ਨਵੀਂ ਦਿੱਲੀ— ਭਾਰਤ 'ਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੇ ਅੰਦਰ ਭਾਰਤ 'ਚ ਰਿਕਾਰਡ 32,695 ਨਵੇਂ ਮਾਮਲੇ ਮਿਲੇ ਹਨ। ਇਹ ਹੁਣ ਤੱਕ ਮਿਲੇ ਇਕ ਵੀ ਦਿਨ ਦੇ ਅੰਕੜੇ ਤੋਂ ਜ਼ਿਆਦਾ ਹੈ। ਇਸ ਤੋਂ ਪਹਿਲਾਂ ਭਾਰਤ ਵਿਚ ਇਕ ਦਿਨ ਵਿਚ ਇੰਨੇ ਨਵੇਂ ਮਰੀਜ਼ ਨਹੀਂ ਮਿਲੇ ਹਨ। ਉੱਥੇ ਹੀ ਪਿਛਲੇ 24 ਘੰਟਿਆਂ ਵਿਚ 606 ਲੋਕਾਂ ਦੀ ਮੌਤ ਹੋਈ ਹੈ। ਭਾਰਤ 'ਚ ਕੋਰੋਨਾ ਮਾਮਲਿਆਂ ਦਾ ਕੁੱਲ ਅੰਕੜਾ 9,68,876 'ਤੇ ਪਹੁੰਚ ਗਿਆ ਹੈ। ਕੁੱਲ ਮੌਤਾਂ ਦਾ ਅੰਕੜਾ 24,915 ਹੋ ਗਿਆ ਹੈ। ਸਿਹਤ ਮੰਤਰਾਲਾ ਵਲੋਂ ਵੀਰਵਾਰ ਨੂੰ ਜਾਰੀ ਅੰਕੜਾ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਕੋਰੋਨਾ ਦੇ ਖ਼ੌਫ ਦਰਮਿਆਨ ਰਾਹਤ ਦੀ ਖ਼ਬਰ ਇਹ ਹੈ ਕਿ ਵੱਡੀ ਗਿਣਤੀ ਵਿਚ ਮਰੀਜ਼ ਵਾਇਰਸ ਨੂੰ ਮਾਤ ਵੀ ਦੇ ਰਹੇ ਹਨ। ਹੁਣ ਤੱਕ 6,12,815 ਮਰੀਜ਼ ਸਿਹਤਯਾਬ ਹੋ ਚੁੱਕੇ ਹਨ, ਜਿਨ੍ਹਾਂ ਨੂੰ ਹਸਪਤਾਲਾਂ 'ਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਦੇ 3,31,146 ਸਰਗਰਮ ਮਾਮਲੇ ਹਨ।
ਦੇਸ਼ ਵਿਚ ਕੋਰੋਨਾ ਮਰੀਜ਼ਾਂ ਦੀ ਪਹਿਚਾਣ ਲਈ ਟੈਸਟਿੰਗ 'ਚ ਤੇਜ਼ੀ ਆਈ ਹੈ। 15 ਜੁਲਾਈ ਨੂੰ ਭਾਰਤ ਵਿਚ ਕੋਰੋਨਾ ਦੇ 3,26,826 ਨਮੂਨਿਆਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਹੁਣ ਤੱਕ ਹੋਏ ਨਮੂਨਿਆਂ ਦੀ ਜਾਂਚ ਦਾ ਅੰਕੜਾ 1,27,39,400 ਪਹੁੰਚ ਗਿਆ ਹੈ।
ਦੇਸ਼ 'ਚ ਕਰੋਨਾ ਨਾਲ ਸਭ ਤੋਂ ਵਧੇਰੇ ਪ੍ਰਭਾਵਿਤ ਮਹਾਰਾਸ਼ਟਰ ਹੈ, ਜਿੱਥੇ ਮਰੀਜ਼ਾਂ ਦੀ ਗਿਣਤੀ 2,75, 640 'ਤੇ ਪਹੁੰਚ ਗਈ ਹੈ। ਇੱਥੇ ਮ੍ਰਿਤਕਾਂ ਦਾ ਅੰਕੜਾ 10,928 ਹੈ। ਦੂਜੇ ਨੰਬਰ 'ਤੇ ਤਾਮਿਲਨਾਡੂ ਹੈ, ਇੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 1,51,820 'ਤੇ ਪਹੁੰਚ ਗਿਆ ਹੈ। ਇੱਥੇ ਮੌਤਾਂ ਦੀ ਗਿਣਤੀ 2,167 ਹੈ। ਤੀਜੇ ਨੰਬਰ 'ਤੇ ਦੇਸ਼ ਦੀ ਰਾਜਧਾਨੀ ਦਿੱਲੀ ਹੈ, ਜਿੱਥੇ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 1,16,993 ਹੈ ਅਤੇ 3,487 ਮੌਤਾਂ ਹੁਣ ਤੱਕ ਹੋ ਚੁੱਕੀਆਂ ਹਨ।
ਗੁਜਰਾਤ, ਅਸਾਮ ਤੇ ਹਿਮਾਚਲ 'ਚ ਲੱਗੇ ਭੂਚਾਲ ਦੇ ਹਲਕੇ ਝਟਕੇ
NEXT STORY