ਊਨਾ- ਹਿਮਾਚਲ ਪ੍ਰਦੇਸ਼ ਦੇ ਊਨਾ ਕਸਬੇ ਵਿਚ ਇਕ 17 ਸਾਲਾ ਵਿਦਿਆਰਥੀ ਫਾਹੇ ਨਾਲ ਲਟਕਦਾ ਮਿਲਿਆ। ਪੁਲਸ ਨੂੰ ਸ਼ੱਕ ਹੈ ਕਿ ਪ੍ਰੀਖਿਆ ਵਿਚ ਫੇਲ੍ਹ ਹੋਣ ਮਗਰੋਂ ਉਸ ਨੇ ਖੁਦਕੁਸ਼ੀ ਕਰ ਲਈ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਦੀ ਪਛਾਣ ਹਮੀਰਪੁਰ ਜ਼ਿਲ੍ਹੇ ਦੇ ਕਲਿਆਣ ਪਿੰਡ ਦੇ ਪੰਕਜ ਦੇ ਤੌਰ 'ਤੇ ਹੋਈ ਹੈ। ਉਹ ਪੰਡੋਗਾ ਵਿਚ ਇਕ ਨਿੱਜੀ ਸੰਸਥਾ ਤੋਂ ਬੀ.ਟੈੱਕ ਕਰ ਰਿਹਾ ਸੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਬੈਹਾਲੀ ਮੁਹੱਲਾ ਦੇ ਵਾਰਡ ਨੰਬਰ-10 ਵਿਚ ਉਸ ਸਮੇਂ ਵਾਪਰੀ, ਜਦੋਂ ਉਸ ਦੇ ਮਾਤਾ-ਪਿਤਾ ਸਮੇਤ ਪਰਿਵਾਰ ਦੇ ਮੈਂਬਰ ਖਾਣਾ ਖਾ ਰਹੇ ਸਨ।
ਪੁਲਸ ਨੇ ਦੱਸਿਆ ਕਿ ਪੰਕਜ ਦਾ ਪਰਿਵਾਰ ਉਸ ਨੂੰ ਵਾਰ-ਵਾਰ ਆਪਣੇ ਕਮਰੇ ਤੋਂ ਬਾਹਰ ਆ ਕੇ ਉਨ੍ਹਾਂ ਨਾਲ ਖਾਣਾ ਖਾਣ ਲਈ ਕਹਿੰਦਾ ਰਿਹਾ ਪਰ ਉਸ ਨੇ ਕੋਈ ਜਵਾਬ ਨਹੀਂ ਦਿੱਤਾ। ਪੁਲਸ ਅਨੁਸਾਰ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਜਦੋਂ ਉਸ ਨੇ ਕੋਈ ਜਵਾਬ ਨਹੀਂ ਦਿੱਤਾ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ।
ਊਨਾ ਦੇ ਐਸ. ਪੀ. ਰਾਕੇਸ਼ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਉਸ ਨੂੰ ਹੇਠਾਂ ਲਿਆਂਦਾ ਅਤੇ ਘਟਨਾ ਬਾਰੇ ਪੁਲਸ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਸਿੰਘ ਨੇ ਦੱਸਿਆ ਕਿ ਖੁਦਕੁਸ਼ੀ ਲਈ ਵਰਤਿਆ ਸਕਾਫ ਬਰਾਮਦ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਸ ਨੇ ਦੱਸਿਆ ਕਿ ਪੰਕਜ ਦੇ ਪਿਤਾ ਦੁਕਾਨਦਾਰ ਹਨ ਅਤੇ ਮਾਂ ਘਰੇਲੂ ਔਰਤ ਹੈ।
ਵਿਦਿਆਰਥਣ ਦਾ ਚਾਕੂ ਮਾਰ ਕ. ਤ.ਲ, ਦੋਸ਼ੀ ਨੌਜਵਾਨ ਗ੍ਰਿਫ਼ਤਾਰ
NEXT STORY