ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਵਿਚ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਆਬਕਾਰੀ ਨੀਤੀ ਘਪਲੇ ਮਾਮਲੇ ਨੂੰ ਲੈ ਕੇ ਸੀ. ਬੀ. ਆਈ. ਕੇਸ ਵਿਚ ਦਾਇਰ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਈ। ਹਾਈ ਕੋਰਟ ਨੇ ਜ਼ਮਾਨਤ ਮੰਗਣ ਵਾਲੀ ਕੇਜਰੀਵਾਲ ਦੀ ਇਸ ਪਟੀਸ਼ਨ 'ਤੇ ਸੀ. ਬੀ. ਆਈ. ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ ਹੁਣ 17 ਜੁਲਾਈ ਨੂੰ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਕੇਜਰੀਵਾਲ ਨੂੰ ਇਸ ਮਾਮਲੇ ਵਿਚ 26 ਜੂਨ ਨੂੰ ਸੀ. ਬੀ. ਆਈ. ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਫ਼ਿਲਹਾਲ ਉਹ ਨਿਆਂਇਕ ਹਿਰਾਸਤ ਵਿਚ ਹਨ।
ਇਹ ਵੀ ਪੜ੍ਹੋ- CM ਕੇਜਰੀਵਾਲ ਮੁੜ ਪਹੁੰਚੇ ਹਾਈ ਕੋਰਟ, CBI ਦੀ ਗ੍ਰਿਫ਼ਤਾਰੀ ਨੂੰ ਦਿੱਤੀ ਚੁਣੌਤੀ
ਸੁਣਵਾਈ ਦੌਰਾਨ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਨੇ ਕਿਹਾ ਕਿ ਇਹ ਅਜਿਹਾ ਮਾਮਲਾ ਨਹੀਂ ਹੈ, ਜਿਸ ਵਿਚ ਤਿੰਨ ਪੱਧਰ ਵਾਲੀ ਪੜਤਾਲ ਦਾ ਦੂਰ-ਦੂਰ ਤੱਕ ਕੋਈ ਦੋਸ਼ ਲੱਗਾ ਹੋਵੇ। ਸਿੰਘਵੀ ਨੇ ਕਿਹਾ ਕਿ ਇਸ ਮਾਮਲੇ ਵਿਚ 4 ਲੋਕਾਂ ਨੂੰ ਜ਼ਮਾਨਤ ਮਿਲ ਚੁੱਕੀ ਹੈ। ਆਮ ਜ਼ਮਾਨਤ ਮਾਮਲੇ ਵਿਚ ਕਿਸ ਆਧਾਰ 'ਤੇ ਕੇਜਰੀਵਾਲ ਨੂੰ ਜੇਲ੍ਹ ਵਿਚ ਰੱਖਿਆ ਜਾਂਦਾ ਹੈ? 2023 ਵਿਚ ਉਨ੍ਹਾਂ ਤੋਂ 9 ਘੰਟੇ ਪੁੱਛਗਿੱਛ ਕੀਤੀ ਗਈ। ਕੇਜਰੀਵਾਲ ਕੋਈ ਘੋਸ਼ਿਤ ਅਪਰਾਧੀ ਜਾਂ ਅੱਤਵਾਦੀ ਨਹੀਂ ਹਨ।
ਇਹ ਵੀ ਪੜ੍ਹੋ- ਅਖਿਲੇਸ਼ ਬੋਲੇ- ਮੈਂ 80 ਦੀਆਂ 80 ਸੀਟਾਂ ਜਿੱਤ ਜਾਵਾਂ ਤਾਂ ਵੀ EVM 'ਤੇ ਭਰੋਸਾ ਨਹੀਂ ਹੋਵੇਗਾ
ਓਧਰ ਸੀ. ਬੀ. ਆਈ. ਨੇ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ। ਸੀ. ਬੀ. ਆਈ. ਨੇ ਕਿਹਾ ਕਿ ਜ਼ਮਾਨਤ ਲਈ ਪਹਿਲੀ ਅਦਾਲਤ ਟਰਾਇਲ ਕੋਰਟ ਹੋਣੀ ਚਾਹੀਦੀ ਸੀ। ਉਨ੍ਹਾਂ ਨੇ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ, ਉਹ ਪਟੀਸ਼ਨ ਹਾਈ ਕੋਰਟ ਵਿਚ ਪਹਿਲਾਂ ਤੋਂ ਹੀ ਪੈਂਡਿੰਗ ਹੈ। ਕੋਰਟ ਨੇ ਸਿੰਘਵੀ ਨੂੰ ਪੁੱਛਿਆ ਕਿ ਤੁਸੀਂ ਜ਼ਮਾਨਤ ਲਈ ਸਿੱਧੇ ਹਾਈ ਕੋਰਟ ਆ ਗਏ। ਟਰਾਇਲ ਕੋਰਟ ਕਿਉਂ ਨਹੀਂ ਗਏ? ਇਸ 'ਤੇ ਸਿੰਘਵੀ ਨੇ ਕਿਹਾ ਕਿ ਅਜਿਹਾ ਕੀਤਾ ਜਾ ਸਕਦਾ ਹੈ। ਸੁਪਰੀਮ ਕੋਰਟ ਨੇ ਆਪਣੇ ਪਹਿਲਾਂ ਦੇ ਫ਼ੈਸਲਿਆਂ ਵਿਚ ਵੀ ਅਜਿਹਾ ਕਿਹਾ ਹੈ। ਬਾਅਦ ਵਿਚ ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਕੇਜਰੀਵਾਲ ਵਲੋਂ ਸਿੱਧੇ ਹਾਈ ਕੋਰਟ ਜਾਣ ਸਬੰਧੀ ਦਲੀਲਾਂ 'ਤੇ ਬਹਿਸ ਦੌਰਾਨ ਵਿਚਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ- CBI ਦੀ ਅਰਜ਼ੀ ਮਨਜ਼ੂਰ, ਕੇਜਰੀਵਾਲ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ ਗਿਆ
ਦੱਸ ਦੇਈਏ ਕਿ ਕੇਜਰੀਵਾਲ ਨੇ ਸੀ. ਬੀ. ਆਈ. ਵਲੋਂ ਕੀਤੀ ਗਈ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਵੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ। ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਨੂੰ ਈਡੀ ਕੇਸ ਵਿਚ ਹੇਠਲੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ ਪਰ ਹਾਈ ਕੋਰਟ ਨੇ ਇਸ 'ਤੇ ਰੋਕ ਲਾ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸੀ. ਬੀ. ਆਈ. ਨੇ ਗ੍ਰਿਫ਼ਤਾਰ ਕਰ ਲਿਆ ਸੀ। ਕੇਜਰੀਵਾਲ ਨੇ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
ਦਰਦਨਾਕ ਹਾਦਸਾ; ਖੂਹ 'ਚ ਜ਼ਹਿਰੀਲੀ ਗੈਸ ਦੇ ਰਿਸਾਅ ਕਾਰਨ 5 ਲੋਕਾਂ ਦੀ ਮੌਤ
NEXT STORY