ਇੰਫਾਲ: ਸੁਰੱਖਿਆ ਬਲਾਂ ਨੇ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਸਹਿਯੋਗ ਨਾਲ ਮਨੀਪੁਰ ਦੇ ਚੁਰਾਚਾਂਦਪੁਰ ਜ਼ਿਲ੍ਹੇ ਵਿੱਚ ਲਗਭਗ 5 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਤੇ ਦੋ ਕਥਿਤ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਸੋਮਵਾਰ ਨੂੰ ਰੱਖਿਆ ਵਿਭਾਗ ਵੱਲੋਂ ਜਾਰੀ ਇੱਕ ਬਿਆਨ ਵਿੱਚ ਦਿੱਤੀ ਗਈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਕਾਰਵਾਈ ਸ਼ਨੀਵਾਰ ਨੂੰ ਕੀਤੀ ਗਈ ਸੀ।
ਭਾਰਤੀ ਫੌਜ ਦੇ ਸਪੀਅਰ ਕੋਰ ਨੇ 'X' 'ਤੇ ਇੱਕ ਪੋਸਟ ਵਿੱਚ ਕਿਹਾ, "ਖਾਸ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਸਪੀਅਰ ਕੋਰ ਦੇ ਅਧੀਨ ਅਸਾਮ ਰਾਈਫਲਜ਼ ਨੇ NCB ਨਾਲ ਤਾਲਮੇਲ ਕਰਕੇ, ਚੁਰਾਚਾਂਦਪੁਰ ਜ਼ਿਲ੍ਹੇ ਵਿੱਚ ਦੋ ਵਾਹਨਾਂ ਨੂੰ ਰੋਕਿਆ ਤੇ ਲਗਭਗ 2.5 ਕਿਲੋਗ੍ਰਾਮ ਸ਼ੱਕੀ ਹੈਰੋਇਨ ਨੰਬਰ 4 ਬਰਾਮਦ ਕੀਤਾ, ਜਿਸਦੀ ਕੀਮਤ ਲਗਭਗ 5 ਕਰੋੜ ਰੁਪਏ ਹੈ।" ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਸਬੰਧ ਵਿੱਚ ਦੋ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੈਦਲ ਕੇਦਾਰਨਾਥ ਯਾਤਰਾ ਮੁਲਤਵੀ; ਟ੍ਰੈਕਿੰਗ ਰੂਟ 'ਤੇ ਚਿਰਬਾਸਾ ਹੈਲੀਪੈਡ ਨੇੜੇ ਪਹਾੜੀ ਤੋਂ ਡਿੱਗੇ ਪਥਰ, 1 ਦੀ ਮੌਤ
NEXT STORY