ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਕੋਤਵਾਲੀ ਇਲਾਕੇ ਵਿੱਚ ਸ਼ਨੀਵਾਰ ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਦੋ ਲੋਕਾਂ ਦੀ ਜਾਨ ਚਲੀ ਗਈ ਤੇ ਚਾਰ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਹ ਹਾਦਸਾ ਸਾਂਡੀ ਰੋਡ 'ਤੇ ਮੰਨਾ ਪੁਰਵਾ ਦੇ ਨੇੜੇ ਵਾਪਰਿਆ। ਪੁਲਸ ਅਨੁਸਾਰ ਤੜਕੇ ਕਰੀਬ ਪੌਣੇ ਚਾਰ ਵਜੇ ਇੱਕ ਤੇਜ਼ ਰਫ਼ਤਾਰ ਡੰਪਰ ਨੇ ਵਿਆਹ ਸਮਾਗਮਾਂ ਤੋਂ ਵਾਪਸ ਆ ਰਹੀ ਇੱਕ ਕਾਰ ਅਤੇ ਇੱਕ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਮ੍ਰਿਤਕਾਂ ਦੀ ਪਛਾਣ ਸ਼ਹਾਬੁੱਦੀਨਪੁਰ ਦੇ ਰਾਮਰਹੀਸ (45) ਅਤੇ ਸ੍ਰੀਮਊ ਪਿੰਡ ਦੇ ਆਸ਼ੀਸ਼ ਸ਼ਰਮਾ (30) ਵਜੋਂ ਹੋਈ ਹੈ। ਰਾਮਰਹੀਸ ਸਾਂਡੀ ਵਿੱਚ ਇੱਕ ਵਿਆਹ ਸਮਾਗਮ ਤੋਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਕਾਰ ਵਿੱਚ ਪਰਤ ਰਹੇ ਸਨ, ਜਦਕਿ ਆਸ਼ੀਸ਼ ਸ਼ਰਮਾ ਬਿਲਗ੍ਰਾਮ ਤੋਂ ਵਿਆਹ ਦੇਖ ਕੇ ਮੋਟਰਸਾਈਕਲ 'ਤੇ ਵਾਪਸ ਆ ਰਿਹਾ ਸੀ।
ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨ ਡੰਪਰ ਦੇ ਹੇਠਾਂ ਬੁਰੀ ਤਰ੍ਹਾਂ ਦਬ ਗਿਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਕ੍ਰੇਨ ਦੀ ਮਦਦ ਨਾਲ ਡੰਪਰ ਨੂੰ ਚੁੱਕ ਕੇ ਨੌਜਵਾਨ ਨੂੰ ਬਾਹਰ ਕੱਢਿਆ ਗਿਆ। ਕਾਰ ਸਵਾਰ ਲੋਕ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਮੈਡੀਕਲ ਕਾਲਜ ਪਹੁੰਚਾਇਆ ਗਿਆ। ਨਗਰ ਖੇਤਰ ਦੇ ਪੁਲਸ ਅਧਿਕਾਰੀ (ਸੀਓ) ਅੰਕਿਤ ਮਿਸ਼ਰਾ ਨੇ ਦੱਸਿਆ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਚਾਰ ਹੋਰ ਵਿਅਕਤੀਆਂ ਸ਼ੋਭਿਤ, ਅਰੁਣ, ਸ਼ੈਲੇਂਦਰ ਅਤੇ ਅਨੁਰਾਗ ਸ਼ੁਕਲਾ ਦਾ ਇਲਾਜ ਮੈਡੀਕਲ ਕਾਲਜ ਵਿੱਚ ਚੱਲ ਰਿਹਾ ਹੈ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਯੂਪੀ 'ਚ ਜਨਗਣਨਾ ਦਾ ਐਲਾਨ, 22 ਮਈ ਤੋਂ ਸ਼ੁਰੂ ਹੋਵੇਗਾ ਪਹਿਲਾ ਪੜਾਅ
NEXT STORY