ਦਿਓ...ਕਿਸੇ ਨੂੰ ਗਾਲ੍ਹ ਕੱਢਣਾ ਮੇਰੇ ਸੁਭਾਅ ਵਿੱਚ ਨਹੀਂ। ਮੈਂ ਤੁਹਾਨੂੰ ਯੋਜਨਾਵਾਂ ਨੂੰ ਲਾਗੂ ਕਰਨ ਲਈ ਹੱਥ ਜੋੜ ਕੇ ਬੇਨਤੀ ਕਰਦਾ ਹਾਂ।''
ਇਹ ਵੀ ਪੜ੍ਹੋ - ਇਸ ਸਾਲ ਖ਼ੂਬ ਵੱਜਣਗੀਆਂ ਵਿਆਹ ਦੀਆਂ ਸ਼ਹਿਨਾਈਆਂ, ਜਾਣੋ ਸ਼ੁੱਭ ਮਹੂਰਤ ਦੀਆਂ ਤਾਰੀਖ਼ਾਂ
ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਕੇਂਦਰ ਦੀਆਂ ਕਈ ਯੋਜਨਾਵਾਂ ਨੂੰ ਦਿੱਲੀ ਵਿੱਚ ਲਾਗੂ ਕਰਨ ਵਿੱਚ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਇਸ ਮੁੱਦੇ 'ਤੇ ਹਾਲ ਹੀ 'ਚ ਦਿੱਲੀ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਸੀ। ਚੌਹਾਨ ਨੇ ਕਿਹਾ, ''ਮੈਂ ਬੜੇ ਦੁੱਖ ਨਾਲ ਕਹਿ ਰਿਹਾ ਹਾਂ ਕਿ ਦਿੱਲੀ ਦੇ ਕਿਸਾਨਾਂ ਨੂੰ ਕੇਂਦਰ ਸਰਕਾਰ ਦੀਆਂ ਕਈ ਯੋਜਨਾਵਾਂ ਦਾ ਲਾਭ ਨਹੀਂ ਮਿਲ ਰਿਹਾ। ਕਿਸਾਨਾਂ ਨੂੰ ਕੇਂਦਰ ਵੱਲੋਂ ਦਿੱਤੀ ਜਾਂਦੀ ਸਬਸਿਡੀ ਦਾ ਲਾਭ ਨਹੀਂ ਮਿਲ ਰਿਹਾ।'' ਕੇਂਦਰ ਸਰਕਾਰ ਦੀਆਂ ਖੇਤੀ ਯੋਜਨਾਵਾਂ ਨੂੰ ਦਿੱਲੀ ਵਿੱਚ ਲਾਗੂ ਕਰਨਾ ਕੇਂਦਰ ਅਤੇ ਦਿੱਲੀ ਸਰਕਾਰ ਦਰਮਿਆਨ ਵਿਵਾਦ ਦਾ ਵਿਸ਼ਾ ਬਣਿਆ ਹੋਇਆ ਹੈ। ਮੀਟਿੰਗ ਵਿੱਚ ਕਈ ਕਿਸਾਨਾਂ ਨੇ ਗੁਆਂਢੀ ਰਾਜਾਂ ਵਿੱਚ ਉਪਲਬਧ ਮਹੱਤਵਪੂਰਨ ਪ੍ਰੋਗਰਾਮਾਂ ਤੋਂ ਵਾਂਝੇ ਮਹਿਸੂਸ ਕਰਨ ਦਾ ਜ਼ਿਕਰ ਕੀਤਾ।
ਇਹ ਵੀ ਪੜ੍ਹੋ - Breaking : ਕਿਸਾਨੀ ਧਰਨੇ ਵਿਚਾਲੇ ਕੇਂਦਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
540 ਫੁੱਟ ਡੂੰਘੇ ਬੋਰਵੈੱਲ 'ਚ ਡਿੱਗੀ ਕੁੜੀ ਨੂੰ ਕੱਢਿਆ ਗਿਆ ਬਾਹਰ
NEXT STORY