ਵਾਰਾਣਸੀ : ਉੱਤਰ ਪ੍ਰਦੇਸ਼ ਦੇ ਵਾਰਾਣਸੀ ਜ਼ਿਲ੍ਹੇ ਦੇ ਮਿਰਜ਼ਾ ਮੁਰਾਦ ਇਲਾਕੇ ਵਿੱਚ ਵੀਰਵਾਰ ਤੜਕੇ ਇੱਕ ਤੇਜ਼ ਰਫ਼ਤਾਰ ਕਾਰ ਦੀ ਸੜਕ ਕਿਨਾਰੇ ਖੜ੍ਹੇ ਇੱਕ ਡੰਪਰ ਨਾਲ ਟਕੱਰ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਪਤੀ-ਪਤਨੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਇੱਥੇ ਦੱਸਿਆ ਕਿ ਮੰਡੁਆਡੀਹ ਇਲਾਕੇ ਦਾ ਰਹਿਣ ਵਾਲਾ 35 ਸਾਲਾ ਦੀਪਕ ਕੁਮਾਰ ਪਾਂਡੇ ਵਿੰਧਿਆਚਲ ਦੇ ਦਰਸ਼ਨ ਕਰਕੇ ਆਪਣੀ ਕਾਰ ਵਿੱਚ ਵਾਪਸ ਆ ਰਿਹਾ ਸੀ। ਇਸ ਦੌਰਾਨ ਸਵੇਰੇ ਕਰੀਬ 5 ਵਜੇ ਮਿਰਜ਼ਾਮੁਰਾਦ ਥਾਣਾ ਖੇਤਰ ਦੇ ਬਿਹਾਦਾ ਪਿੰਡ ਨੇੜੇ ਸੜਕ ਕਿਨਾਰੇ ਖੜ੍ਹੇ ਇੱਕ ਡੰਪਰ ਨਾਲ ਉਸ ਦੀ ਕਾਰ ਟਕਰਾ ਗਈ।
ਇਹ ਵੀ ਪੜ੍ਹੋ - ਆਜ਼ਾਦ ਵਿਧਾਇਕਾਂ ਨੇ ਵਿਗਾੜੀ ਕਾਂਗਰਸ ਦੀ ਖੇਡ, ਨਹੀਂ ਬਣੇਗੀ ਸਰਕਾਰ
ਪੁਲਸ ਨੇ ਦੱਸਿਆ ਕਿ ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਟੱਕਰ ਇੰਨੀ ਜ਼ਬਰਦਸਤ ਹੋਈ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਆਸ-ਪਾਸ ਦੇ ਲੋਕਾਂ ਤੋਂ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਬੜੀ ਮੁਸ਼ਕਲ ਨਾਲ ਕਾਰ 'ਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਪੁਲਸ ਨੇ ਦੱਸਿਆ ਕਿ ਕਾਰ 'ਚ ਸਵਾਰ ਦੀਪਕ ਕੁਮਾਰ ਪਾਂਡੇ, ਉਸ ਦੀ ਪਤਨੀ ਮਾਲਾ ਪਾਂਡੇ (32), ਸੱਸ ਫੂਲ ਕੇਸਰੀ ਦੇਵੀ (55) ਅਤੇ ਅਰਪਿਤਾ ਗੁਪਤਾ (28) ਵਾਸੀ ਚਾਂਦਪੁਰ ਦੀ ਮੌਤ ਹੋ ਗਈ। ਸੂਤਰਾਂ ਨੇ ਦੱਸਿਆ ਕਿ ਹਾਦਸੇ 'ਚ ਦੀਪਕ ਪੁੱਤਰ ਸ਼ਿਵਾਂਸ਼ (12) ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜ ਤੱਤਾਂ 'ਚ ਵਲੀਨ ਹੋਏ Ratan Tata, ਤੋਪਾਂ ਨਾਲ ਦਿੱਤੀ ਗਈ ਸਲਾਮੀ
NEXT STORY