ਨੈਸ਼ਨਲ ਡੈਸਕ : ਹਿਮਾਚਲ ਪ੍ਰਦੇਸ਼ ਦੇ ਕਬਾਇਲੀ ਜ਼ਿਲ੍ਹੇ ਲਾਹੌਲ ਸਪੀਤੀ 'ਚ ਸ਼ੁੱਕਰਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 13 ਲੋਕਾਂ ਦੀ ਜਾਨ ਚਲੀ ਗਈ ਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਹ ਹਾਦਸਾ ਉਦੈਪੁਰ ਥਾਣਾ ਖੇਤਰ ਦੇ ਅਧੀਨ ਪੈਂਦੀ ਸੀਮਾ ਸੜਕ ਸੰਗਠਨ ਦੀ ਮੁੱਖ ਸੜਕ 'ਤੇ ਕੜੂਨਾਲਾ-ਰਾਹੌਲੀ ਦੇ ਕੋਲ ਵਾਪਰਿਆ।
ਜਾਣਕਾਰੀ ਅਨੁਸਾਰ ਇੱਕ ਟਾਟਾ ਸੂਮੋ ਗੱਡੀ (ਨੰਬਰ HP-01M-2210), ਜਿਸ ਵਿੱਚ ਚਾਲਕ ਸਮੇਤ 15 ਲੋਕ ਸਵਾਰ ਸਨ, ਪਹਾੜੀ ਤੋਂ ਅਚਾਨਕ ਟੁੱਟ ਕੇ ਡਿੱਗੀ ਇੱਕ ਵਿਸ਼ਾਲ ਚੱਟਾਨ ਦੀ ਲਪੇਟ ਵਿੱਚ ਆ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਚੱਟਾਨ ਡਿੱਗਣ ਕਾਰਨ ਵਾਹਨ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਅਤੇ ਜ਼ਿਆਦਾਤਰ ਮੁਸਾਫ਼ਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਹਨ ਨੂੰ ਬੀਰ ਸਿੰਘ ਨਾਮ ਦਾ ਚਾਲਕ ਚਲਾ ਰਿਹਾ ਸੀ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ, ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਨੇ ਤੁਰੰਤ ਰਾਹਤ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ। ਦੋਵੇਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਲਾਹੌਲ ਸਪੀਤੀ ਦੀ ਡਿਪਟੀ ਕਮਿਸ਼ਨਰ ਕਿਰਨ ਭੜਾਨਾ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਸਾਰੇ ਮ੍ਰਿਤਕ ਚੰਬਾ ਜ਼ਿਲ੍ਹੇ ਦੇ ਪਾਂਗੀ ਇਲਾਕੇ ਦੇ ਰਹਿਣ ਵਾਲੇ ਸਨ। ਮ੍ਰਿਤਕਾਂ ਦੀ ਪਛਾਣ ਦੀ ਪ੍ਰਕਿਰਿਆ ਜਾਰੀ ਹੈ, ਜਿਸ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ ਦਿੱਤੀ ਸਫਾਈ
NEXT STORY