ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਇਲਾਕਿਆਂ ਵਿਚ ਬੀਤੀ ਰਾਤ ਤੋਂ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਵਿਚ ਲਾਹੌਲ-ਸਪੀਤੀ ਅਤੇ ਕਿਨੌਰ ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਦੇ 10 ਜ਼ਿਲ੍ਹਿਆਂ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਅਲਰਟ ਤੋਂ ਬਾਅਦ ਸੂਬਾ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਨਦੀਆਂ-ਨਾਲਿਆਂ ਦੇ ਨੇੜੇ ਨਾ ਜਾਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਮੀਂਹ ਤੋਂ ਬਾਅਦ ਕਈ ਇਲਾਕਿਆਂ 'ਚ ਨਦੀਆਂ-ਨਾਲਿਆਂ ਦੇ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਅਗਲੇ 4-5 ਦਿਨਾਂ ਤੱਕ ਸੂਬੇ ਵਿਚ ਮਾਨਸੂਨ ਸਰਗਰਮ ਰਹੇਗਾ। 8 ਅਤੇ 9 ਅਗਸਤ ਲਈ 'ਯੈਲੋ' ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ 10 ਅਗਸਤ ਨੂੰ ਫਿਰ ਤੋਂ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਕਿੱਥੇ ਕਿੰਨਾ ਪਿਆ ਮੀਂਹ
ਸਿਰਮੌਰ ਜ਼ਿਲ੍ਹੇ ਦੇ ਪਾਊਂਟਾ ਸਾਹਿਬ ਵਿਚ ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਵੱਧ 116.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਧੌਲਕੂਆਂ ਵਿਚ 76.5 ਮਿਲੀਮੀਟਰ, ਕਾਰਸੋਗ ਵਿਚ 64.2, ਨਾਹਨ ਵਿਚ 56.1, ਨਾਰਕੰਡਾ ਵਿਚ 44.5, ਕਟੋਲਾ ਵਿਚ 44.3, ਸ਼ਿਮਲਾ ਵਿਚ 28, ਸੋਲਨ ਵਿਚ 19 ਅਤੇ ਚੰਬਾ ਵਿਚ 14 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
ਸੂਬੇ 'ਚ 748 ਕਰੋੜ ਰੁਪਏ ਦੀ ਜਾਇਦਾਦ ਦਾ ਨੁਕਸਾਨ
ਸੂਬੇ 'ਚ ਮੀਂਹ ਕਾਰਨ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ, ਜਿਸ ਕਾਰਨ 200 ਤੋਂ ਵੱਧ ਸੜਕਾਂ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 215 ਬਿਜਲੀ ਟਰਾਂਸਫਾਰਮਰ ਅਤੇ 70 ਪੀਣ ਵਾਲੇ ਪਾਣੀ ਦੀਆਂ ਸਕੀਮਾਂ ਠੱਪ ਪਈਆਂ ਹਨ। ਇਸ ਕਾਰਨ ਕਈ ਇਲਾਕਿਆਂ ਵਿਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਂਹ ਕਾਰਨ ਹੁਣ ਤੱਕ 748 ਕਰੋੜ ਰੁਪਏ ਦੀ ਸਰਕਾਰੀ ਅਤੇ ਨਿੱਜੀ ਜਾਇਦਾਦ ਦਾ ਨੁਕਸਾਨ ਹੋ ਚੁੱਕਾ ਹੈ। ਇਸ ਮਾਨਸੂਨ ਸੀਜ਼ਨ ਵਿਚ ਹੁਣ ਤੱਕ 170 ਲੋਕ ਸੜਕ ਹਾਦਸਿਆਂ, ਸੱਪ ਦੇ ਡੱਸਣ ਆਦਿ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਸੂਬੇ 'ਚ 39 ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ ਜਦਕਿ 177 ਦੇ ਕਰੀਬ ਘਰ ਅੰਸ਼ਿਕ ਤੌਰ 'ਤੇ ਨੁਕਸਾਨੇ ਗਏ ਹਨ।
ਵਿਨੇਸ਼ ਨੂੰ ਅਯੋਗ ਐਲਾਨੇ ਜਾਣ ਮਗਰੋਂ ਨੱਢਾ ਨੇ ਕਿਹਾ- ਅਸਲ 'ਚ ਉਹ ਇਕ ਚੈਂਪੀਅਨ ਹੈ
NEXT STORY