ਪੰਚਕੂਲਾ- ਪੰਚਕੂਲਾ ਦੀ ਕ੍ਰਾਈਮ ਬ੍ਰਾਂਚ ਸੈਕਟਰ-26 ਦੀ ਟੀਮ ਨੇ ਰਾਏਪੁਰਰਾਣੀ-ਨਾਰਾਇਣਗੜ੍ਹ ਰੋਡ ’ਤੇ ਸਥਿਤ ਪਿੰਡ ਪਿਆਰੇਵਾਲਾ ਦੇ ਕੋਲ ਘੇਰਾਬੰਦੀ ਕਰ ਕੇ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਨਿਵਾਸੀ ਰਸ਼ਪਾਲ ਸਿੰਘ ਉਰਫ਼ ਲਾਲੀ ਨੂੰ ਬੋਲੈਰੋ ਗੱਡੀ 'ਚੋਂ 538 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਬਾਜ਼ਾਰ ਵਿਚ ਅਨੁਮਾਨਿਤ ਕੀਮਤ ਤਕਰੀਬਨ 1 ਕਰੋੜ 5 ਲੱਖ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧ ਵਿਚ ਥਾਣਾ ਰਾਏਪੁਰਰਾਣੀ ਵਿਚ ਮਾਮਲਾ ਦਰਜ ਕੀਤਾ ਗਿਆ ਹੈ।

ਏ.ਸੀ.ਪੀ. ਕ੍ਰਾਈਮ ਅਰਵਿੰਦ ਕੰਬੋਜ ਨੇ ਦੱਸਿਆ ਕਿ ਮੁਲਜ਼ਮ ਲੰਬੇ ਸਮੇਂ ਤੋਂ ਨਸ਼ਾ ਸਮੱਗਲਿੰਗ ਦੇ ਧੰਦੇ ਵਿਚ ਸ਼ਾਮਲ ਹੈ ਅਤੇ ਪੰਜਾਬ ਤੋਂ ਹੈਰੋਇਨ ਲਿਆ ਕੇ ਪੰਚਕੂਲਾ ਖੇਤਰ ਵਿਚ ਸਪਲਾਈ ਕਰਦਾ ਸੀ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਗਿਆ ਹੈ। ਮੁਲਜ਼ਮ ਪਹਿਲਾਂ ਸੂਬਾ ਪੱਧਰ ਦਾ ਕਬੱਡੀ ਖਿਡਾਰੀ ਰਹਿ ਚੁੱਕਾ ਹੈ ਅਤੇ ਉਸ ਦੇ ਖ਼ਿਲਾਫ਼ ਪੰਜਾਬ ਵਿਚ 2 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿਚ ਇਕ ਕਤਲ ਦੀ ਕੋਸ਼ਿਸ਼ ਅਤੇ ਦੂਜਾ ਧੋਖਾਧੜੀ ਨਾਲ ਸਬੰਧਤ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
NIA ਕਰੇਗੀ ਲਸ਼ਕਰ ਦੇ ਗ੍ਰਿਫ਼ਤਾਰ 5 ਅੱਤਵਾਦੀਆਂ ਦੇ ਮਾਮਲੇ ਦੀ ਜਾਂਚ
NEXT STORY