ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਨੂੰ ਨਿਰਦੇਸ਼ ਦਿੱਤਾ ਕਿ ਉਹ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ 'ਤੇ ਫ਼ੈਸਲਾ ਸੁਣਾਵੇ। ਜਸਟਿਸ ਮਨੋਜ ਮਿਸ਼ਰਾ ਅਤੇ ਜਸਟਿਸ ਐੱਸ. ਵੀ. ਐੱਨ. ਭੱਟੀ ਦੀ ਬੈਂਚ ਨੇ ਕਿਹਾ ਕਿ ਜ਼ਮਾਨਤ ਦੇ ਮਾਮਲਿਆਂ ਨੂੰ ਗੈਰ-ਜ਼ਰੂਰੀ ਰੂਪ ਨਾਲ ਮੁਲਤਵੀ ਨਹੀਂ ਕੀਤਾ ਜਾਣਾ ਚਾਹੀਦਾ। ਬੈਂਚ ਨੇ ਹਾਈ ਕੋਰਟ ਨੂੰ ਕਿਹਾ ਕਿ ਉਹ ਸੁਣਵਾਈ ਦੀ ਅਗਲੀ ਤਾਰੀਖ਼ 'ਤੇ ਜੈਨ ਦੀ ਪਟੀਸ਼ਨ 'ਤੇ ਫ਼ੈਸਲਾ ਕਰੇ। ਜੈਨ ਨੇ ਹਾਈ ਕੋਰਟ ਵਲੋਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਨੂੰ 6 ਹਫ਼ਤਿਆਂ ਲਈ ਮੁਲਤਵੀ ਕੀਤੇ ਜਾਣ ਖਿਲਾਫ਼ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
ਜਸਟਿਸ ਨੇ ਤਰਕ ਦਿੱਤਾ ਸੀ ਕਿ ਇਸ ਤਰ੍ਹਾਂ ਦਾ ਇਕ ਮਾਮਲਾ ਸੁਪਰੀਮ ਕੋਰਟ ਵਿਚ ਪੈਂਡਿੰਗ ਹੈ ਅਤੇ ਇਸ ਲਈ ਉਨ੍ਹਾਂ ਦੀ ਪਟੀਸ਼ਨ ਨੂੰ ਇਸ ਦੇ ਨਾਲ ਨੱਥੀ ਕੀਤਾ ਜਾਣਾ ਚਾਹੀਦਾ ਹੈ। ਦਿੱਲੀ ਹਾਈ ਕੋਰਟ ਨੇ 28 ਮਈ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜੈਨ ਦੀ ਪਟੀਸ਼ਨ 'ਤੇ ਜਵਾਬ ਦੇਣ ਅਤੇ ਉਸ ਮਾਮਲੇ 'ਤੇ ਇਕ ਸਥਿਤੀ ਰਿਪੋਰਟ ਸੌਂਪਣ ਲਈ ਕਿਹਾ ਸੀ। ਅਦਾਲਤ ਨੇ ਜੇਲ੍ਹ ਅਧਿਕਾਰੀਆਂ ਤੋਂ ਜੈਨ ਦਾ ਰਿਕਾਰਡ ਵੀ ਮੰਗਿਆ ਸੀ ਅਤੇ ਮਾਮਲੇ 'ਤੇ ਅਗਲੀ ਸੁਣਵਾਈ ਲਈ 9 ਜੁਲਾਈ ਦੀ ਤਾਰੀਖ਼ ਤੈਅ ਕੀਤੀ ਸੀ। ਈਡੀ ਨੇ ਭ੍ਰਿਸ਼ਟਾਚਾਰ ਦੀ ਰੋਕਥਾਮ ਐਕਟ ਤਹਿਤ 2017 ਵਿਚ ਜੈਨ ਦੇ ਖਿਲਾਫ ਦਰਜ ਸੀ. ਬੀ. ਆਈ. ਦੀ ਇਕ FIR 'ਤੇ ਅਧਾਰਿਤ ਮਨੀ ਲਾਂਡਰਿੰਗ ਦੇ ਮਾਮਲੇ ਵਿਚ 30 ਮਈ 2022 ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਹੇਠਲੀ ਅਦਾਲਤ ਨੇ ਸੀ. ਬੀ. ਆਈ. ਵਲੋਂ ਦਰਜ ਮਾਮਲੇ 'ਚ 6 ਸਤੰਬਰ 2019 ਨੂੰ ਨਿਯਮਿਤ ਜ਼ਮਾਨਤ ਦੇ ਦਿੱਤੀ ਸੀ।
Lok Sabha Session: ਪੰਜਾਬ ਦੇ ਨਵੇਂ ਸਾਂਸਦਾਂ ਨੇ ਚੁੱਕੀ ਸਹੁੰ, ਅੰਮ੍ਰਿਤਪਾਲ ਸਿੰਘ ਨੂੰ ਨਹੀਂ ਮਿਲੀ ਇਜਾਜ਼ਤ
NEXT STORY