ਪ੍ਰਯਾਗਰਾਜ- ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਤੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਝਟਕਾ ਲੱਗਾ ਹੈ। ਰਾਹੁਲ ਗਾਂਧੀ ਨੇ ਲਖਨਊ ਸੈਸ਼ਨ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ 200 ਰੁਪਏ ਦਾ ਜੁਰਮਾਨਾ ਲਗਾਉਣ ਅਤੇ ਸੰਮਨ ਦੇ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।
ਹਾਈ ਕੋਰਟ ਦੇ ਜਸਟਿਸ ਸੁਭਾਸ਼ ਵਿਦਿਆਰਥੀ ਨੇ ਰਾਹੁਲ ਗਾਂਧੀ ਦੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਹ ਕਹਿੰਦੇ ਹੋਏ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਕੋਲ ਅਪਰਾਧਿਕ ਪ੍ਰਕਿਰਿਆ ਜ਼ਾਬਤਾ ਦੀ ਧਾਰਾ 397 ਤਹਿਤ ਸੈਸ਼ਨ ਜੱਜ ਕੋਲ ਰਿਵੀਜ਼ਨ ਪਟੀਸ਼ਨ ਦਾਇਰ ਕਰਨ ਦਾ ਬਦਲ ਹੈ। ਇਹ ਸਾਰਾ ਮਾਮਲਾ ਰਾਹੁਲ ਗਾਂਧੀ ਦੀ ਵਿਨਾਇਕ ਦਾਮੋਦਰ ਸਾਵਰਕਰ ’ਤੇ ਕੀਤੀ ਗਈ ਟਿੱਪਣੀ ਦਾ ਹੈ।
ਬਾਰ ਐਂਡ ਬੈਂਚ ਮੁਤਾਬਕ ਰਾਹੁਲ ਗਾਂਧੀ ਵੱਲੋਂ ਵਕੀਲ ਪ੍ਰਾਂਸ਼ੁ ਅਗਰਵਾਲ, ਮੁਹੰਮਦ ਸਮਰ ਅੰਸਾਰੀ ਅਤੇ ਮੁਹੰਮਦ ਯਾਸਿਰ ਅੱਬਾਸੀ ਪੇਸ਼ ਹੋਏ। ਸੰਮਨ ਹੁਕਮ ਪਿਛਲੇ ਸਾਲ ਸਤੰਬਰ ਵਿਚ ਲਖਨਊ ਦੀ ਸੈਸ਼ਨ ਕੋਰਟ ਵੱਲੋਂ ਪਾਸ ਕੀਤਾ ਗਿਆ ਸੀ।
ਵਕਫ਼ ਸੋਧ ਬਿੱਲ ਵਿਰੁੱਧ 8 ਸੂਬਿਆਂ ’ਚ ਵਿਰੋਧ ਪ੍ਰਦਰਸ਼ਨ, ਕੋਲਕਾਤਾ ਤੇ ਅਹਿਮਦਾਬਾਦ ’ਚ ਸਾੜੇ ਗਏ ਪੋਸਟਰ
NEXT STORY