ਸ਼ਿਮਲਾ - ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਪ੍ਰਧਾਨਗੀ ਵਿੱਚ ਸ਼ਨੀਵਾਰ ਨੂੰ ਆਯੋਜਿਤ ਪ੍ਰਦੇਸ਼ ਮੰਤਰੀ ਮੰਡਲ ਦੀ ਬੈਠਕ ਦੌਰਾਨ ਰਾਜ ਵਿੱਚ ਕੋਵਿਡ-19 ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਬੈਠਕ ਵਿੱਚ ਕਈ ਅਹਿਮ ਫੈਸਲੇ ਲਏ ਗਏ। ਮੰਤਰੀ ਮੰਡਲ ਨੇ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਲਾਗੂ ਕੀਤੀਆਂ ਗਈਆਂ ਸਾਰੀਆਂ ਪਾਬੰਦੀਆਂ ਨੂੰ 14 ਜੂਨ, 2021 ਸਵੇਰੇ 6 ਵਜੇ ਤੱਕ ਜਾਰੀ ਰੱਖਣ ਦਾ ਫ਼ੈਸਲਾ ਲਿਆ।
ਬੈਠਕ ਦੌਰਾਨ ਭਾਰਤ ਸਰਕਾਰ ਦੇ ਫ਼ੈਸਲੇ ਦੇ ਸਮਾਨ ਪ੍ਰਦੇਸ਼ ਵਿੱਚ ਵਿਦਿਅਕ ਸੈਸ਼ਨ 2020-21 ਲਈ 12ਵੀਂ ਦੀ ਸਲਾਨਾ ਪ੍ਰੀਖਿਆ ਮੁਅੱਤਲ ਕਰਣ ਦਾ ਫ਼ੈਸਲਾ ਲਿਆ ਗਿਆ। ਮੰਤਰੀ ਮੰਡਲ ਨੇ ਫ਼ੈਸਲਾ ਲਿਆ ਕਿ ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਸੀ.ਬੀ.ਐੱਸ.ਈ. ਦੁਆਰਾ ਮੁਲਾਂਕਣ ਲਈ ਸੁਝਾਏ ਗਏ ਮਾਪਦੰਡਾਂ ਨੂੰ ਧਿਆਨ ਵਿੱਚ ਰੱਖਦੇ ਹੋਏ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰੀਖਿਆ ਨਤੀਜੇ ਲਈ ਮਾਪਦੰਡ ਵਿਕਸਿਤ ਕਰਕੇ ਪ੍ਰੀਖਿਆ ਨਤੀਜੇ ਐਲਾਨ ਕਰੇਗਾ। ਇਸ ਤਰ੍ਹਾਂ ਨਤੀਜਾ ਐਲਾਨ ਹੋਣ ਤੋਂ ਬਅਦ ਜੇਕਰ ਕੋਈ ਵਿਦਿਆਰਥੀ ਨਤੀਜੇ ਤੋਂ ਸੰਤੁਸ਼ਟ ਨਹੀਂ ਹੋਵੇ ਤਾਂ ਉਸ ਨੂੰ ਹਾਲਾਤ ਆਮ ਹੋਣ 'ਤੇ ਬੋਰਡ ਦੁਆਰਾ ਕਰਵਾਈ ਜਾਣ ਵਾਲੀ ਵਿਸ਼ੇਸ਼ ਪ੍ਰੀਖਿਆ ਵਿੱਚ ਬੈਠਣ ਦਾ ਮੌਕਾ ਉਪਲੱਬਧ ਹੋਵੇਗਾ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
'ਘਰ-ਘਰ ਰਾਸ਼ਨ' ਪਹੁੰਚਾਣ ਦੀ ਕੇਜਰੀਵਾਲ ਦੀ ਯੋਜਨਾ ਉੱਤੇ ਕੇਂਦਰ ਸਰਕਾਰ ਨੇ ਫਿਰ ਲਗਾਈ ਰੋਕ, ਜਾਨੋਂ ਵਜ੍ਹਾ
NEXT STORY