ਬਿਲਾਸਪੁਰ (ਵਾਰਤਾ)- ਹਿਮਾਚਲ ਦੇ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਸੂਬਾ ਦੁੱਧ 'ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਦੁੱਧ ਦਾ ਖਰੀਦ ਮੁੱਲ 32 ਰੁਪਏ ਤੋਂ ਵਧਾ ਕੇ 45 ਰੁਪਏ ਅਤੇ ਮੱਝ ਦੇ ਦੁੱਧ ਦੀ ਕੀਮਤ 55 ਰੁਪਏ ਕਰ ਦਿੱਤੀ ਗਈ ਹੈ। ਸੁੱਖੂ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਕੁਦਰਤੀ ਆਫ਼ਤ ਦਾ ਸਾਹਸ ਨਾਲ ਸਾਹਮਣਾ ਕੀਤਾ। ਹਿਮਾਚਲ ਦੇ 75 ਸਾਲਾਂ ਦੇ ਇਤਿਹਾਸ ਵਿੱਚ ਕੁਦਰਤੀ ਆਫ਼ਤ ਕਾਰਨ ਇੱਕ ਦਿਨ ਵਿੱਚ ਹੀ ਸਭ ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ।
ਇਹ ਵੀ ਪੜ੍ਹੋ: ਮਨੀਪੁਰ ਦੇ ਰਾਹਤ ਕੈਂਪਾਂ 'ਚ ਰਹਿਣ ਵਾਲੇ ਲੋਕਾਂ ਨੂੰ ਉਥੋਂ ਹੀ ਵੋਟ ਪਾਉਣ ਦੀ ਮਿਲੇਗੀ ਇਜਾਜ਼ਤ: ਚੋਣ ਕਮਿਸ਼ਨ
ਸੁੱਖੂ ਨੇ ਕਿਹਾ ਕਿ ਇਸ ਤਬਾਹੀ ਦੌਰਾਨ 500 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ। 16 ਹਜ਼ਾਰ ਤੋਂ ਵੱਧ ਆਫ਼ਤ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਸੂਬਾ ਸਰਕਾਰ ਨੇ ਨਿਯਮਾਂ ਵਿੱਚ ਬਦਲਾਅ ਕਰਦਿਆਂ 4500 ਕਰੋੜ ਰੁਪਏ ਦਾ ਵਿਸ਼ੇਸ਼ ਰਾਹਤ ਪੈਕੇਜ ਦਿੱਤਾ, ਜਿਸ ਤਹਿਤ ਮੁਆਵਜ਼ੇ ਦੀ ਰਾਸ਼ੀ ਵਿੱਚ ਕਈ ਗੁਣਾ ਵਾਧਾ ਕੀਤਾ ਗਿਆ। ਇਸ ਦੇ ਨਾਲ ਹੀ ਆਫ਼ਤ ਪ੍ਰਭਾਵਿਤ ਪਰਿਵਾਰਾਂ ਨੂੰ ਪੇਂਡੂ ਖੇਤਰਾਂ ਵਿੱਚ 5,000 ਰੁਪਏ ਅਤੇ ਸ਼ਹਿਰੀ ਖੇਤਰਾਂ ਵਿੱਚ 10,000 ਰੁਪਏ ਪ੍ਰਤੀ ਮਹੀਨਾ ਮਕਾਨ ਕਿਰਾਇਆ ਦੇਣ ਦੀ ਵਿਵਸਥਾ ਕੀਤੀ ਗਈ।
ਇਹ ਵੀ ਪੜ੍ਹੋ: ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਨਕਦੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੂੰ ਮਦਦ ਦਾ ਦਿੱਤਾ ਭਰੋਸਾ
ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੁੱਧ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਦੁੱਧ ਦਾ ਖਰੀਦ ਮੁੱਲ 32 ਰੁਪਏ ਤੋਂ ਵਧਾ ਕੇ 45 ਰੁਪਏ ਅਤੇ ਮੱਝ ਦੇ ਦੁੱਧ ਦੀ ਕੀਮਤ 55 ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1500 ਰੁਪਏ ਦੇਣ ਲਈ ਇੰਦਰਾ ਗਾਂਧੀ ਪਿਆਰੀ ਬੇਹਨਾ ਸੁਖ-ਸਮਾਨ ਨਿਧੀ ਯੋਜਨਾ ਲਾਗੂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਦਰਦਨਾਕ; ਹੀਟਰ ਲਗਾ ਕੇ ਸੁੱਤਾ ਸੀ ਪਰਿਵਾਰ, ਅੱਗ ਲੱਗਣ ਕਾਰਨ ਬੱਚਿਆਂ ਸਣੇ ਪੂਰਾ ਟੱਬਰ ਹੋਇਆ ਖ਼ਤਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਮਨੀਪੁਰ ਦੇ ਰਾਹਤ ਕੈਂਪਾਂ 'ਚ ਰਹਿਣ ਵਾਲੇ ਲੋਕਾਂ ਨੂੰ ਉਥੋਂ ਹੀ ਵੋਟ ਪਾਉਣ ਦੀ ਮਿਲੇਗੀ ਇਜਾਜ਼ਤ: ਚੋਣ ਕਮਿਸ਼ਨ
NEXT STORY