ਦੇਹਰਾਦੂਨ— ਉੱਤਰਾਖੰਡ ਦੇ ਉੱਚ ਗੜ੍ਹਵਾਲ ਹਿਮਾਲਿਆ ’ਚ ਸਥਿਤ ਪ੍ਰਸਿੱਧ ਹੇਮਕੁੰਟ ਸਾਹਿਬ ਗੁਰਦੁਆਰੇ ਦੇ ਕਿਵਾੜ ਇਸ ਸਾਲ 10 ਮਈ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨਾਲ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉੱਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਟਰੱਸਟ ਵਲੋਂ ਇਸ ਸਾਲ ਹੇਮਕੁੰਟ ਸਾਹਿਬ ਦੇ ਕਿਵਾੜ 1 ਜੂਨ ਦੀ ਬਜਾਏ 10 ਮਈ ਨੂੰ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਸਾਲ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਬੰਦ ਰਹੀ ਸੀ। ਇਸ ਸਾਲ 10 ਮਈ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹਣ ਦਾ ਫ਼ੈਸਲਾ ਟਰੱਸਟ ਵਲੋਂ ਲਿਆ ਗਿਆ ਹੈ। ਮੁੱਖ ਮੰਤਰੀ ਦੀ ਉਮੀਦ ਮੁਤਾਬਕ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵਲੋਂ ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 1 ਜੂਨ ਤੋਂ 10 ਮਈ 2021 ਨੂੰ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਮਗਰੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਕੀ ਮੁੜ ਲੱਗੇਗੀ ਤਾਲਾਬੰਦੀ? ਪੀ.ਐੱਮ. ਮੋਦੀ ਅੱਜ ਕਰਨਗੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ
NEXT STORY