ਮੋਰੀਗਾਂਵ- ਆਸਾਮ ਦੇ ਮੋਰੀਗਾਂਵ ਜ਼ਿਲ੍ਹੇ 'ਚ ਬੁੱਧਵਾਰ ਨੂੰ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 1.57 ਕਰੋੜ ਰੁਪਏ ਤੋਂ ਜ਼ਿਆਦਾ ਦੀ ਹੈਰੋਇਨ ਜ਼ਬਤ ਕੀਤੀ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਇਕ ਗੁਪਤ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਪੁਲਸ ਦੀ ਇਕ ਟੀਮ ਨੇ ਪਿੰਡ ਬਰਚਲ ਵਿਚ ਤਲਾਸ਼ੀ ਮੁਹਿੰਮ ਚਲਾਈ ਅਤੇ ਇਕ ਘਰ ਵਿਚੋਂ 875 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਹੈਰੋਇਨ 77 ਸਾਬਣ ਦੇ ਡੱਬਿਆਂ 'ਚ ਲੁੱਕਾ ਕੇ ਨਾਗਾਲੈਂਡ ਦੇ ਦੀਮਾਪੁਰ ਤੋਂ ਮੋਰੀਗਾਂਵ ਲਿਆਂਦੀ ਗਈ ਸੀ। ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਦਿੱਲੀ ਦੰਗੇ : ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਹਾਈ ਕੋਰਟ ਨੇ ਪੁਲਸ ਤੋਂ ਮੰਗਿਆ ਜਵਾਬ
NEXT STORY