ਨਵੀਂ ਦਿੱਲੀ, (ਏਜੰਸੀ) : ਦਿੱਲੀ ਹਾਈ ਕੋਰਟ ਨੇ ‘ਕਾਲਾ ਹਿਰਨ : ਦਿ ਬੈਟਲ ਫਾਰ ਲੀਗਲ’ ਫਿਲਮ ਦੇ ਨਿਰਮਾਤਾਵਾਂ ਵੱਲੋਂ ਦਾਇਰ ਪਟੀਸ਼ਨ ’ਤੇ ਸਲਮਾਨ ਖਾਨ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਜਸਟਿਸ ਅਨੂਪ ਜੈਰਾਮ ਭੰਭਾਨੀ ਨੇ ਨਿਰਮਾਤਾਵਾਂ ਦੀ ਅਰਜ਼ੀ ’ਤੇ ਇਹ ਨੋਟਿਸ ਜਾਰੀ ਕੀਤਾ।
ਨਿਰਮਾਤਾਵਾਂ ਨੇ ਦਲੀਲ ਦਿੱਤੀ ਕਿ ਅਦਾਕਾਰ ਵੱਲੋਂ ਦਾਇਰ ਕੀਤੀ ਗਈ ਪਿਛਲੀ ਪਟੀਸ਼ਨ ਦੇ ਹਿੱਸੇ ਵਜੋਂ ਹਾਈ ਕੋਰਟ ਦੇ ਸਾਹਮਣੇ ਇਸੇ ਤਰ੍ਹਾਂ ਦੇ ਵਿਵਾਦ ਨਾਲ ਸਬੰਧਤ ਮਾਮਲਾ ਪਹਿਲਾਂ ਹੀ ਵਿਚਾਰ ਅਧੀਨ ਹੈ। ਸਲਮਾਨ ਖਾਨ ਨੇ ਫਿਲਮ ਦੀ ਰਿਲੀਜ਼ ’ਤੇ ਰੋਕ ਲਾਉਣ ਦੀ ਬੇਨਤੀ ਕੀਤੀ ਹੈ ਜੋ ਕਥਿਤ ਤੌਰ ’ਤੇ ਉਨ੍ਹਾਂ ’ਤੇ ਆਧਾਰਿਤ ਹੈ। ਇਸ ਤੋਂ ਪਹਿਲਾਂ 27 ਜੁਲਾਈ ਨੂੰ ਇਕ ਸਿੰਗਲ ਬੈਂਚ ਨੇ ਸਲਮਾਨ ਦੇ ਇਤਰਾਜ਼ ਤੋਂ ਬਾਅਦ ਅਾਨਲਾਈਨ ਪਲੇਟਫਾਰਮਾਂ ਤੋਂ ਫਿਲਮ ਦੇ ਟੀਜ਼ਰ ਤੇ ਹੋਰ ਸਬੰਧਤ ਪੋਸਟਾਂ ਨੂੰ ਹਟਾਉਣ ਲਈ ਅੰਤਰਿਮ ਹੁਕਮ ਜਾਰੀ ਕੀਤਾ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
NEXT STORY