ਸ਼ਿਮਲਾ (ਸੰਤੋਸ਼) - ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ’ਚ ਐਤਵਾਰ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਆਉਣ ਦੀ ਇਸ ਘਟਨਾ ਨਾਲ ਲੋਕਾਂ ਦੇ ਮਨ ਅੰਦਰ ਡਰ ਦਾ ਮਾਹੌਲ ਪੈਦਾ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਰਿਕਟਰ ਸਕੇਲ ’ਤੇ ਇਸ ਭੂਚਾਲ ਦੀ ਤੀਬਰਤਾ 2.4 ਦਰਜ ਕੀਤੀ ਗਈ ਹੈ। ਇਸ ਦਾ ਕੇਂਦਰ ਜ਼ਮੀਨ ਤੋਂ 9 ਕਿਲੋਮੀਟਰ ਦੀ ਡੂੰਘਾਈ (ਅਕਸ਼ਾਂਸ਼ 32.839 ਉੱਤਰ ਅਤੇ ਦੇਸ਼ਾਂਤਰ 76.267 ਡਿਗਰੀ ਪੂਰਬ) ’ਚ ਸਥਿਤ ਸੀ।
ਇਹ ਵੀ ਪੜ੍ਹੋ : ਭਾਰਤ ’ਚ 18 ਸਾਲ ਦੀ ਉਮਰ ਤੋਂ ਪਹਿਲਾਂ ਹੋ ਰਿਹਾ 5 ’ਚੋਂ ਇਕ ਕੁੜੀ ਦਾ ਵਿਆਹ, ਯੂਨੀਸੈਫ਼ ਦਾ ਵੱਡਾ ਖੁਲਾਸਾ
ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਤੜਕਸਾਰ ਸਵੇਰੇ 5:46 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜੋ ਲਗਭਗ 3 ਸਕਿੰਟਾਂ ਤੱਕ ਰਹੇ। ਇਸ ਨਾਲ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਸ਼ਿਮਲਾ ਸਮੇਤ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਇਹ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਧਰਤੀ 3 ਸਕਿੰਟ ਤੱਕ ਕੰਬੀ, ਜਿਸ ਕਾਰਨ ਲੋਕ ਘਰਾਂ ਤੋਂ ਬਾਹਰ ਆ ਗਏ।
ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ: ਕੇਂਦਰ ਵਲੋਂ ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਿੱਲੀ 'ਚ ਪਿਆ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਕਾਰਨ IGI ਏਅਰਪੋਰਟ 'ਤੇ 15 ਉਡਾਣਾਂ ਲੇਟ, ਐਡਵਾਇਜ਼ਰੀ ਜਾਰੀ
NEXT STORY