ਨੈਨੀਤਾਲ – ਉੱਤਰਾਖੰਡ ਹਾਈ ਕੋਰਟ ਨੇ ਹੁਕਮ ਦਿੱਤਾ ਹੈ ਕਿ ਦੇਹਰਾਦੂਨ ਵਿਚ ਰਹਿ ਰਹੇ ਪਾਕਿਸਤਾਨੀ ਸਿੱਖ ਪਰਿਵਾਰ ਨੂੰ ਕੌਮੀ ਸੁਰੱਖਿਆ ਲਈ ਖ਼ਤਰਾ ਨਾ ਹੋਣ ਦੀ ਸੂਰਤ ਵਿਚ ਵਾਪਸ ਨਾ ਭੇਜਿਆ ਜਾਵੇ।
ਜਸਟਿਸ ਮਨੋਜ ਕੁਮਾਰ ਤਿਵਾਰੀ ਦੇ ਬੈਂਚ ਨੇ ਸੂਬਾ ਸਰਕਾਰ ਦੇ ਉਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਇਹ ਗੱਲ ਕਹੀ, ਜਿਸ ਵਿਚ ਇਕ ਪਰਿਵਾਰ ਨੂੰ 24 ਘੰਟਿਆਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਗਿਆ ਸੀ। ਅਦਾਲਤ ਨੇ ਕਿਹਾ,‘‘ਜੇਕਰ ਪਟੀਸ਼ਨਕਰਤਾਵਾਂ ਤੋਂ ਕੌਮੀ ਸੁਰੱਖਿਆ ਨੂੰ ਕੋਈ ਖ਼ਤਰਾ ਨਹੀਂ ਤਾਂ ਉਨ੍ਹਾਂ ਨੂੰ ਭਾਰਤ ਵਿਚੋਂ ਨਾ ਕੱਢਿਆ ਜਾਵੇ।’’
ਹਾਈ ਕੋਰਟ ਨੇ ਕੇਂਦਰ ਤੇ ਸੂਬਾ ਸਰਕਾਰ ਦੀ ਨੁਮਾਇੰਦਗੀ ਕਰਨ ਵਾਲੇ ਵਕੀਲਾਂ ਨੂੰ ਹਦਾਇਤਾਂ ਲੈਣ ਅਤੇ ਹਲਫ਼ਨਾਮੇ ਰਾਹੀਂ ਆਪਣਾ ਜਵਾਬ ਦਾਖ਼ਲ ਕਰਨ ਲਈ ਸਮਾਂ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 16 ਜੂਨ ਦੀ ਤਰੀਕ ਤੈਅ ਕੀਤੀ ਹੈ।
ਮਾਮਲੇ ਦੇ ਅਨੁਸਾਰ ਪਟੀਸ਼ਨਕਰਤਾ ਮਨਜੀਤ 2019 ਵਿਚ ਆਪਣੇ ਪਰਿਵਾਰ ਨਾਲ ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖ਼ਵਾ ਤੋਂ ਭਾਰਤ ਆਏ ਸਨ। ਉਸ ਵੇਲੇ ਤੋਂ ਇਹ ਪਰਿਵਾਰ ਦੇਹਰਾਦੂਨ ਦੇ ਵਸੰਤ ਵਿਹਾਰ ਇਲਾਕੇ ਵਿਚ ਲੰਮੇ ਸਮੇਂ ਦੇ ਵੀਜ਼ਾ ’ਤੇ ਰਹਿ ਰਿਹਾ ਹੈ। ਇਸ ਵੀਜ਼ੇ ਦੀ ਮਿਆਦ ਬਾਅਦ ਵਿਚ ਵਧਾਈ ਗਈ ਸੀ ਅਤੇ ਇਹ ਦਸੰਬਰ 2026 ਤੱਕ ਵੈਲਿਡ ਹੈ।
‘ਮਿਸੇਜ਼ ਕੇਰਲ’ ਦੀ ਉਪ-ਜੇਤੂ 12 ਕਰੋੜ ਦੀ ਡਰੱਗਜ਼ ਸਮੇਤ ਗ੍ਰਿਫ਼ਤਾਰ
NEXT STORY