ਹਰਿਆਣਾ : ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਅਨੁਸਾਰ 23 ਨਵੰਬਰ ਨੂੰ ਉੱਚੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਨ੍ਹਾਂ ਉੱਚੇ ਖੇਤਰਾਂ ਵਿੱਚ ਲਾਹੌਲ-ਸਪੀਤੀ, ਚੰਬਾ, ਕਾਂਗੜਾ ਅਤੇ ਕੁੱਲੂ ਸ਼ਾਮਲ ਹਨ। ਅਗਲੇ ਦੋ ਦਿਨਾਂ ਦੌਰਾਨ ਰਾਜ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਦੋ ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਗਲੇ ਸੱਤ ਦਿਨਾਂ ਦੌਰਾਨ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਮੁੱਖ ਤੌਰ 'ਤੇ ਮੌਸਮ ਖੁਸ਼ਕ ਰਹੇਗਾ।
ਇਹ ਵੀ ਪੜ੍ਹੋ - JCB 'ਤੇ ਚੜ੍ਹ ਕੇ ਕਾਗਜ਼ ਵਾਂਗ ਉਡਾਏ ਲੱਖਾਂ ਰੁਪਏ, ਇਸ ਪਿੰਡ ਦੇ ਗ੍ਰੈਂਡ ਵਿਆਹ ਦੀ ਵੀਡੀਓ ਵਾਇਰਲ
ਇਸ ਤੋਂ ਬਾਅਦ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਬਿਲਾਸਪੁਰ ਅਤੇ ਸੁੰਦਰਨਗਰ (ਮੰਡੀ) ਜ਼ਿਲ੍ਹਿਆਂ ਵਿੱਚ 23 ਅਤੇ 24 ਨਵੰਬਰ ਨੂੰ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਕਿਨੌਰ ਨੇ ਲੋਕਾਂ ਨੂੰ ਬਰਫ਼ਬਾਰੀ ਨੂੰ ਲੈ ਕੇ ਚੌਕਸ ਰਹਿਣ ਲਈ ਕਿਹਾ ਹੈ। ਸੈਲਾਨੀਆਂ ਸਮੇਤ ਸਥਾਨਕ ਲੋਕਾਂ ਨੂੰ ਉੱਚਾਈ ਵਾਲੇ ਇਲਾਕਿਆਂ 'ਚ ਨਾ ਜਾਣ ਅਤੇ ਆਪਣੇ ਘਰਾਂ ਦੀਆਂ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਸੂਚਨਾ ਦਿੱਤੀ ਗਈ ਹੈ। ਚੰਬਾ ਜ਼ਿਲ੍ਹੇ 'ਚ ਕੁਝ ਥਾਵਾਂ 'ਤੇ ਰਾਤ ਨੂੰ ਧੁੰਦ ਵੀ ਪੈ ਰਹੀ ਹੈ। ਸੂਬੇ ਵਿੱਚ ਮੀਂਹ ਨਾ ਪੈਣ ਕਾਰਨ ਅਤੇ ਸੁੱਕੀ ਠੰਢ ਕਾਰਨ ਲੋਕ ਵਾਇਰਲ ਬੀਮਾਰੀਆਂ ਦਾ ਵੀ ਸ਼ਿਕਾਰ ਹੋ ਰਹੇ ਹਨ। ਕਈ ਕਿਸਾਨ ਕਣਕ ਦੀ ਬਿਜਾਈ ਕਰਨ ਲਈ ਵੀ ਮੀਂਹ ਦੀ ਉਡੀਕ ਕਰ ਰਹੇ ਹਨ।
ਇਹ ਵੀ ਪੜ੍ਹੋ - ਅੱਜ ਜਾਂ ਭਲਕੇ ਪੈ ਸਕਦੈ ਭਾਰੀ ਮੀਂਹ, ਇਸ ਸੂਬੇ ਦੇ 18 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਕੁੰਭ ਮੇਲੇ 'ਚ 1249 ਕਿਲੋਮੀਟਰ ਲੰਬੀ ਪਾਈਪਲਾਈਨ ਨਾਲ ਹੋਵੇਗੀ ਪਾਣੀ ਦੀ ਸਪਲਾਈ
NEXT STORY