ਨਵੀਂ ਦਿੱਲੀ — ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਸੋਰੇਨ ਨੇ ਸ਼ਨੀਵਾਰ ਨੂੰ ਇੱਥੇ ਜੇਲ੍ਹ 'ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇ ਮਿਲ ਕੇ ਲੜਾਈ ਜਾਰੀ ਰੱਖਣ ਦਾ ਸੰਕਲਪ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਕਲਪਨਾ ਸੋਰੇਨ ਨੇ 6 ਫਲੈਗਸਟਾਫ ਰੋਡ ਸਥਿਤ ਦਿੱਲੀ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਦੋਵਾਂ ਦੀ ਮੁਲਾਕਾਤ ਕਰੀਬ 15 ਤੋਂ 20 ਮਿੰਟ ਤੱਕ ਚੱਲੀ।
ਇਹ ਵੀ ਪੜ੍ਹੋ- 5 ਸਾਲਾ ਮਾਸੂਮ ਬੱਚੀ ਨਾਲ ਜ਼ਬਰ-ਜਿਨਾਹ ਤੋਂ ਬਾਅਦ ਕੀਤਾ ਕਤਲ, ਦੋਸ਼ੀ ਬੰਗਾਲ ਤੋਂ ਗ੍ਰਿਫ਼ਤਾਰ
ਕਲਪਨਾ ਨੇ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, “ਮੈਂ ਇੱਥੇ ਸੁਨੀਤਾ ਜੀ ਦਾ ਦੁੱਖ ਸਾਂਝਾ ਕਰਨ ਆਈ ਹਾਂ। ਉਸ ਨੇ ਆਪਣੀ ਸਥਿਤੀ ਦੱਸੀ। ਅਸੀਂ ਦੋਵਾਂ ਨੇ ਇਸ ਲੜਾਈ ਨੂੰ ਬਹੁਤ ਦੂਰ ਲੈ ਜਾਣ ਦਾ ਸੰਕਲਪ ਲਿਆ ਹੈ। ਪੂਰਾ ਝਾਰਖੰਡ ਅਰਵਿੰਦ ਕੇਜਰੀਵਾਲ ਦੇ ਨਾਲ ਖੜ੍ਹਾ ਹੈ।'' ਉਨ੍ਹਾਂ ਕਿਹਾ ਕਿ ਦੋ ਮਹੀਨੇ ਪਹਿਲਾਂ ਝਾਰਖੰਡ 'ਚ ਜੋ ਹੋਇਆ, ਉਹੀ ਦਿੱਲੀ 'ਚ ਦੁਹਰਾਇਆ ਗਿਆ ਅਤੇ ਦੋਵਾਂ ਥਾਵਾਂ 'ਤੇ ਸਥਿਤੀ ਇਕੋ ਜਿਹੀ ਹੈ। ਕਲਪਨਾ ਨੇ ਕਿਹਾ, “ਮੇਰੇ ਪਤੀ ਹੇਮੰਤ ਜੀ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ ਅਤੇ ਅਰਵਿੰਦ ਕੇਜਰੀਵਾਲ ਵੀ ਹਿਰਾਸਤ ਵਿੱਚ ਹਨ। ਝਾਰਖੰਡ ਅਤੇ ਦਿੱਲੀ ਵਿੱਚ ਵੀ ਇਕੋ ਜਿਹੀ ਸਥਿਤੀ ਹੈ।
ਇਹ ਵੀ ਪੜ੍ਹੋ- BJP ਨੇ ਗੁਰਦਾਸਪੁਰ ਤੋਂ ਅਦਾਕਾਰ ਸੰਨੀ ਦਿਓਲ ਨੂੰ ਨਹੀਂ ਦਿੱਤੀ ਟਿਕਟ, ਜਾਣੋ ਵਜ੍ਹਾ
ਕਲਪਨਾ ਨੇ ਕਿਹਾ ਕਿ ਉਹ ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਕਰੇਗੀ ਅਤੇ ਉਨ੍ਹਾਂ ਨੂੰ ਝਾਰਖੰਡ ਦੀ ਸਥਿਤੀ ਤੋਂ ਜਾਣੂ ਕਰਵਾਏਗੀ। ਹੇਮੰਤ ਸੋਰੇਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਝਾਰਖੰਡ ਵਿੱਚ ਕਥਿਤ ਜ਼ਮੀਨ ਘੁਟਾਲੇ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਉਦੋਂ ਤੋਂ ਜੇਲ੍ਹ ਵਿੱਚ ਹੈ। ਕਲਪਨਾ ਸੋਰੇਨ ਝਾਰਖੰਡ ਦੇ ਮੁੱਖ ਮੰਤਰੀ ਚੰਪਾਈ ਸੋਰੇਨ ਦੇ ਨਾਲ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' (ਇੰਡੀਆ) ਗਠਜੋੜ ਦੇ ਨੇਤਾਵਾਂ ਦੀ ਰੈਲੀ ਵਿੱਚ ਸ਼ਾਮਲ ਹੋਣ ਵਾਲੀ ਹੈ। ਇਸ ਰੈਲੀ ਦਾ ਐਲਾਨ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਕੀਤਾ ਗਿਆ। ‘ਆਪ’ ਆਗੂਆਂ ਨੇ ਦੱਸਿਆ ਕਿ ਰੈਲੀ ਵਿੱਚ ਸੁਨੀਤਾ ਕੇਜਰੀਵਾਲ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ। ਕੇਜਰੀਵਾਲ ਨੂੰ ED ਨੇ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਜਪਾ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ, ਰਿੰਕੂ ਤੇ ਬਿੱਟੂ ਨੂੰ ਮਿਲੀ ਟਿਕਟ
NEXT STORY