ਹਮੀਰਪੁਰ/ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ 'ਚ ਕਾਂਗਰਸ ਨਾਲ ਬਗਾਵਤ ਕਰ ਕੇ ਭਾਜਪਾ 'ਚ ਸਾਮਲ ਰਾਜਿੰਦਰ ਰਾਣਾ ਅਤੇ ਇੰਦਰ ਦੱਤ ਲਖਨਪਾਲ ਨੇ ਸ਼ੁੱਕਰਵਾਰ ਨੂੰ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਸੁਜਾਨਪੁਰ ਸੀਟ 'ਤੇ ਧੂਮਲ ਨੂੰ ਹਰਾਉਣ ਵਾਲੇ ਰਾਣਾ ਅਤੇ ਲਖਨਪਾਲ ਨੇ ਪਿਛਲੇ ਮਹੀਨੇ ਹੋਈਆਂ ਰਾਜ ਸਭਾ ਚੋਣਾਂ 'ਚ ਭਾਜਪਾ ਦੇ ਪੱਖ 'ਚ ਵੋਟ ਕੀਤਾ ਸੀ। ਪਾਰਟੀ ਵਹਿਪ ਦੀ ਉਲੰਘਣਾ ਕਰਨ ਦੇ ਮਾਮਲੇ 'ਚ ਵਿਧਾਨ ਸਭਾ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ ਦੋਵੇਂ 23 ਮਾਰਚ ਨੂੰ ਭਾਜਪਾ 'ਚ ਸ਼ਾਮਲ ਹੋ ਗਏ ਸਨ।
ਭਾਜਪਾ ਨੇ ਵਿਧਾਨ ਸਭਾ ਜ਼ਿਮਨੀ ਚੋਣ 'ਚ ਰਾਣਾ ਨੂੰ ਸੁਜਾਨਪੁਰ ਤੋਂ ਹੀ ਟਿਕਟ ਦਿੱਤਾ ਹੈ, ਜਦੋਂ ਕਿ ਲਖਨਪਾਲ ਨੂੰ ਬਸਰਾ ਵਿਧਾਨ ਸਭਾ ਖੇਤਰ ਤੋਂ ਉਮੀਦਵਾਰ ਐਲਾਨ ਕੀਤਾ ਗਿਆ ਹੈ। ਟਿਕਟ ਮਿਲਣ ਤੋਂ ਬਾਅਦ ਦੋਵੇਂ ਨੇਤਾ ਵੀਰਵਾਰ ਨੂੰ ਆਪਣੇ-ਆਪਣੇ ਵਿਧਾਨ ਸਭਾ ਖੇਤਰ ਪਰਤੇ ਅਤੇ ਸ਼ੁੱਕਰਵਾਰ ਨੂੰ ਉਨ੍ਹਾਂ ਨੇ ਕੇਂਦਰੀ ਮੰਤਰੀ ਅਨੁਰਾਗ ਸਿੰਘ ਠਾਕੁਰ ਦੇ ਪਿਤਾ ਅਤੇ ਭਾਜਪਾ ਦੇ ਦਿੱਗਜ ਨੇਤਾ ਧੂਮਲ ਨਾਲ ਮੁਲਾਕਾਤ ਕੀਤੀ। ਰਾਣਾ ਅਤੇ ਲਖਨਪਾਲ ਨੇ ਮੀਡੀਆ ਨਾਲ ਗੱਲਬਾਤ 'ਚ ਕਿਹਾ ਕਿ ਸਦਭਾਵਨਾ ਭਰੇ ਮਾਹੌਲ 'ਚ ਹੋਈ ਅਤੇ ਧੂਮਲ ਨੇ ਭਾਜਪਾ 'ਚ ਆਪਣੀ ਪਾਰੀ ਸ਼ੁਰੂ ਕਰਨ ਲਈ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਣ ਕਮਿਸ਼ਨ ਪਹੁੰਚੀਆਂ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ 79,000 ਤੋਂ ਵੀ ਵੱਧ ਸ਼ਿਕਾਇਤਾਂ
NEXT STORY